Homeਪੰਜਾਬੀਪੰਜਾਬ525 ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ, ਯੂਨੀਅਨ ਨੇ ਸਰਕਾਰ ਨੂੰ...

525 ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ, ਯੂਨੀਅਨ ਨੇ ਸਰਕਾਰ ਨੂੰ ਦਿੱਤੀ ਚਿਤਾਵਨੀ

- Advertisement -spot_img

ਪਟਿਆਲਾ, 17 ਅਗਸਤ

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਡੇਲੀਵੇਜ਼ ਕਰਮਚਾਰੀ ਯੂਨੀਅਨ ਵੱਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਦੀ ਮੰਗ ਨੂੰ ਲੈ ਕੇ ਅੱਜ ਦੁਪਹਿਰ ਸਮੇਂ ਸਿੱਖਿਆ ਬੋਰਡ ਦੇ ਦਫ਼ਤਰ ਦੇ ਗੇਟ ਅੱਗੇ ਰੋਸ ਰੈਲੀ ਕੀਤੀ ਗਈ। ਇਸ ਦੌਰਾਨ ਯੂਨੀਅਨ ਆਗੂਆਂ ਨੇ ਪੰਜਾਬ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਗਾਉਂਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਪ੍ਰਧਾਨ ਰਾਜ ਕੁਮਾਰ ਨੇ ਦੱਸਿਆ ਕਿ 7 ਅਕਤੂਬਰ 2022 ਨੂੰ ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਵਿੱਚ ਕੰਮ ਕਰ ਰਹੇ 8736 ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਇਸ ਨੋਟੀਫਿਕੇਸ਼ਨ ਤਹਿਤ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਲਗਭਗ 525 ਕੱਚੇ ਮੁਲਾਜ਼ਮਾਂ ਨੂੰ ਵੀ ਰੈਗੂਲਰ ਕਰਨ ਦਾ ਐਲਾਨ ਕੀਤਾ ਗਿਆ ਸੀ।

ਉਨ੍ਹਾਂ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਰਕਾਰ ਦੇ ਇਸ ਨੋਟੀਫਿਕੇਸ਼ਨ ਨੂੰ ਅਪਣਾਉਂਦਿਆਂ ਲਗਭਗ 525 ਕੱਚੇ ਮੁਲਾਜ਼ਮਾਂ ਦੇ ਰੈਗੂਲਰ ਕਰਨ ਸਬੰਧੀ ਪੰਜਾਬ ਸਰਕਾਰ ਵੱਲੋਂ ਜਾਰੀ ਪ੍ਰੋਫਾਰਮੇ ਵੀ ਭਰਵਾਏ ਗਏ ਸਨ। ਇਸ ਤੋਂ ਇਲਾਵਾ ਕਰਮਚਾਰੀਆਂ ਨੂੰ ਰੈਗੂਲਰ ਕਰਨ ਸਬੰਧੀ ਬੋਰਡ ਵੱਲੋਂ ਸੱਤ ਮੈਂਬਰੀ ਕਮੇਟੀ ਦਾ ਗਠਨ ਵੀ ਕੀਤਾ ਗਿਆ ਸੀ।

ਯੂਨੀਅਨ ਆਗੂਆਂ ਨੇ ਕਿਹਾ ਕਿ ਕਮੇਟੀ ਦੇ ਗਠਨ ਨੂੰ ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਕੋਈ ਠੋਸ ਨਤੀਜਾ ਸਾਹਮਣੇ ਨਹੀਂ ਆਇਆ। ਕਮੇਟੀ ਵੱਲੋਂ ਵਾਰ-ਵਾਰ ਮੀਟਿੰਗਾਂ ਤੈਅ ਕੀਤੀਆਂ ਜਾਂਦੀਆਂ ਹਨ, ਪਰ ਬਾਅਦ ਵਿੱਚ ਉਨ੍ਹਾਂ ਨੂੰ ਮੁਲਤਵੀ ਕਰ ਦਿੱਤਾ ਜਾਂਦਾ ਹੈ। ਇਸ ਕਾਰਨ ਬੋਰਡ ਵਿੱਚ ਕੰਮ ਕਰ ਰਹੇ ਲਗਭਗ 525 ਕੱਚੇ ਮੁਲਾਜ਼ਮਾਂ ਵਿੱਚੋਂ ਬਹੁਤ ਸਾਰੇ ਕਰਮਚਾਰੀ ਉਮਰ ਦੀ ਹੱਦ ਪਾਰ ਕਰਨ ਦੇ ਨੇੜੇ ਪਹੁੰਚ ਰਹੇ ਹਨ, ਜਿਸ ਕਾਰਨ ਉਨ੍ਹਾਂ ਦੇ ਭਵਿੱਖ ਨੂੰ ਲੈ ਕੇ ਚਿੰਤਾ ਵਧ ਰਹੀ ਹੈ।

watch……ਖੇਤੀ, ਸਿੱਖਿਆ, ਸਿਹਤ ਤੇ ਰੋਜ਼ਗਾਰ ਖੇਤਰ ਵਿੱਚ ਪੰਜਾਬ ਨੇ ਬਣਾਈ ਨਵੀਂ ਮਿਸਾਲ: ਖੁੱਡੀਆਂ

ਯੂਨੀਅਨ ਦੇ ਜਨਰਲ ਸਕੱਤਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਇਸ ਮਾਮਲੇ ਸਬੰਧੀ ਕਈ ਵਾਰ ਸਿੱਖਿਆ ਮੰਤਰੀ, ਸਿੱਖਿਆ ਸਕੱਤਰ ਅਤੇ ਬੋਰਡ ਮੈਨੇਜਮੈਂਟ ਨਾਲ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ। ਇਸ ਦੇ ਬਾਵਜੂਦ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਕੋਈ ਠੋਸ ਧਿਆਨ ਨਹੀਂ ਦਿੱਤਾ ਗਿਆ।

ਯੂਨੀਅਨ ਆਗੂਆਂ ਨੇ ਪੰਜਾਬ ਸਰਕਾਰ ਅਤੇ ਬੋਰਡ ਮੈਨੇਜਮੈਂਟ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਬੋਰਡ ਦੇ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਨਾ ਕੀਤੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦੌਰਾਨ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਲਈ ਬੋਰਡ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਹੋਵੇਗੀ।

ਇਸ ਮੌਕੇ ਯੂਨੀਅਨ ਦੇ ਪ੍ਰਧਾਨ ਰਾਜ ਕੁਮਾਰ, ਬੋਰਡ ਕਾਰਪੋਰੇਸ਼ਨ ਦੇ ਸੂਬਾ ਪ੍ਰਧਾਨ ਤਾਰਾ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਰਾਕੇਸ਼ ਰਾਣਾ ਸ਼ੀਟੂ, ਮੀਤ ਪ੍ਰਧਾਨ ਪੀ.ਆਈ.ਸੀ. ਬਲਵੰਤ ਸਿੰਘ, ਜਨਰਲ ਸਕੱਤਰ ਇੰਦਰਜੀਤ ਸਿੰਘ ਤੋਂ ਇਲਾਵਾ ਬੂਟਾ ਸਿੰਘ, ਗੁਰਪ੍ਰੀਤ ਸਿੰਘ, ਤੇਜਿੰਦਰ ਸਿੰਘ, ਕਰਨ ਸਿੰਘ, ਭਗਵੰਤ ਸਿੰਘ, ਨਵਪ੍ਰੀਤ ਸਿੰਘ, ਨਿਰਮਲ ਸਿੰਘ, ਵਿਸ਼ਵਪ੍ਰੀਤ ਸਿੰਘ, ਹਰਵਿੰਦਰ ਸਿੰਘ, ਵਿਨੋਦ ਕੁਮਾਰ, ਗੁਰਵਿੰਦਰ ਸਿੰਘ, ਸੁਸ਼ਮਾ ਕੁਮਾਰੀ, ਸੁਖਵਿੰਦਰ ਕੌਰ, ਨਰਿੰਦਰ ਕੌਰ, ਰਾਜਪਾਲ ਕੌਰ, ਪ੍ਰੀਤੀ ਸ਼ਰਮਾ, ਗੁਰਜੀਤ ਕੌਰ, ਹਰਮੇਸ਼ ਕੌਰ, ਰਵਨੀਤ ਕੌਰ ਅਤੇ ਸਮੀਕਸ਼ਾ ਸਮੇਤ ਵੱਡੀ ਗਿਣਤੀ ਵਿੱਚ ਮਹਿਲਾ ਕਰਮਚਾਰੀ ਵੀ ਹਾਜ਼ਰ ਸਨ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here