82-35 ਸੀਟਾਂ ਦਾ ਫਾਰਮੂਲਾ! SAD-BJP ਗੱਠਜੋੜ ਦੀਆਂ ਖ਼ਬਰਾਂ ਨੇ ਚਰਚਾ ਛੇੜੀ
ਚੰਡੀਗੜ੍ਹ, 10 ਜੂਨ
ਪੰਜਾਬ ਦੀ ਸਿਆਸਤ ਨਾਲ ਜੁੜੀ ਇੱਕ ਅਹਿਮ ਅੰਦਰੂਨੀ ਜਾਣਕਾਰੀ ਸਾਹਮਣੇ ਆ ਰਹੀ ਹੈ। ਸੂਤਰਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚਾਲੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਗੱਠਜੋੜ ਨੂੰ ਲੈ ਕੇ ਸਹਿਮਤੀ ਬਣਨ ਦੀਆਂ ਖ਼ਬਰਾਂ ਹਨ।
ਸਿਆਸੀ ਸਰੋਤਾਂ ਦਾ ਦਾਅਵਾ ਹੈ ਕਿ ਦੋਵਾਂ ਪਾਰਟੀਆਂ ਵਿਚਾਲੇ ਸੀਟਾਂ ਦੀ ਵੰਡ ਬਾਰੇ ਵੀ ਮੁੱਢਲਾ ਫਾਰਮੂਲਾ ਤੈਅ ਹੋ ਚੁੱਕਾ ਹੈ। ਜਾਣਕਾਰੀ ਮੁਤਾਬਕ ਸ਼੍ਰੋਮਣੀ ਅਕਾਲੀ ਦਲ 82 ਸੀਟਾਂ ‘ਤੇ ਅਤੇ ਭਾਜਪਾ 35 ਸੀਟਾਂ ‘ਤੇ ਚੋਣ ਲੜ ਸਕਦੀ ਹੈ।
ਸੂਤਰਾਂ ਅਨੁਸਾਰ ਦੋਵਾਂ ਪਾਰਟੀਆਂ ਦੇ ਉੱਚ ਆਗੂਆਂ ਵਿਚਾਲੇ ਇਸ ਮਾਮਲੇ ‘ਤੇ ਸਕਾਰਾਤਮਕ ਸਹਿਮਤੀ ਬਣ ਗਈ ਹੈ ਅਤੇ ਹੁਣ ਸਿਰਫ਼ ਰਸਮੀ ਐਲਾਨ ਹੋਣਾ ਬਾਕੀ ਦੱਸਿਆ ਜਾ ਰਿਹਾ ਹੈ।
ਹਾਲਾਂਕਿ, ਇਸ ਸਬੰਧੀ ਅਜੇ ਤੱਕ ਨਾ ਤਾਂ ਸ਼੍ਰੋਮਣੀ ਅਕਾਲੀ ਦਲ ਅਤੇ ਨਾ ਹੀ ਭਾਜਪਾ ਵੱਲੋਂ ਕੋਈ ਅਧਿਕਾਰਕ ਪੁਸ਼ਟੀ ਕੀਤੀ ਗਈ ਹੈ। ਅਧਿਕਾਰਕ ਐਲਾਨ ਤੋਂ ਬਾਅਦ ਹੀ ਗੱਠਜੋੜ ਦੀ ਸਥਿਤੀ ਸਪੱਸ਼ਟ ਹੋਵੇਗੀ।
ਜੇਕਰ ਇਹ ਗੱਠਜੋੜ ਅਮਲ ਵਿੱਚ ਆਉਂਦਾ ਹੈ ਤਾਂ ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡਾ ਉਲਟਫੇਰ ਦੇਖਣ ਨੂੰ ਮਿਲ ਸਕਦਾ ਹੈ, ਜਿਸ ਦਾ ਪ੍ਰਭਾਵ 2027 ਦੀਆਂ ਵਿਧਾਨ ਸਭਾ ਚੋਣਾਂ ‘ਤੇ ਪੈ ਸਕਦਾ ਹੈ।



