Homeਪੰਜਾਬੀਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ-ਕਮ-ਰਜਿਸਟਰੀ ਕਲਰਕ...

ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ-ਕਮ-ਰਜਿਸਟਰੀ ਕਲਰਕ ਰੰਗੇ ਹੱਥੀਂ ਕਾਬੂ

- Advertisement -spot_img

ਚੰਡੀਗੜ੍ਹ, 1 ਅਗਸਤ

ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਨਾਇਬ ਤਹਿਸੀਲਦਾਰ, ਬਾਬਾ ਬਕਾਲਾ ਦੇ ਰਜਿਸਟਰੀ ਕਲਰਕ-ਕਮ-ਰੀਡਰ ਵਜੋਂ ਤਾਇਨਾਤ ਗੁਰਬਖਸ਼ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਅਰਪਨ ਸਿੰਘ ਵਾਸੀ ਪਿੰਡ ਧਨੌਲਾ ਪੁਰਾਣਾ, ਤਹਿਸੀਲ ਬਾਬਾ ਬਕਾਲਾ ,ਜ਼ਿਲ੍ਹਾ ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ (ਰਜਿਸਟਰੀ ਕਲਰਕ) ਨੇ ਸ਼ਿਕਾਇਤਕਰਤਾ ਦੀ ਜੱਦੀ ਜ਼ਮੀਨ ਦੇ ਇੰਤਕਾਲ ਵਿੱਚ ਉਸਦੇ ਪਿਤਾ ਦੇ ਨਾਂ ਦੀ ਦਰੁਸਤੀ ਲਈ 30,000 ਰੁਪਏ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਦੋਸ਼ੀ ਕਲਰਕ ਇਸ ਮੰਤਵ ਲਈ ਪਹਿਲੀ ਕਿਸ਼ਤ ਵਜੋਂ 10,000 ਰੁਪਏ ਪਹਿਲਾਂ ਹੀ ਲੈ ਚੁੱਕਾ ਹੈ।

see this link also….Vigilance Bureau Arrests Patwari and Accomplice for Bribery

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ  ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਦੂਜੀ ਕਿਸ਼ਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ।

ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਇਹ ਵੀ ਕਿਹਾ ਕਿ ਮੁਲਜ਼ਮ ਨੂੰ ਭਲਕੇ ਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਦੌਰਾਨ ਨਾਇਬ ਤਹਿਸੀਲਦਾਰ ਦੀ ਭੂਮਿਕਾ  ਵੀ ਪੜਤਾਲੀ ਜਾਵੇਗੀ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here