Homeਪੰਜਾਬੀਪੰਜਾਬਪੀ.ਪੀ.ਐਸ.ਸੀ ਨੇ ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਹਾਊਸ ਮੈਨੇਜਰ ਦੀਆਂ ਅਸਾਮੀਆਂ...

ਪੀ.ਪੀ.ਐਸ.ਸੀ ਨੇ ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਹਾਊਸ ਮੈਨੇਜਰ ਦੀਆਂ ਅਸਾਮੀਆਂ ਦਾ ਨਤੀਜਾ ਐਲਾਨਿਆ  

- Advertisement -spot_img

ਪਟਿਆਲਾ, 30 ਅਗਸਤ
ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਚੇਅਰਮੈਨ ਜਤਿੰਦਰ ਸਿੰਘ ਔਲਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਿਸ਼ਨ ਵੱਲੋਂ ਅੱਜ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਧੀਨ ਪੈਂਦੇ ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਵਿੱਚ ਵੇਅਰ ਹਾਊਸ ਮੈਨੇਜਰ ਦੀਆਂ ਅਸਾਮੀਆਂ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵੇਅਰ ਹਾਊਸ ਮੈਨੇਜਰ ਦੀਆਂ 23 ਅਸਾਮੀਆਂ ਲਈ ਕੁੱਲ 284 ਉਮੀਦਵਾਰਾਂ ਵੱਲੋਂ ਅਪਲਾਈ ਕੀਤਾ ਗਿਆ ਸੀ।

see this link also….PPSC Announces Results and Interview Dates!
ਉਨ੍ਹਾਂ ਦੱਸਿਆ ਕਿ ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਵਿੱਚ ਵੇਅਰ ਹਾਊਸ ਮੈਨੇਜਰ ਦੀਆਂ ਅਸਾਮੀਆਂ ਦਾ ਨਤੀਜਾ ਵਿਭਾਗ ਦੀ ਵੈੱਬਸਾਈਟ  www.ppsc.gov.in ‘ਤੇ ਅੱਪਲੋਡ ਕਰ ਦਿੱਤਾ ਗਿਆ ਹੈ।
ਜਤਿੰਦਰ ਸਿੰਘ ਔਲਖ ਨੇ ਦੱਸਿਆ ਕਿ ਪੀ.ਪੀ.ਐਸ.ਸੀ. ਵੱਲੋਂ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ’ਚ ਗਰੁੱਪ ਏ ਅਤੇ ਗਰੁੱਪ ਬੀ ਦੀਆਂ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਕੀਤੀ ਜਾਂਦੀ ਹੈ ਅਤੇ‌ ਇਸ ਸਬੰਧੀ ਸਮੇਂ ਸਮੇਂ ’ਤੇ ਜਾਣਕਾਰੀ ਵਿਭਾਗ ਦੀ ਵੈੱਬਸਾਈਟ ’ਤੇ ਅੱਪਲੋਡ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਉਮੀਦਵਾਰ ਜਾਣਕਾਰੀ ਲਈ ਵਿਭਾਗ ਦੀ ਵੈੱਬਸਾਈਟ ਦੀ ਵਰਤੋਂ ਕਰਨ।  

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here