Onnline TV

ਪੰਜਾਬੀ ਪੰਜਾਬ

ਗ੍ਰਾਮ ਪੰਚਾਇਤ ਚੋਣਾਂ ਦੇ ਰਾਖਵੇਂਕਰਨ ਦੀਆਂ ਸੂਚੀਆਂ ਵੈਬਸਾਈਟ ‘ਤੇ ਉਪਲਬਧ : ਡੀਸੀ

-ਸਾਰੀਆਂ ਸੂਚੀਆਂ ਬੀ.ਡੀ.ਪੀ.ਓਜ ਦਫ਼ਤਰਾਂ ਵਿਖੇ ਚਸਪਾ ਵੀ ਕਰਵਾਈਆਂ

ਪਟਿਆਲਾ, 27 ਸਤੰਬਰ

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ 1022 ਗ੍ਰਾਮ ਪੰਚਾਇਤਾਂ ਦੇ ਰਾਖਵੇਂਕਰਨ ਦੀਆਂ ਸੂਚੀਆਂ ਪਟਿਆਲਾ ਜ਼ਿਲ੍ਹੇ ਦੇ ਸਮੂਹ ਬੀ.ਡੀ.ਪੀ.ਓ. ਦਫ਼ਤਰਾਂ ਕੋਲ ਉਪਲਬੱਧ ਹਨ ਅਤੇ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ https://patiala.nic.in/reservation-list-of-sarpanches-and-panches-for-gram-panchayat-election-2024/ ਤੋਂ ਡਾਊਨਲੋਡ ਵੀ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਸਾਰੀਆਂ ਸੂਚੀਆਂ ਬੀ.ਡੀ.ਪੀ.ਓਜ ਦਫ਼ਤਰਾਂ ਵਿਖੇ ਚਸਪਾ ਕੀਤੀਆਂ ਗਈਆਂ ਹਨ ਅਤੇ ਇਹ ਸੂਚੀਆਂ ਡੀ.ਡੀ.ਪੀ.ਓ ਦਫ਼ਤਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿਖੇ ਵੀ ਉਪਲਬੱਧ ਹਨ।

see this link also….ਪਟਿਆਲਾ ਜ਼ਿਲ੍ਹੇ ਦੀਆਂ 1022 ਗ੍ਰਾਮ ਪੰਚਾਇਤ ਦੀ ਚੋਣ ਪ੍ਰਕਿਰਿਆ ਜਾਰੀ

ਡੀ.ਸੀ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਜੇਕਰ ਕੋਈ ਪਿੰਡ ਵਾਸੀ ਇਹ ਸੂਚੀਆਂ ਲੈਣ ਦਾ ਚਾਹਵਾਨ ਹੈ ਤਾਂ ਉਹ ਇਨ੍ਹਾਂ ਦਫ਼ਤਰਾਂ ਵਿੱਚੋਂ ਲੈ ਸਕਦਾ ਹੈ। ਇਸੇ ਦੌਰਾਨ ਏ.ਡੀ.ਸੀ. (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਇਹ ਸਾਰੀਆਂ ਸੂਚੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਵੀ ਉਪਲਬੱਧ ਕਰਵਾ ਦਿੱਤੀਆਂ ਗਈਆਂ ਹਨ।

LEAVE A RESPONSE

Your email address will not be published. Required fields are marked *