Homeਪੰਜਾਬੀਲੋਕਤੰਤਰ ਦੀ ਮਜ਼ਬੂਤੀ ਲਈ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ਪ੍ਰਸ਼ਨ-ਉੱਤਰ ਮੁਕਾਬਲੇ

ਲੋਕਤੰਤਰ ਦੀ ਮਜ਼ਬੂਤੀ ਲਈ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ਪ੍ਰਸ਼ਨ-ਉੱਤਰ ਮੁਕਾਬਲੇ

- Advertisement -spot_img

– ਕੁਇਜ਼ ਮੁਕਾਬਲਿਆਂ ਵਿੱਚ ਵੋਟਰ ਆਨਲਾਈਨ ਲੈ ਸਕਦੇ ਹਨ ਹਿੱਸਾ

ਪਟਿਆਲਾ, 1 ਜਨਵਰੀ:

15ਵੇਂ ਰਾਸ਼ਟਰੀ ਵੋਟਰ ਦਿਵਸ ਦੇ ਮੌਕੇ ‘ਤੇ, ਵੋਟਰਾਂ ਵਿੱਚ ਨਵੀਂ ਉਮੰਗ ਅਤੇ ਲੋਕਤੰਤਰਿਕ ਪਰੰਪਰਾਵਾਂ ਨੂੰ ਮਜ਼ਬੂਤ ਕਰਨ ਲਈ, ਮੁੱਖ ਚੋਣ ਅਫ਼ਸਰ, ਪੰਜਾਬ ਦੀ ਯੋਗ ਅਗਵਾਈ ਹੇਠ, ਜ਼ਿਲ੍ਹਾ ਚੋਣ ਅਫ਼ਸਰ-ਕਮ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਪ੍ਰਧਾਨਗੀ ਵਿੱਚ 19 ਜਨਵਰੀ 2025 ਨੂੰ ਜ਼ਿਲ੍ਹਾ ਪੱਧਰੀ ਆਨਲਾਈਨ ਕੁਇਜ਼ ਮੁਕਾਬਲੇ ਕਰਵਾਏ ਜਾਣਗੇ। ਇਨ੍ਹਾਂ ਮੁਕਾਬਲਿਆਂ ਦੇ ਜੇਤੂ 24 ਜਨਵਰੀ ਨੂੰ ਲੁਧਿਆਣਾ ਵਿਖੇ ਹੋਣ ਵਾਲੇ ਰਾਜ ਪੱਧਰੀ ਮੁਕਾਬਲੇ ਵਿੱਚ ਸ਼ਾਮਲ ਹੋਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਸ ਕੁਇਜ਼ ਮੁਕਾਬਲੇ ਦਾ ਮੁੱਖ ਉਦੇਸ਼ ਵੋਟਰਾਂ ਵਿੱਚ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨਾ, ਨੌਜਵਾਨਾਂ ਦੀ ਚੋਣ ਪ੍ਰਕਿਰਿਆ ਵਿੱਚ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨਾ ਅਤੇ ਸਮਾਜ ਦੇ ਹਰ ਵਰਗ ਨੂੰ ਚੋਣ ਪ੍ਰਕਿਰਿਆ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਦੱਸਿਆ ਕਿ ਆਨਲਾਈਨ ਰਜਿਸਟ੍ਰੇਸ਼ਨ 28 ਦਸੰਬਰ ਤੋਂ ਸ਼ੁਰੂ ਹੋ ਚੁੱਕੀ ਹੈ ਅਤੇ 17 ਜਨਵਰੀ 2025 ਤੱਕ ਜਾਰੀ ਰਹੇਗੀ। ਚਾਹਵਾਨ ਵੋਟਰ ਮੁੱਖ ਚੋਣ ਅਫ਼ਸਰ, ਪੰਜਾਬ ਦੀ ਵੈੱਬਸਾਈਟ https://punjab.indiastatquiz.com/NewRegister.aspx ‘ਤੇ ਜਾ ਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

see this link also……Top-10….Short News ….01 January….

ਜ਼ਿਲ੍ਹਾ ਪੱਧਰ ਦੇ ਆਨਲਾਈਨ ਕੁਇਜ਼ ਮੁਕਾਬਲੇ 19 ਜਨਵਰੀ ਨੂੰ ਹੋਣਗੇ ਅਤੇ ਸਾਰੇ 23 ਜ਼ਿਲ੍ਹਿਆਂ ਦੇ ਜੇਤੂ 24 ਜਨਵਰੀ ਨੂੰ ਲੁਧਿਆਣਾ ਵਿਖੇ ਆਫ਼ਲਾਈਨ ਕੁਇਜ਼ ਮੁਕਾਬਲੇ ਵਿੱਚ ਹਿੱਸਾ ਲੈਣਗੇ। ਰਾਜ ਪੱਧਰੀ ਕੁਇਜ਼ ਮੁਕਾਬਲੇ ਦੇ ਪਹਿਲੇ ਤਿੰਨ ਸਥਾਨਾਂ ‘ਤੇ ਰਹਿਣ ਵਾਲੇ ਪ੍ਰਤੀਯੋਗੀਆਂ ਨੂੰ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਕ੍ਰਮਵਾਰ ਲੈਪਟਾਪ, ਟੈਬਲੇਟ ਅਤੇ ਸਮਾਰਟ ਘੜੀ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਪੰਜਾਬ ਦੇ ਹਰੇਕ ਜ਼ਿਲ੍ਹੇ ਦੇ ਟਾਪਰ ਨੂੰ ਇੱਕ ਸਮਾਰਟਫ਼ੋਨ ਇਨਾਮ ਵਜੋਂ ਦਿੱਤਾ ਜਾਵੇਗਾ ਅਤੇ ਹਰੇਕ ਭਾਗੀਦਾਰ ਆਪਣਾ ਸਰਟੀਫਿਕੇਟ ਤੁਰੰਤ ਵੈੱਬਸਾਈਟ ਤੋਂ ਡਾਊਨਲੋਡ ਕਰ ਸਕੇਗਾ।

ਚੋਣ ਤਹਿਸੀਲਦਾਰ ਵਿਜੈ ਕੁਮਾਰ ਨੇ ਦੱਸਿਆ ਕਿ ਇਸ ਸਬੰਧੀ ਜ਼ਿਲ੍ਹੇ ਦੇ ਸਾਰੇ ਵਿਦਿਅਕ ਅਦਾਰਿਆਂ, ਯੁਵਕ ਕਲੱਬਾਂ ਅਤੇ ਐਨ.ਜੀ.ਓਜ਼ ਦੇ ਸਹਿਯੋਗ ਨਾਲ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here