Homeਪੰਜਾਬੀਪੰਜਾਬਮੁੱਖ ਮੰਤਰੀ ਵੱਲੋਂ ਮੋਦੀ ਸਰਕਾਰ ਦੀ ਕਿਸਾਨ ਵਿਰੋਧੀ ਰਵੱਈਏ ਲਈ ਤਿੱਖੀ ਆਲੋਚਨਾ

ਮੁੱਖ ਮੰਤਰੀ ਵੱਲੋਂ ਮੋਦੀ ਸਰਕਾਰ ਦੀ ਕਿਸਾਨ ਵਿਰੋਧੀ ਰਵੱਈਏ ਲਈ ਤਿੱਖੀ ਆਲੋਚਨਾ

- Advertisement -spot_img
  • ਕੇਂਦਰ ਦੇ ਕਿਸਾਨ ਵਿਰੋਧੀ ਕਦਮਾਂ ਨੂੰ ਪੰਜਾਬ ਵਲੋਂ ਤਿੱਖਾ ਜਵਾਬ ਮਿਲੇਗਾ
  • ਕਿਸਾਨਾਂ ਨਾਲ ਗੱਲਬਾਤ ਲਈ ਕੇਂਦਰ ਸਰਕਾਰ ਨੂੰ ਅਪੀਲ
  • ਡੱਲੇਵਾਲ ਜੀ ਨੂੰ ਮਰਨ ਵਰਤ ਖ਼ਤਮ ਕਰਨ ਦੀ ਅਪੇਸ਼ਾ
  • ਪੰਜਾਬ ਨੂੰ ਕਿਸਾਨ ਅੰਦੋਲਨ ਨਾਲ ਨਜਿੱਠਣ ਲਈ ਵਾਧੂ ਫੋਰਸ ਦੀ ਲੋੜ ਨਹੀਂ, ਸਿਰਫ਼ ਗੱਲਬਾਤ ਦੀ ਜ਼ਰੂਰਤ ਹੈ

ਚੰਡੀਗੜ੍ਹ, 2 ਜਨਵਰੀ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨ ਵਿਰੋਧੀ ਰਵੱਈਏ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ। ਬੁੱਧਵਾਰ ਨੂੰ ਮੁੱਖ ਮੰਤਰੀ ਨੇ ਚਿਤਾਵਨੀ ਦਿੱਤੀ ਕਿ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਪਿਛਲੇ ਦਰਵਾਜ਼ੇ ਰਾਹੀਂ ਪਾਸ ਕਰਵਾਉਣ ਦੀ ਕਿਸੇ ਵੀ ਕੋਸ਼ਿਸ਼ ਦਾ ਪੰਜਾਬ ਵਲੋਂ ਜ਼ੋਰਦਾਰ ਵਿਰੋਧ ਕੀਤਾ ਜਾਵੇਗਾ।

ਆਪਣੀ ਸਰਕਾਰੀ ਰਿਹਾਇਸ਼ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਤੋਂ ਸ਼ੰਭੂ ਅਤੇ ਖਨੌਰੀ ਬਾਰਡਰਾਂ ’ਤੇ ਕਿਸਾਨ ਅੰਦੋਲਨ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਸੰਗਠਨਾਂ ਨੇ ਕੇਂਦਰ ਸਰਕਾਰ ਨਾਲ ਪਿਛਲੇ ਸਾਲ ਗੱਲਬਾਤ ਕੀਤੀ ਸੀ ਅਤੇ ਇਸ ਸੰਬੰਧ ਵਿੱਚ ਸੂਬਾ ਸਰਕਾਰ ਨੇ ਪੂਰੀ ਸਹਿਯੋਗ ਦਿੱਤਾ। ਪਰ, ਕਿਸਾਨਾਂ ਦੀਆਂ ਮੰਗਾਂ ਮੁੱਖ ਤੌਰ ’ਤੇ ਕੇਂਦਰ ਸਰਕਾਰ ਨਾਲ ਸਬੰਧਤ ਹਨ, ਜੋ ਆਪਣੇ ਫਰਜ਼ਾਂ ਤੋਂ ਮੂੰਹ ਮੋੜ ਰਹੀ ਹੈ।

see this link also……Short News Top 10….29 December…

ਮੁੱਖ ਮੰਤਰੀ ਨੇ ਦੱਸਿਆ ਕਿ ਕੇਂਦਰ ਸਰਕਾਰ, ਜੋ ਪਹਿਲਾਂ ਹੀ ਕਿਸਾਨਾਂ ਨੂੰ ਧੋਖਾ ਦੇ ਚੁੱਕੀ ਹੈ, ਹੁਣ ਫਿਰ ਪਿਛਲੇ ਦਰਵਾਜ਼ੇ ਰਾਹੀਂ ਕਾਲੇ ਕਾਨੂੰਨਾਂ ਨੂੰ ਲਾਗੂ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਕਿਸਾਨਾਂ ਨਾਲ ਗੱਲਬਾਤ ਕਰਨ ਤੋਂ ਗੁਰੇਜ਼ ਕਰ ਰਹੀ ਹੈ, ਜਦਕਿ ਇਹ ਮੁੱਦਾ ਸਿੱਧੇ ਤੌਰ ’ਤੇ ਕੇਂਦਰ ਦੇ ਅਧੀਨ ਹੈ।

ਮੁੱਖ ਮੰਤਰੀ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਆਪਣਾ ਮਰਨ ਵਰਤ ਖ਼ਤਮ ਕਰਨ ਦੀ ਅਪੀਲ ਕੀਤੀ ਅਤੇ ਉਨ੍ਹਾਂ ਦੀ ਜਾਨ ਨੂੰ ਦੇਸ਼ ਲਈ ਕੀਮਤੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਡੱਲੇਵਾਲ ਜੀ ਦੀ ਸਿਹਤ ਦਾ ਧਿਆਨ ਰੱਖਣ ਲਈ 50 ਤੋਂ ਵੱਧ ਡਾਕਟਰ ਤਾਇਨਾਤ ਕੀਤੇ ਹਨ। ਪਰ, ਦੁਖਦੀ ਗੱਲ ਇਹ ਹੈ ਕਿ ਕੇਂਦਰ ਨੇ ਕਿਸਾਨਾਂ ਦੀ ਮੰਗਾਂ ’ਤੇ ਵਿਚਾਰ ਕਰਨ ਦੇ ਬਜਾਏ ਬੇਰੁਖ਼ੀ ਦਿਖਾਈ ਹੈ।

ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪੰਜਾਬ ਨੂੰ ਕਿਸਾਨ ਅੰਦੋਲਨ ਨਾਲ ਨਜਿੱਠਣ ਲਈ ਨਾਂ ਵਾਧੂ ਫੋਰਸ ਦੀ ਲੋੜ ਹੈ ਅਤੇ ਨਾਂ ਹੀ ਏਅਰ ਐਂਬੂਲੈਂਸ ਦੀ। ਸਿਰਫ਼ ਕੇਂਦਰ ਸਰਕਾਰ ਨੂੰ ਖੁੱਲ੍ਹ ਕੇ ਕਿਸਾਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਦੇਸ਼ ਦੀ ਅਰਥਵਿਵਸਥਾ ਲਈ ਮੂਲਧਾਰ ਹਨ ਅਤੇ ਕੇਂਦਰ ਨੂੰ ਉਹਨਾਂ ਦੀਆਂ ਮੰਗਾਂ ਦਾ ਮਾਣ ਕਰਨਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਅਖੀਰ ’ਚ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਹੱਕਾਂ ਦੀ ਰੱਖਿਆ ਲਈ ਵਚਨਬੱਧ ਹੈ ਅਤੇ ਕਿਸੇ ਵੀ ਐਸੇ ਕਦਮ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਜੋ ਕਿਸਾਨਾਂ ਦੇ ਹਿੱਤਾਂ ਵਿਰੁੱਧ ਹੋਵੇ।

O

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here