Onnline TV

ਪੰਜਾਬੀ ਪੰਜਾਬ

ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਦੋ ਨਵੇਂ ਰੂਟਾਂ ਉੱਤੇ ਚੱਲਣ ਵਾਲੀਆਂ ਬੱਸਾਂ ਨੂੰ ਦਿੱਤੀ ਹਰੀ ਝੰਡੀ

ਲਹਿਰਾ ਵਾਸੀਆਂ ਦੀ ਚਿਰ ਪੁਰਾਣੀ ਮੰਗ ਪੂਰੀ, ਲਹਿਰਾ-ਹੁਸ਼ਿਆਰਪੁਰ ਅਤੇ ਮੂਨਕ-ਖਨੌਰੀ ਰੂਟਾਂ ‘ਤੇ ਬੱਸ ਸੇਵਾਵਾਂ ਦੀ ਸ਼ੁਰੂਆਤ

ਲਹਿਰਾ/ਸੰਗਰੂਰ, 16 ਮਾਰਚ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਲਹਿਰਾ ਹਲਕੇ ਦੇ ਨਿਵਾਸੀਆਂ ਨੂੰ ਵਧੀਆ ਸਹੂਲਤਾਂ ਪ੍ਰਦਾਨ ਕਰਨ ਲਈ ਇਕ ਹੋਰ ਵੱਡਾ ਕਦਮ ਚੁੱਕਦਿਆਂ, ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾ ਬੱਸ ਸਟੈਂਡ ਤੋਂ ਦੋ ਨਵੇਂ ਰੂਟਾਂ ‘ਤੇ ਚੱਲਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਦਿੱਤੀ।

ਇਸ ਮੌਕੇ ਤੇ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਲਹਿਰਾ ਤੋਂ ਹੁਸ਼ਿਆਰਪੁਰ ਜਾਣ ਵਾਲੇ ਵਪਾਰੀਆਂ ਅਤੇ ਯਾਤਰੀਆਂ ਨੂੰ ਅਕਸਰ ਯਾਤਰਾ ਦੌਰਾਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਕਿਉਂਕਿ ਉਥੇ ਪਹੁੰਚਣ ਲਈ ਕੋਈ ਸਿੱਧੀ ਬੱਸ ਸੇਵਾ ਮੌਜੂਦ ਨਹੀਂ ਸੀ। ਹੁਣ, ਹਰ ਦਿਨ ਸਵੇਰੇ 6:45 ਵਜੇ ਲਹਿਰਾ ਤੋਂ ਚਲਣ ਵਾਲੀ ਇਹ ਬੱਸ ਸੁਨਾਮ, ਸੰਗਰੂਰ, ਲੁਧਿਆਣਾ ਰਾਹੀਂ ਹੁਸ਼ਿਆਰਪੁਰ ਪਹੁੰਚੇਗੀ ਅਤੇ ਦੁਪਹਿਰ 2:37 ਵਜੇ ਵਾਪਸ ਲਹਿਰਾ ਵਾਸਤੇ ਰਵਾਨਾ ਹੋਵੇਗੀ।

ਉਨ੍ਹਾਂ ਦੱਸਿਆ ਕਿ 422 ਕਿਲੋਮੀਟਰ ਦੀ ਯਾਤਰਾ ਤੈਅ ਕਰਨ ਵਾਲੀ ਇਹ ਬੱਸ ਸੇਵਾ ਯਾਤਰੀਆਂ ਲਈ ਬਹੁਤ ਸਹੂਲਤ ਲਿਆਉਣ ਵਾਲੀ ਸਾਬਤ ਹੋਵੇਗੀ।

watch….ਪੰਜਾਬ ਸਰਕਾਰ ਨੇ 100 ਕਰੋੜ ਰੁਪਏ ਦे ਬਜ਼ਟ ਨਾਲ 1000 ਅਤਿ-ਆਧੁਨਿਕ ਆਂਗਨਵਾੜੀ ਸੈਂਟਰਾਂ ਦਾ ਨਿਰਮਾਣ ਸ਼ੁਰੂ ਕੀਤਾ

ਮੂਨਕ-ਖਨੌਰੀ ਰੂਟ ‘ਤੇ ਵੀ ਸ਼ੁਰੂ ਹੋਈ ਬੱਸ ਸੇਵਾ

ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਕਿ ਦੂਜੀ ਬੱਸ ਸੇਵਾ ਮੂਨਕ-ਖਨੌਰੀ ਰੂਟ ਉੱਤੇ ਸ਼ੁਰੂ ਕੀਤੀ ਗਈ ਹੈ। ਵਿਦਿਆਰਥੀਆਂ ਅਤੇ ਆਮ ਯਾਤਰੀਆਂ ਨੂੰ ਲੰਮੇ ਸਮੇਂ ਤੋਂ ਸਰਕਾਰੀ ਬੱਸ ਦੀ ਉਮੀਦ ਸੀ, ਜੋ ਹੁਣ ਪੂਰੀ ਹੋ ਚੁੱਕੀ ਹੈ।

ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਪੀ.ਆਰ.ਟੀ.ਸੀ ਚੇਅਰਮੈਨ ਰਣਜੋਧ ਸਿੰਘ ਹਡਾਣਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਦੀਆਂ ਮੰਗਾਂ ਦੀ ਅਣਦੇਖੀ ਕੀਤੀ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਪਿੰਡ ਅਤੇ ਸ਼ਹਿਰ ਵਿੱਚ ਵਿਕਾਸ ਕਾਰਜਾਂ ਦੀ ਆਂਧੀ ਲਿਆ ਰਹੀ ਹੈ।

ਇਸ ਮੌਕੇ ਹਾਜ਼ਰ: ਗੌਰਵ ਗੋਇਲ, ਮਾਰਕੀਟ ਕਮੇਟੀ ਚੇਅਰਮੈਨ ਸ਼ੀਸ਼ਪਾਲ ਆਨੰਦ, ਪੀ.ਏ. ਰਾਕੇਸ਼ ਕੁਮਾਰ ਗੁਪਤਾ, ਰਮੇਸ਼ ਕੁਮਾਰ (ਸੇਵਾ ਮੁਕਤ ਅਧਿਆਪਕ), ਰਾਕੇਸ਼ ਕੁਮਾਰ (ਆੜ੍ਹਤੀ), ਨੰਦ ਲਾਲ, ਡਾ. ਸੇਠੀ ਅਤੇ ਹੋਰ ਸਮਾਜਿਕ ਕਾਰਕੁਨ ਹਾਜ਼ਰ ਸਨ।

LEAVE A RESPONSE

Your email address will not be published. Required fields are marked *