
ਪਟਿਆਲਾ, 19 ਮਾਰਚ
ਕਿਸਾਨੀ ਅੰਦੋਲਨ ਨੂੰ ਲੈ ਕੇ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਕੇਂਦਰੀ ਮੰਤਰੀਆਂ ਵਿਚ ਸੱਤਵੇਂ ਗੇੜ ਦੀ ਮੀਟਿੰਗ ਬੇਸਿੱਟਾ ਰਹੀ ਮੀਟਿੰਗ ਤੋਂ ਪਰਤ ਰਹੇ ਕਿਸਾਨ ਆਗੂਆਂ ‘ਤੇ ਪੰਜਾਬ ਪੁਲਿਸ ਨੇ ਇਕ ਵੱਡੀ ਕਾਰਵਾਈ ਕੀਤੀ ਹੈ। ਮੀਟਿੰਗ ਤੋਂ ਪਰਤ ਰਹੇ ਕਿਸਾਨ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ। ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ ਨੂੰ ਹਿਰਾਸਤ ‘ਚ ਲਏ ਜਾਣ ਦੀ ਖ਼ਬਰ ਹੈ।
ਜ਼ਿਕਰਯੋਗ ਹੈ ਕਿ ਅੱਜ ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਵਿਚ ਸੱਤਵੇਂ ਗੇੜ ਦੀ ਮੀਟਿੰਗ ਬੇਸਿੱਟਾ ਰਹੀ ਹੈ। ਮੀਟਿੰਗ ਖ਼ਤਮ ਹੋਣ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਸ਼ੰਭੂ ਮੋਰਚੇ ਨੂੰ ਜਾ ਰਹੇ ਸਨ। ਇਸ ਦੌਰਾਨ ਪੰਜਾਬ ਪੁਲਿਸ ਨੇ ਉਹਨਾਂ ਨੂੰ ਹਿਰਾਸਤ ਵਿਚ ਲੈ ਲਿਆ ਹੈ। ਇਸ ਤੋਂ ਇਲਾਵਾ ਜਗਜੀਤ ਸਿੰਘ ਡੱਲੇਵਾਲ ਨੂੰ ਵੀ ਹਿਰਾਸਤ ਵਿਚ ਲਿਆ ਗਿਆ ਹੈ।




