Homeਪੰਜਾਬੀਪੰਜਾਬਕਣਕ ਦੀ ਫਸਲ ਨੂੰ ਅੱਗ ਤੋਂ ਬਚਾਉਣ ਲਈ ਪੀ.ਐਸ.ਪੀ.ਸੀ.ਐਲ. ਵੱਲੋਂ ਕੰਟਰੋਲ ਰੂਮ...

ਕਣਕ ਦੀ ਫਸਲ ਨੂੰ ਅੱਗ ਤੋਂ ਬਚਾਉਣ ਲਈ ਪੀ.ਐਸ.ਪੀ.ਸੀ.ਐਲ. ਵੱਲੋਂ ਕੰਟਰੋਲ ਰੂਮ ਸਥਾਪਤ

- Advertisement -spot_img
  • ਕਿਸਾਨਾਂ ਨੂੰ ਬਿਜਲੀ ਦੀਆਂ ਸਮੱਸਿਆਵਾਂ ਬਾਰੇ ਤੁਰੰਤ ਦੱਸਣ ਦੀ ਅਪੀਲ – ਹਰਭਜਨ ਸਿੰਘ

ਚੰਡੀਗੜ੍ਹ, 4 ਅਪ੍ਰੈਲ
ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਵਾਢੀ ਦੇ ਸੀਜ਼ਨ ਦੌਰਾਨ ਕਣਕ ਦੀ ਫਸਲ ਨੂੰ ਅੱਗ ਲੱਗਣ ਦੇ ਸੰਭਾਵੀ ਖਤਰਿਆਂ ਨਾਲ ਨਜਿੱਠਣ ਲਈ ਇੱਕ ਖਾਸ ਕੰਟਰੋਲ ਰੂਮ ਸਥਾਪਤ ਕੀਤਾ ਹੈ।

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਢਿੱਲੀਆਂ ਜਾਂ ਲਟਕਦੀਆਂ ਬਿਜਲੀ ਦੀਆਂ ਤਾਰਾਂ ਅਤੇ ਜੀਓ ਸਵਿੱਚਾਂ ਕਾਰਨ ਸਪਾਰਕਿੰਗ ਨਾਲ ਕਣਕ ਦੇ ਖੇਤਾਂ ਵਿੱਚ ਅੱਗ ਲੱਗ ਸਕਦੀ ਹੈ, ਜਿਸ ਨਾਲ ਨਜਿੱਠਣ ਲਈ ਇਹ ਕੰਟਰੋਲ ਰੂਮ ਬਣਾਇਆ ਗਿਆ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਬੇਨਤੀ ਕੀਤੀ ਕਿ ਬਿਜਲੀ ਦੇ ਇਨ੍ਹਾਂ ਖਤਰਿਆਂ ਨੂੰ ਜਲਦੀ ਹੱਲ ਕਰਨ ਲਈ ਉਹ ਤੁਰੰਤ ਨੇੜਲੇ ਸਬ-ਡਿਵੀਜ਼ਨਲ ਦਫਤਰ, ਸ਼ਿਕਾਇਤ ਕੇਂਦਰ ਜਾਂ ਕੰਟਰੋਲ ਰੂਮ ਦੇ ਨੰਬਰਾਂ 96461-06835, 96461-06836 ਜਾਂ ਟੋਲ-ਫਰੀ ਨੰਬਰ 1912 ’ਤੇ ਸੰਪਰਕ ਕਰਨ। ਉਨ੍ਹਾਂ ਅੱਗੇ ਦੱਸਿਆ ਕਿ ਢਿੱਲੀਆਂ ਤਾਰਾਂ ਜਾਂ ਸਪਾਰਕਿੰਗ ਦੀਆਂ ਤਸਵੀਰਾਂ ਸਥਾਨ ਦੀ ਜਾਣਕਾਰੀ ਸਮੇਤ ਵਟਸਐਪ ’ਤੇ 96461-06836 ਨੰਬਰ ’ਤੇ ਭੇਜੀਆਂ ਜਾ ਸਕਦੀਆਂ ਹਨ।

ਕਿਸਾਨਾਂ ਲਈ ਸਾਵਧਾਨੀਆਂ ’ਤੇ ਜ਼ੋਰ ਦਿੰਦਿਆਂ ਮੰਤਰੀ ਨੇ ਸੁਝਾਅ ਦਿੱਤਾ ਕਿ ਵੱਢੀ ਹੋਈ ਕਣਕ ਨੂੰ ਬਿਜਲੀ ਦੀਆਂ ਲਾਈਨਾਂ ਹੇਠਾਂ, ਟਰਾਂਸਫਾਰਮਰਾਂ ਜਾਂ ਜੀਓ ਸਵਿੱਚਾਂ ਨੇੜੇ ਨਾ ਰੱਖਿਆ ਜਾਵੇ। ਉਨ੍ਹਾਂ ਕਿਸਾਨਾਂ ਨੂੰ ਟਰਾਂਸਫਾਰਮਰਾਂ ਦੇ ਆਲੇ-ਦੁਆਲੇ ਇੱਕ ਮਰਲੇ ਦੀ ਕਣਕ ਪਹਿਲਾਂ ਕੱਟਣ ਅਤੇ ਖੇਤਾਂ ਵਿੱਚ ਟਰਾਂਸਫਾਰਮਰਾਂ ਨੇੜੇ 10 ਮੀਟਰ ਦਾ ਖੇਤਰ ਗਿੱਲਾ ਰੱਖਣ ਦੀ ਅਪੀਲ ਕੀਤੀ ਤਾਂ ਜੋ ਸਪਾਰਕਿੰਗ ਨਾਲ ਅੱਗ ਲੱਗਣ ਦਾ ਖਤਰਾ ਘੱਟ ਹੋ ਸਕੇ। ਉਨ੍ਹਾਂ ਨੇ ਖੇਤਾਂ ਨੇੜੇ ਸਿਗਰਟ ਜਾਂ ਬੀੜੀ ਨਾ ਪੀਣ ਦੀ ਸਲਾਹ ਵੀ ਦਿੱਤੀ।

ਕੈਬਨਿਟ ਮੰਤਰੀ ਨੇ ਬਿਜਲੀ ਦੀਆਂ ਲਾਈਨਾਂ ਨਾਲ ਬਾਂਸ ਦੇ ਖੰਭਿਆਂ ਜਾਂ ਸੋਟੀਆਂ ਨਾਲ ਛੇੜਛਾੜ ਕਰਨ ਤੋਂ ਰੋਕਿਆ ਅਤੇ ਜ਼ੋਰ ਦੇ ਕੇ ਕਿਹਾ ਕਿ ਅਣਅਧਿਕਾਰਤ ਵਿਅਕਤੀਆਂ ਨੂੰ ਜੀਓ ਸਵਿੱਚ ਚਲਾਉਣ ਦੀ ਮਨਾਹੀ ਹੋਣੀ ਚਾਹੀਦੀ। ਉਨ੍ਹਾਂ ਨੇ ਪ੍ਰਦੂਸ਼ਣ ਰੋਕਣ ਲਈ ਕਣਕ ਦੀ ਪਰਾਲੀ ਜਾਂ ਬਚੀ-ਖੁਚੀ ਫਸਲ ਨੂੰ ਨਾ ਸਾੜਨ ਦੀ ਹਦਾਇਤ ਵੀ ਕੀਤੀ।

watch…..PSPCL Officials Arrested for Bribery

ਸ. ਹਰਭਜਨ ਸਿੰਘ ਈਟੀਓ ਨੇ ਕਿਸਾਨਾਂ ਨੂੰ ਕੰਬਾਈਨ ਹਾਰਵੈਸਟਰ ਸਿਰਫ਼ ਦਿਨ ਸਮੇਂ ਚਲਾਉਣ ਅਤੇ ਇਸ ਦੇ ਹਿੱਸਿਆਂ ਤੋਂ ਨਿਕਲਣ ਵਾਲੀਆਂ ਚੰਗਿਆੜੀਆਂ ਵੱਲ ਧਿਆਨ ਰੱਖਣ ਲਈ ਕਿਹਾ। ਉਨ੍ਹਾਂ ਕਿਸਾਨਾਂ ਨੂੰ ਕੰਬਾਈਨ ਦੇ ਬਿਜਲੀ ਦੇ ਖੰਭਿਆਂ ਜਾਂ ਤਾਰਾਂ ਨਾਲ ਟਕਰਾਉਣ ਤੋਂ ਵੀ ਸੁਚੇਤ ਕੀਤਾ। ਖਾਸ ਕਰਕੇ, ਉਨ੍ਹਾਂ ਨੇ ਕਿਹਾ ਕਿ ਕਣਕ ਦੀ ਫਸਲ ਨੂੰ ਅੱਗ ਤੋਂ ਬਚਾਉਣ ਲਈ ਸ਼ਰਾਰਤੀ ਲੋਕਾਂ ’ਤੇ ਨਜ਼ਰ ਰੱਖਣੀ ਜ਼ਰੂਰੀ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬਿਜਲੀ ਦੀਆਂ ਲਾਈਨਾਂ ਵਿੱਚ ਸਪਾਰਕਿੰਗ ਦੀ ਕੋਈ ਵੀ ਸੂਚਨਾ ਤੁਰੰਤ ਪੀ.ਐਸ.ਪੀ.ਸੀ.ਐਲ. ਸਟਾਫ, ਜੂਨੀਅਰ ਇੰਜੀਨੀਅਰ, ਸਬ-ਡਿਵੀਜ਼ਨਲ ਅਫਸਰ ਜਾਂ ਕੰਟਰੋਲ ਰੂਮ ਨੂੰ ਦੱਸਣ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here