Homeਪੰਜਾਬੀਪੰਜਾਬਪਟਿਆਲਾ ਵਿੱਚ ਡੇਅਰੀਆਂ ਸ਼ਹਿਰ ਤੋਂ ਤਬਦੀਲ ਕਰਨ ਦਾ ਫ਼ੈਸਲਾ, ਸੀਵਰੇਜ ਜਾਮ ਤੋਂ...

ਪਟਿਆਲਾ ਵਿੱਚ ਡੇਅਰੀਆਂ ਸ਼ਹਿਰ ਤੋਂ ਤਬਦੀਲ ਕਰਨ ਦਾ ਫ਼ੈਸਲਾ, ਸੀਵਰੇਜ ਜਾਮ ਤੋਂ ਮਿਲੇਗੀ ਰਾਹਤ: ਅਜੀਤਪਾਲ ਕੋਹਲੀ

- Advertisement -spot_img
  • ਵਿਧਾਇਕ ਕੋਹਲੀ ਨੇ ਮੇਅਰ ਕੁੰਦਨ ਗੋਗੀਆ ਅਤੇ ਨਿਗਮ ਕਮਿਸ਼ਨਰ ਨਾਲ ਮਿਲ ਕੇ ਸ੍ਰੀ ਗੁਰੂ ਨਾਨਕ ਡੇਅਰੀ ਪ੍ਰਾਜੈਕਟ ਅਬਲੋਵਾਲ ਬਾਰੇ ਡੇਅਰੀ ਮਾਲਕਾਂ ਨਾਲ ਮਹੱਤਵਪੂਰਨ ਬੈਠਕ ਕੀਤੀ

ਪਟਿਆਲਾ, 9 ਮਈ:

ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਸਪੱਸ਼ਟ ਕਿਹਾ ਕਿ ਸ਼ਹਿਰ ਵਿੱਚੋਂ ਡੇਅਰੀਆਂ ਹਰ ਹਾਲ ਵਿੱਚ ਤਬਦੀਲ ਕੀਤੀਆਂ ਜਾਣਗੀਆਂ ਅਤੇ ਸ਼ਹਿਰ ਵਾਸੀਆਂ ਨੂੰ ਸੀਵਰੇਜ ਜਾਮ ਦੀ ਸਮੱਸਿਆ ਤੋਂ ਰਾਹਤ ਦਿੱਤੀ ਜਾਵੇਗੀ। ਵਿਧਾਇਕ ਕੋਹਲੀ ਨੇ ਮੇਅਰ ਕੁੰਦਨ ਗੋਗੀਆ, ਨਗਰ ਨਿਗਮ ਦੇ ਕਮਿਸ਼ਨਰ ਪਰਮਵੀਰ ਸਿੰਘ, ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ ਨਾਲ ਮਿਲ ਕੇ ਸ੍ਰੀ ਗੁਰੂ ਨਾਨਕ ਡੇਅਰੀ ਪ੍ਰਾਜੈਕਟ ਅਬਲੋਵਾਲ ਬਾਰੇ ਡੇਅਰੀ ਯੂਨੀਅਨ ਦੇ ਨੁਮਾਇੰਦਿਆਂ ਨਾਲ ਇੱਕ ਮਹੱਤਵਪੂਰਨ ਬੈਠਕ ਕੀਤੀ।

ਡੇਅਰੀ ਮਾਲਕਾਂ ਨੂੰ ਸ਼ਹਿਰ ਵਿੱਚੋਂ ਡੇਅਰੀਆਂ ਨੂੰ ਇਸ ਪ੍ਰਾਜੈਕਟ ਵਿੱਚ ਤਬਦੀਲ ਕਰਨ ਲਈ ਪ੍ਰੇਰਿਤ ਕਰਦਿਆਂ, ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡੇਅਰੀ ਮਾਲਕਾਂ ਨੂੰ ਉਥੇ ਡੇਅਰੀ ਕਿੱਤੇ ਨੂੰ ਵਧਾਉਣ ਲਈ ਹਰ ਸੰਭਵ ਸਹਾਇਤਾ ਦੇਣ ਲਈ ਵਚਨਬੱਧ ਹੈ।

ਵਿਧਾਇਕ ਕੋਹਲੀ ਨੇ ਕਿਹਾ ਕਿ 20 ਕਰੋੜ ਰੁਪਏ ਦੀ ਲਾਗਤ ਨਾਲ 21.26 ਏਕੜ ਵਿੱਚ ਬਣਿਆ ਇਹ ਪ੍ਰਾਜੈਕਟ ਸ਼ਹਿਰ ਦੀ ਸਫ਼ਾਈ ਅਤੇ ਸੀਵਰੇਜ ਜਾਮ ਦੀ ਸਮੱਸਿਆ ਨੂੰ ਰੋਕਣ ਵਿੱਚ ਮਦਦਗਾਰ ਹੋਵੇਗਾ, ਨਾਲ ਹੀ ਡੇਅਰੀ ਮਾਲਕਾਂ ਦੇ ਕਾਰੋਬਾਰ ਨੂੰ ਵਿਕਸਤ ਕਰਨ ਵਿੱਚ ਵੀ ਸਹਾਇਕ ਸਿੱਧ ਹੋਵੇਗਾ। ਉਨ੍ਹਾਂ ਨੇ ਦੱਸਿਆ ਕਿ ਪ੍ਰਸ਼ਾਸਨ ਨੇ ਬੈਂਕਾਂ ਨਾਲ ਸੰਪਰਕ ਕਰਕੇ ਡੇਅਰੀ ਮਾਲਕਾਂ ਨੂੰ ਸ਼ੈਡ ਨਿਰਮਾਣ ਲਈ 10 ਲੱਖ ਰੁਪਏ ਤੱਕ ਦਾ ਕਰਜ਼ਾ ਬਿਨਾਂ ਕਿਸੇ ਬੈਂਕ ਗਾਰੰਟੀ ਦੇ ਦਿਵਾਉਣ ਦਾ ਪ੍ਰਬੰਧ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਡੇਅਰੀ ਮਾਲਕਾਂ ਨੂੰ ਹਰ ਹਾਲ ਵਿੱਚ ਸ਼ਹਿਰ ਵਿੱਚੋਂ ਡੇਅਰੀਆਂ ਤਬਦੀਲ ਕਰਨੀਆਂ ਪੈਣਗੀਆਂ।

watch……PSPCL Suspends Three Employees for Negligence and Irregularities: Power Minister Harbhajan Singh

ਵਿਧਾਇਕ ਕੋਹਲੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡੇਅਰੀ ਪ੍ਰਾਜੈਕਟ ਨੂੰ ਜਲਦੀ ਸ਼ੁਰੂ ਕਰਨ ਲਈ ਸਾਰੀਆਂ ਸਮੱਸਿਆਵਾਂ ਨੂੰ ਨਿਰਧਾਰਤ ਸਮੇਂ ਅੰਦਰ ਹੱਲ ਕੀਤਾ ਜਾਵੇ। ਅਧਿਕਾਰੀਆਂ ਨੇ ਸ਼ਹਿਰ ਦੀਆਂ ਡੇਅਰੀਆਂ ਨੂੰ ਇਸ ਪ੍ਰਾਜੈਕਟ ਵਿੱਚ ਤਬਦੀਲ ਕਰਕੇ ਇਸ ਨੂੰ ਸਫਲ ਬਣਾਉਣ ਲਈ ਦੁਧਾਰੂ ਪਸ਼ੂਆਂ ਲਈ ਬੈਂਕ ਕਰਜ਼ਿਆਂ, ਵੈਟਰਨਰੀ ਕਲੀਨਿਕ, ਚਾਰੇ, ਪਸ਼ੂ ਮੰਡੀ, ਵੇਰਕਾ ਮਿਲਕਿੰਗ ਸੈਂਟਰ, ਪਾਣੀ ਦੀ ਨਿਕਾਸੀ, ਅਤੇ ਬਿਜਲੀ ਕੁਨੈਕਸ਼ਨ ਵਰਗੇ ਮੁੱਦਿਆਂ ’ਤੇ ਵਿਸਤ੍ਰਿਤ ਜਾਣਕਾਰੀ ਦਿੱਤੀ।

ਬੈਠਕ ਵਿੱਚ ਡੇਅਰੀ ਯੂਨੀਅਨ ਦੇ ਨੁਮਾਇੰਦਿਆਂ ਤੋਂ ਇਲਾਵਾ ਨਗਰ ਨਿਗਮ ਦੇ ਅਧਿਕਾਰੀ ਹਰਕਿਰਨ ਸਿੰਘ, ਗੁਰਪ੍ਰੀਤ ਵਾਲੀਆ ਅਤੇ ਹੋਰ ਅਧਿਕਾਰੀ ਵੀ ਸ਼ਾਮਲ ਸਨ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here