Homeਪੰਜਾਬੀਪੰਜਾਬਬਲੈਕਆਊਟ ਬਾਰੇ ਪਹਿਲਾਂ ਸੂਚਿਤ ਕੀਤਾ ਜਾਵੇਗਾ: ਡਿਪਟੀ ਕਮਿਸ਼ਨਰ

ਬਲੈਕਆਊਟ ਬਾਰੇ ਪਹਿਲਾਂ ਸੂਚਿਤ ਕੀਤਾ ਜਾਵੇਗਾ: ਡਿਪਟੀ ਕਮਿਸ਼ਨਰ

- Advertisement -spot_img
  • ਲੋਕ ਪੁਖਤਾ ਜਾਣਕਾਰੀ ਲਈ ਅਧਿਕਾਰਤ ਸਰੋਤਾਂ ’ਤੇ ਹੀ ਨਿਰਭਰ ਕਰਨ
  • ਸੋਸ਼ਲ ਮੀਡੀਆ ’ਤੇ ਅਫਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਕਾਰਵਾਈ: ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਦੇ ਸਾਈਬਰ ਸੈੱਲ ਦੀ ਨਿਗਰਾਨੀ
  • ਸਿਹਤ, ਉਦਯੋਗ, ਸਿੱਖਿਆ ਅਤੇ ਆਮ ਜਾਣਕਾਰੀ ਲਈ ਕੰਟਰੋਲ ਰੂਮ ਸਥਾਪਤ

ਪਟਿਆਲਾ, 9 ਮਈ:

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਮੌਜੂਦਾ ਸਥਿਤੀ ਨੂੰ ਵੇਖਦਿਆਂ ਪਟਿਆਲਾ ਜ਼ਿਲ੍ਹੇ ਵਿੱਚ ਬਲੈਕਆਊਟ ਦੀ ਲੋੜ ਪੈਣ ’ਤੇ ਹੀ ਲਾਗੂ ਕੀਤਾ ਜਾਵੇਗਾ, ਅਤੇ ਇਸ ਬਾਰੇ ਜ਼ਿਲ੍ਹਾ ਵਾਸੀਆਂ ਨੂੰ ਬਲੈਕਆਊਟ ਤੋਂ ਪਹਿਲਾਂ ਸਾਇਰਨ ਅਤੇ ਸਰਕਾਰੀ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਸੂਚਿਤ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਦੀ ਸਹੂਲਤ ਲਈ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਅਤੇ ਹੋਰ ਵਿਭਾਗਾਂ ਦੇ ਕੰਟਰੋਲ ਰੂਮ ਸਥਾਪਤ ਕੀਤੇ ਸਨ। ਹੁਣ ਸਿਹਤ ਸੇਵਾਵਾਂ ਲਈ ਕੰਟਰੋਲ ਰੂਮ (ਫੋਨ ਨੰਬਰ: 81463-43848), ਉਦਯੋਗ ਅਤੇ ਵਪਾਰਕ ਅਦਾਰਿਆਂ ਲਈ ਕੰਟਰੋਲ ਰੂਮ (98722-33848), ਸਿੱਖਿਆ ਅਦਾਰਿਆਂ ਲਈ (89680-63848), ਅਤੇ ਆਮ ਜਨਤਾ ਲਈ ਜਨਰਲ ਕੰਟਰੋਲ ਰੂਮ (76963-63848) ਸਥਾਪਤ ਕੀਤਾ ਗਿਆ ਹੈ।

watch……पटियाला जिले में जरूरत पड़ने पर लागू होगा ब्लैकआउट: जिला मजिस्ट्रेट

ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਸਹੀ ਜਾਣਕਾਰੀ ਲਈ ਸਿਰਫ਼ ਜ਼ਿਲ੍ਹਾ ਪ੍ਰਸ਼ਾਸਨ ਅਤੇ ਅਧਿਕਾਰਤ ਸਰੋਤਾਂ ’ਤੇ ਨਿਰਭਰ ਕੀਤਾ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਸੋਸ਼ਲ ਮੀਡੀਆ ’ਤੇ ਅਫਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਦੇ ਸਾਈਬਰ ਸੈੱਲ ਵੱਲੋਂ ਸੋਸ਼ਲ ਮੀਡੀਆ ’ਤੇ ਨਿਰੰਤਰ ਨਿਗਰਾਨੀ ਰੱਖੀ ਜਾ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਨੂੰ ਸਮੇਂ-ਸਮੇਂ ’ਤੇ ਸਹੀ ਅਤੇ ਪੁਖਤਾ ਜਾਣਕਾਰੀ ਪ੍ਰਦਾਨ ਕਰ ਰਿਹਾ ਹੈ। ਕਾਰੋਬਾਰੀਆਂ ਨੂੰ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਹੀ ਆਪਣਾ ਕਾਰੋਬਾਰ ਜਾਰੀ ਰੱਖਣ ਦੀ ਸਲਾਹ ਦਿੱਤੀ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here