Homeਪੰਜਾਬੀਪੰਜਾਬਪੰਜਾਬ ਕੈਬਨਿਟ ਸਬ-ਕਮੇਟੀ ਨੇ 12 ਮੁਲਾਜ਼ਮ ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ, ਜਾਇਜ਼ ਮੰਗਾਂ...

ਪੰਜਾਬ ਕੈਬਨਿਟ ਸਬ-ਕਮੇਟੀ ਨੇ 12 ਮੁਲਾਜ਼ਮ ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ, ਜਾਇਜ਼ ਮੰਗਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ

- Advertisement -spot_img

ਚੰਡੀਗੜ੍ਹ, 16 ਜੂਨ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਚੀਮਾ ਦੀ ਅਗਵਾਈ ਹੇਠ ਕੈਬਨਿਟ ਸਬ-ਕਮੇਟੀ ਨੇ ਅੱਜ ਇਥੇ ਲਗਭਗ ਇੱਕ ਦਰਜਨ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਵਿਚਾਰ-ਚਰਚਾ ਕਰਕੇ ਉਨ੍ਹਾਂ ਦੀਆਂ ਮੰਗਾਂ ਅਤੇ ਮਸਲਿਆਂ ‘ਤੇ ਗੱਲਬਾਤ ਕੀਤੀ। ਇਸ ਦੌਰਾਨ ਕਮੇਟੀ ਨੇ ਸਬੰਧਤ ਵਿਭਾਗਾਂ ਨੂੰ ਜਾਇਜ਼ ਮਸਲਿਆਂ ਦੇ ਸਮੇਂ ਸਿਰ ਹੱਲ ਲਈ ਜ਼ਰੂਰੀ ਕਦਮ ਤੇਜ਼ੀ ਨਾਲ ਚੁੱਕਣ ਦੇ ਨਿਰਦੇਸ਼ ਦਿੱਤੇ।

ਪੰਜਾਬ ਸਿਵਲ ਸਕੱਤਰੇਤ ਵਿਖੇ ਵਿੱਤ ਮੰਤਰੀ ਦੇ ਦਫ਼ਤਰ ਵਿੱਚ ਲਗਭਗ ਚਾਰ ਘੰਟੇ ਚੱਲੀਆਂ ਇਹਨਾਂ ਮੀਟਿੰਗਾਂ ਵਿੱਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੁਲਦੀਪ ਸਿੰਘ ਧਾਲੀਵਾਲ, ਅਤੇ ਡਾ. ਰਵਜੋਤ ਸਿੰਘ ਨੇ ਵੱਖ-ਵੱਖ ਯੂਨੀਅਨ ਨੁਮਾਇੰਦਿਆਂ ਨਾਲ ਸਕਾਰਾਤਮਕ ਵਿਚਾਰ-ਵਟਾਂਦਰਾ ਕੀਤਾ।

ਮੀਟਿੰਗ ਵਿੱਚ ਸ਼ਾਮਲ ਯੂਨੀਅਨਾਂ ਵਿੱਚ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ, ਸੈਂਟਰ ਆਫ ਟਰੇਡ ਯੂਨੀਅਨ, ਸਰਵ ਸਿੱਖਿਆ ਅਭਿਆਨ/ਮਿਡ ਡੇਅ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ, ਪੀ.ਐਸ. ਟੈਟ ਪਾਸ ਡੀ.ਪੀ.ਈ ਯੂਨੀਅਨ, ਬੇਰੋਜ਼ਗਾਰ ਪੀ.ਐਸ.ਟੈਟ ਆਰਟ ਐਂਡ ਕਰਾਫਟ ਸੰਘਰਸ਼ ਯੂਨੀਅਨ, ਡੈਮੋਕੈਟਿਕ ਟੀਚਰਜ਼ ਫਰੰਟ, ਆਦਰਸ਼ ਸਕੂਲ ਟੀਚਿੰਗ ਤੇ ਨਾਨ-ਟੀਚਿੰਗ ਮੁਲਾਜ਼ਮ ਯੂਨੀਅਨ, ਪਾਵਰ ਕਾਮ ਟਰਾਂਸਕੋ ਆਊਟਸੋਰਸ ਵਰਕਰ ਯੂਨੀਅਨ, ਮਾਣਭੱਤਾ ਵਰਕਰ ਸਾਂਝਾ ਮੋਰਚਾ, ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ, ਜੁਆਇੰਟ ਐਕਸ਼ਨ ਕਮੇਟੀ ਆਫ ਵੈਟਸ ਫੌਰ ਪੇਅ ਪੈਰਿਟੀ, ਅਤੇ ਪੰਜਾਬ ਰੋਡਵੇਜ਼ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਸ਼ਾਮਲ ਸਨ।watch…..https://www.youtube.com/watch?v=ng3E9mRTOjg

ਮੀਟਿੰਗ ਦੌਰਾਨ ਕੈਬਨਿਟ ਸਬ-ਕਮੇਟੀ ਨੇ ਯੂਨੀਅਨ ਆਗੂਆਂ ਦੁਆਰਾ ਪੇਸ਼ ਕੀਤੇ ਮੰਗ ਪੱਤਰਾਂ ਦੇ ਨੁਕਤਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਲਈ ਜ਼ਰੂਰੀ ਕਾਰਵਾਈ ਨੂੰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ, ਸਕੱਤਰ ਖਰਚਾ ਵੀ.ਐਨ. ਜ਼ਾਦੇ, ਸਕੱਤਰ ਟਰਾਂਸਪੋਰਟ ਵਰੁਣ ਰੂਜਮ, ਸਕੱਤਰ ਪ੍ਰਸੋਨਲ ਗੁਰਪ੍ਰੀਤ ਕੌਰ ਸਪਰਾ, ਅਤੇ ਸਕੱਤਰ ਸਿੱਖਿਆ ਅਨਿੰਦਿਤਾ ਮਿੱਤਰਾ ਨੂੰ ਆਪਣੇ ਵਿਭਾਗਾਂ ਨਾਲ ਸਬੰਧਤ ਜਾਇਜ਼ ਮੰਗਾਂ ਨੂੰ ਸਮੇਂ ਸਿਰ ਹੱਲ ਕਰਨ ਲਈ ਨਿਰਦੇਸ਼ ਦਿੱਤੇ।

ਵਿੱਤ ਮੰਤਰੀ ਨੇ ਮੁਲਾਜ਼ਮ ਯੂਨੀਅਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ ਅਤੇ ਇਹਨਾਂ ਨੂੰ ਨਿਰਪੱਖ ਤਰੀਕੇ ਨਾਲ ਸਮੇਂ ਸਿਰ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੇ ਮਸਲਿਆਂ ਨੂੰ ਰਚਨਾਤਮਕ ਗੱਲਬਾਤ ਰਾਹੀਂ ਹੱਲ ਕਰਨ ਅਤੇ ਸਮੇਂ ਸਿਰ ਕਾਰਵਾਈ ਰਾਹੀਂ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਮੀਟਿੰਗ ਵਿੱਚ ਸ਼ਾਮਲ ਯੂਨੀਅਨ ਮੈਂਬਰਾਂ ਵਿੱਚ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਤੋਂ ਜੌਲੀ ਸਿੰਗਲਾ, ਕੁਲਦੀਪ ਸਿੰਘ, ਕੁਲਵਿੰਦਰ ਸਿੰਘ; ਸੈਂਟਰ ਆਫ ਟਰੇਡ ਯੂਨੀਅਨ ਤੋਂ ਦੇਵ ਰਾਜ ਵਰਮਾ, ਮੱਖਣ ਸਿੰਘ, ਜਸਮੇਰ ਕੌਰ; ਸਰਵ ਸਿੱਖਿਆ ਅਭਿਆਨ/ਮਿਡ ਡੇਅ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਤੋਂ ਰਜਿੰਦਰ ਸਿੰਘ, ਪਰਵੀਨ ਸ਼ਰਮਾ, ਜਗਮੋਹਨ ਸਿੰਘ; ਪੀ.ਐਸ. ਟੈਟ ਪਾਸ ਡੀ.ਪੀ.ਈ ਯੂਨੀਅਨ ਤੋਂ ਰਮਨਪ੍ਰੀਤ ਸਿੰਘ, ਮਲਕੀਅਤ ਸਿੰਘ, ਹਰਦੀਪ ਸਿੰਘ; ਬੇਰੋਜ਼ਗਾਰ ਪੀ.ਐਸ.ਟੈਟ ਪਾਸ ਆਰਟ ਐਂਡ ਕਰਾਫਟ ਸੰਘਰਸ਼ ਯੂਨੀਅਨ ਤੋਂ ਰਾਕੇਸ਼ ਕੁਮਾਰ, ਹਰਬੰਸ ਸਿੰਘ, ਕਿਰਨਦੀਪ ਕੌਰ; ਡੈਮੋਕੈਟਿਕ ਟੀਚਰਜ਼ ਫਰੰਟ ਤੋਂ ਵਿਕਰਮ ਦੇਵ ਸਿੰਘ, ਮਹਿੰਦਰ ਕੁਮਾਰ, ਡਾ. ਟੀਨਾ; ਆਦਰਸ਼ ਸਕੂਲ ਟੀਚਿੰਗ ਤੇ ਨਾਨ-ਟੀਚਿੰਗ ਮੁਲਾਜ਼ਮ ਯੂਨੀਅਨ ਤੋਂ ਜਸਬੀਰ ਸਿੰਘ, ਅਮਰਜੋਤ ਜੋਸ਼ੀ, ਸੁਖਦੀਪ ਕੌਰ; ਪਾਵਰ ਕਾਮ ਟਰਾਂਸਕੋ ਆਊਟਸੋਰਸ ਵਰਕਰ ਯੂਨੀਅਨ ਤੋਂ ਹਰਵਿੰਦਰ ਸ਼ਰਮਾ, ਮਨਦੀਪ ਸਿੰਘ, ਮਨਦੀਪ ਕੌਰ; ਮਾਣਭੱਤਾ ਵਰਕਰ ਸਾਂਝਾ ਮੋਰਚਾ ਤੋਂ ਮਮਤਾ ਸ਼ਰਮਾ, ਮਨਦੀਪ ਕੌਰ, ਸ਼ਕੁੰਤਲਾ ਸ਼ਰਮਾ; ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਤੋਂ ਗੁਰਨਾਮ ਸਿੰਘ ਵਿਰਕ, ਤਰਸੇਮ ਸਿੰਘ, ਅਨੁਜ ਕੁਮਾਰ; ਜੁਆਇੰਟ ਐਕਸ਼ਨ ਕਮੇਟੀ ਆਫ ਵੈਟਸ ਫੌਰ ਪੇਅ ਪੈਰਿਟੀ ਤੋਂ ਡਾ. ਜਤਿੰਦਰ ਸਿੰਘ, ਡਾ. ਪੁਨੀਤ, ਡਾ. ਜਸਲੀਨ ਕੌਰ; ਅਤੇ ਪੰਜਾਬ ਰੋਡਵੇਜ਼ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਤੋਂ ਹਰਮਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀ ਸ਼ਾਮਲ ਸਨ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here