Homeਪੰਜਾਬੀਧਰਮਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿੱਚ ਨੌਵੇਂ ਪਾਤਸ਼ਾਹ ਜੀ ਦੇ ਨਾਮ...

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿੱਚ ਨੌਵੇਂ ਪਾਤਸ਼ਾਹ ਜੀ ਦੇ ਨਾਮ ‘ਤੇ ਚੇਅਰ ਸਥਾਪਤ ਕਰਨਾ ਸਲਾਘਾਯੋਗ ਕਦਮ : ਪ੍ਰੋ. ਬਡੂੰਗਰ

- Advertisement -spot_img

ਪਟਿਆਲਾ, 29 ਜੁਲਾਈ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਹੋਈ ਅੰਤਰਿੰਗ ਕਮੇਟੀ ਦੀ ਮੀਟਿੰਗ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਸ੍ਰੀ ਫ਼ਤਹਿਗੜ੍ਹ ਸਾਹਿਬ ਵਿੱਚ ‘ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਚੇਅਰ’ ਸਥਾਪਤ ਕਰਨ ਨੂੰ ਸਿਧਾਂਤਕ ਮਨਜ਼ੂਰੀ ਦਿੱਤੇ ਜਾਣ ‘ਤੇ ਪ੍ਰਸ਼ੰਸਾ ਕੀਤੀ ਹੈ।

watch……DSGMC Urges Sikh Institutions for Unified Commemoration of Sri Guru Tegh Bahadur’s 350th Martyrdom Anniversary

ਪ੍ਰੋ. ਬਡੂੰਗਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਅੰਤਰਿੰਗ ਕਮੇਟੀ ਦੇ ਸਾਰੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਉਪਰਾਲਾ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸਮਾਰੋਹ ਨੂੰ ਸਮਰਪਿਤ ਹੈ। ਉਨ੍ਹਾਂ ਦੱਸਿਆ ਕਿ ਇਸ ਚੇਅਰ ਰਾਹੀਂ ਨੌਵੇਂ ਪਾਤਸ਼ਾਹ ਜੀ ਦੇ ਜੀਵਨ, ਯਾਤਰਾਵਾਂ ਅਤੇ ਸ਼ਹਾਦਤ ਬਾਰੇ ਗਹਿਰੀ ਖੋਜ ਕੀਤੀ ਜਾਵੇਗੀ ਅਤੇ ਗੁਰੂ ਸਾਹਿਬ ਦੀ ਪਵਿੱਤਰ ਗੁਰਬਾਣੀ ‘ਤੇ ਫ਼ਲਸਫ਼ੀਕਲ ਅਧਿਐਨ ਹੋਵੇਗਾ। ਇਸ ਨਾਲ ਭਵਿੱਖ ਦੀ ਪੀੜ੍ਹੀ, ਖ਼ਾਸਕਰ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨ ਦੇ ਜੀਵਨ ਦੀ ਡੂੰਘੀ ਜਾਣਕਾਰੀ ਮਿਲੇਗੀ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ਵਿਸ਼ਵ ਦੀ ਇਕੋ-ਇਕ ਅਜਿਹੀ ਯੂਨੀਵਰਸਿਟੀ ਹੈ, ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਮ ‘ਤੇ ਸਥਾਪਤ ਹੈ। ਇਸ ਯੂਨੀਵਰਸਿਟੀ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਮ ‘ਤੇ ਚੇਅਰ ਸਥਾਪਿਤ ਕਰਨਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਪਰਿਤਪਾਲ ਸਿੰਘ ਅਤੇ ਪ੍ਰਬੰਧਕ ਸਟਾਫ਼ ਨੂੰ ਅਪੀਲ ਕੀਤੀ ਕਿ ਉਹ ਇਸ ਪ੍ਰੋਜੈਕਟ ਨੂੰ ਜਲਦੀ ਤੋਂ ਜਲਦੀ ਪੂਰਾ ਕਰਕੇ ਕਾਰਜਸ਼ੀਲ ਕਰਨ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here