Homeਪੰਜਾਬੀਪੰਜਾਬਸਕੂਲ ਸਿੱਖਿਆ ਵਿਭਾਗ ਵੱਲੋਂ 814 ਮਾਸਟਰ ਕਾਡਰ ਅਧਿਆਪਕਾਂ ਨੂੰ ਲੈਕਚਰਾਰ ਵਜੋਂ ਤਰੱਕੀ

ਸਕੂਲ ਸਿੱਖਿਆ ਵਿਭਾਗ ਵੱਲੋਂ 814 ਮਾਸਟਰ ਕਾਡਰ ਅਧਿਆਪਕਾਂ ਨੂੰ ਲੈਕਚਰਾਰ ਵਜੋਂ ਤਰੱਕੀ

- Advertisement -spot_img

-ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਤਰੱਕੀ ਪ੍ਰਾਪਤ ਅਧਿਆਪਕਾਂ ਨੂੰ ਵਧਾਈ ਦਿੱਤੀ

ਚੰਡੀਗੜ੍ਹ, 7 ਅਗਸਤ 

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਨੇ 814 ਮਾਸਟਰ ਕਾਡਰ ਅਧਿਆਪਕਾਂ ਨੂੰ ਲੈਕਚਰਾਰ ਦੇ ਅਹੁਦੇ ‘ਤੇ ਤਰੱਕੀ ਦਿੱਤੀ ਹੈ। ਇਹ ਤਰੱਕੀਆਂ ਅਧਿਆਪਕਾਂ ਦੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿੱਚ ਸਮਰਪਿਤ ਯੋਗਦਾਨ ਅਤੇ ਸਾਲਾਂ ਦੇ ਤਜਰਬੇ ਨੂੰ ਮੁੱਖ ਰੱਖਦਿਆਂ ਪ੍ਰਦਾਨ ਕੀਤੀਆਂ ਗਈਆਂ ਹਨ।

ਹਰਜੋਤ ਬੈਂਸ ਨੇ ਕਿਹਾ ਕਿ ਇਹ ਤਰੱਕੀਆਂ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਅਧਿਆਪਕਾਂ ਨੂੰ ਦਿੱਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਪੰਜਾਬੀ ਦੇ 360, ਰਾਜਨੀਤੀ ਸ਼ਾਸਤਰ ਦੇ 271, ਅੰਗਰੇਜ਼ੀ ਦੇ 135, ਕਾਮਰਸ ਦੇ 40, ਸੰਸਕ੍ਰਿਤ ਦੇ 2, ਫਾਈਨ ਆਰਟਸ ਦਾ 1, ਹੋਮ ਸਾਇੰਸ ਦੇ 3, ਅਤੇ ਸਮਾਜ ਸ਼ਾਸਤਰ ਦੇ 2 ਲੈਕਚਰਾਰ ਸ਼ਾਮਲ ਹਨ।

ਤਰੱਕੀ ਪ੍ਰਾਪਤ ਕਰਨ ਵਾਲੇ ਸਾਰੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਸਿੱਖਿਆ ਮੰਤਰੀ ਨੇ ਵਿਸ਼ਵਾਸ ਜ਼ਾਹਰ ਕੀਤਾ ਕਿ ਉਹ ਆਪਣੇ ਪੜ੍ਹਾਉਣ ਦੇ ਤਜਰਬੇ ਅਤੇ ਜੋਸ਼ ਨਾਲ ਨੌਜਵਾਨਾਂ ਨੂੰ, ਜੋ ਅੱਗੇ ਚੱਲ ਕੇ ਦੇਸ਼ ਦੀ ਅਗਵਾਈ ਕਰਨਗੇ, ਪ੍ਰੇਰਿਤ ਅਤੇ ਸਿੱਖਿਅਤ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਇਹ ਤਰੱਕੀਆਂ ਅਧਿਆਪਕਾਂ ਨੂੰ ਆਪਣੇ ਲੰਮੇ ਤਜਰਬੇ ਅਤੇ ਮਜ਼ਬੂਤ ਵਚਨਬੱਧਤਾ ਨਾਲ ਵਿਦਿਆਰਥੀਆਂ ਦੇ ਬੌਧਿਕ ਤੇ ਨਿੱਜੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਹੋਰ ਵਧੀਆ ਸੇਵਾਵਾਂ ਪ੍ਰਦਾਨ ਕਰਨ ਲਈ ਪ੍ਰੇਰਿਤ ਕਰਨਗੀਆਂ।

ਬੈਂਸ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਵਿਭਾਗ ਇੱਕ ਅਜਿਹਾ ਵਿਦਿਅਕ ਮਾਹੌਲ ਸਿਰਜਣ ਲਈ ਵਚਨਬੱਧ ਹੈ, ਜੋ ਵਿਦਿਆਰਥੀਆਂ ਦੀ ਸਫਲਤਾ ਅਤੇ ਸਿੱਖਿਅਕਾਂ ਦੇ ਪੇਸ਼ੇਵਰ ਵਿਕਾਸ ਦੋਵਾਂ ਲਈ ਅਨੁਕੂਲ ਹੋਵੇ। ਉਨ੍ਹਾਂ ਅੱਗੇ ਕਿਹਾ ਕਿ ਇਹ ਤਰੱਕੀਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੋਚ ਅਨੁਸਾਰ ਇੱਕ ਮਜ਼ਬੂਤ ਵਿਦਿਅਕ ਢਾਂਚਾ ਤਿਆਰ ਕਰਨ ਦੇ ਵਿਭਾਗ ਦੇ ਯਤਨਾਂ ਦਾ ਹਿੱਸਾ ਹਨ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here