Homeਪੰਜਾਬੀਪੰਜਾਬਪੰਜਾਬ ਸਰਕਾਰ ਨੇ ਪੀਐਸਪੀਸੀਐਲ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦਾ ਕੀਤਾ ਹੱਲ

ਪੰਜਾਬ ਸਰਕਾਰ ਨੇ ਪੀਐਸਪੀਸੀਐਲ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦਾ ਕੀਤਾ ਹੱਲ

- Advertisement -spot_img

-ਬਿਜਲੀ ਮੰਤਰੀ ਵੱਲੋਂ ਹੜਤਾਲੀ ਕਰਮਚਾਰੀਆਂ ਨੂੰ ਤੁਰੰਤ ਕੰਮ ’ਤੇ ਵਾਪਸ ਆਉਣ ਦੀ ਅਪੀਲ

ਚੰਡੀਗੜ੍ਹ, 11 ਅਗਸਤ 

ਪੰਜਾਬ ਦੇ ਬਿਜਲੀ ਮੰਤਰੀ  ਹਰਭਜਨ ਸਿੰਘ ਈ.ਟੀ.ਓ. ਨੇ ਪਾਵਰਕਾਮ ਦੇ ਹੜਤਾਲੀ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਹੜਤਾਲ ਖਤਮ ਕਰਕੇ, ਖਾਸ ਤੌਰ ’ਤੇ ਮੌਜੂਦਾ ਗਰਮੀਆਂ ਦੇ ਮੌਸਮ ਵਿੱਚ ਬਿਜਲੀ ਦੀ ਵਧਦੀ ਮੰਗ ਨੂੰ ਮੁੱਖ ਰੱਖਦਿਆਂ, ਜਨਤਕ ਹਿੱਤ ਵਿੱਚ ਤੁਰੰਤ ਆਪਣੀਆਂ ਡਿਊਟੀਆਂ ’ਤੇ ਵਾਪਸ ਪਰਤਣ।

ਬਿਜਲੀ ਮੰਤਰੀ ਨੇ ਕਿਹਾ ਕਿ ਘਰਾਂ, ਖੇਤੀਬਾੜੀ ਅਤੇ ਉਦਯੋਗਿਕ ਖੇਤਰਾਂ ਲਈ ਨਿਰਵਿਘਨ ਬਿਜਲੀ ਸਪਲਾਈ ਅਤਿਅੰਤ ਜ਼ਰੂਰੀ ਹੈ, ਇਸ ਲਈ ਹੜਤਾਲੀ ਕਰਮਚਾਰੀਆਂ ਨੂੰ ਤੁਰੰਤ ਆਪਣੀਆਂ ਡਿਊਟੀਆਂ ਮੁੜ ਸੰਭਾਲਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਲੰਮੀਆਂ ਹੜਤਾਲਾਂ ਕਾਰਨ ਲੱਖਾਂ ਖਪਤਕਾਰਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਨੇ ਕਰਮਚਾਰੀਆਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਉਨ੍ਹਾਂ ਦੇ ਮਸਲਿਆਂ ਨੂੰ ਇਮਾਨਦਾਰੀ ਨਾਲ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਸਰਕਾਰ ਵੱਲੋਂ ਕੀਤੇ ਗਏ ਯਤਨਾਂ ਬਾਰੇ ਜਾਣਕਾਰੀ ਦਿੰਦਿਆਂ, ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ 10 ਅਗਸਤ 2025 ਨੂੰ ਸਥਾਨਕ ਪੰਜਾਬ ਭਵਨ ਵਿਖੇ ਪੀ.ਐਸ.ਪੀ.ਸੀ.ਐਲ. ਪ੍ਰਸ਼ਾਸਨ ਅਤੇ ਪਾਵਰਕਾਮ ਕਰਮਚਾਰੀ ਸਾਂਝੇ ਮੰਚ ਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਦੇ ਨੁਮਾਇੰਦਿਆਂ ਵਿਚਕਾਰ ਇੱਕ ਮਹੱਤਵਪੂਰਨ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਉਨ੍ਹਾਂ ਅਤੇ ਵਿੱਤ ਮੰਤਰੀ  ਹਰਪਾਲ ਸਿੰਘ ਚੀਮਾ ਨੇ ਸਾਂਝੇ ਤੌਰ ’ਤੇ ਕੀਤੀ। ਇਸ ਮੀਟਿੰਗ ਵਿੱਚ ਪੀ.ਐਸ.ਪੀ.ਸੀ.ਐਲ. ਪ੍ਰਸ਼ਾਸਨ ਨੇ ਕਰਮਚਾਰੀਆਂ ਦੀਆਂ ਲਗਭਗ ਸਾਰੀਆਂ ਮੁੱਖ ਮੰਗਾਂ ਨੂੰ ਮੰਨਣ ਲਈ ਸਹਿਮਤੀ ਦੇ ਦਿੱਤੀ।

ਈ.ਟੀ.ਓ. ਨੇ ਦੱਸਿਆ ਕਿ ਕਰਮਚਾਰੀਆਂ ਦੀਆਂ ਮੰਗਾਂ ਵਿੱਚ ਨਵੀਆਂ ਅਸਾਮੀਆਂ ਸਿਰਜਣਾ, ਮੌਜੂਦਾ ਖਾਲੀ ਅਸਾਮੀਆਂ ਭਰਨਾ, ਐਕਸ-ਗ੍ਰੇਸ਼ੀਆ ਰਕਮ ਵਿੱਚ ਵਾਧਾ, ਤਰਸਯੋਗ ਮਾਮਲਿਆਂ ਵਿੱਚ ਅੰਤਿਮ ਫੈਸਲੇ ਤੱਕ ਰਿਕਵਰੀ ਰੋਕਣਾ, ਕਰਮਚਾਰੀਆਂ ਲਈ ਕੈਸ਼ਲੈੱਸ ਡਾਕਟਰੀ ਸਹੂਲਤਾਂ, ਲੰਬਿਤ ਭੱਤਿਆਂ ਦਾ ਭੁਗਤਾਨ, ਗਰਿੱਡ ਸਬ-ਸਟੇਸ਼ਨ ਸਟਾਫ ਦੇ ਓਵਰਟਾਈਮ ਸਬੰਧੀ ਬਕਾਇਆਂ ਦਾ ਭੁਗਤਾਨ ਅਤੇ ਪੈਨਸ਼ਨ ਸੋਧ ਸਬੰਧੀ ਮਸਲੇ ਸ਼ਾਮਲ ਸਨ। ਉਨ੍ਹਾਂ ਨੇ ਅੱਗੇ ਕਿਹਾ ਕਿ ਸਰਕਾਰ ਨੇ ਪੀ.ਐਸ.ਪੀ.ਸੀ.ਐਲ. ਦੀਆਂ ਇਮਾਰਤਾਂ ਦੀ ਮੁਰੰਮਤ ਅਤੇ ਰੱਖ-ਰਖਾਅ ’ਤੇ ਵਿਸ਼ੇਸ਼ ਧਿਆਨ ਦੇਣ ਦਾ ਵਾਅਦਾ ਵੀ ਕੀਤਾ ਹੈ।

watch……Punjab Vigilance Bureau Arrests PSPCL Junior Engineer Caught Accepting ₹15,000 Bribe

ਬਿਜਲੀ ਮੰਤਰੀ ਨੇ ਕਿਹਾ ਕਿ ਜ਼ਿਆਦਾਤਰ ਮੰਗਾਂ ਦਾ ਹੱਲ ਹੋ ਜਾਣ ਨਾਲ ਹੁਣ ਹੜਤਾਲ ਜਾਰੀ ਰੱਖਣ ਦਾ ਕੋਈ ਔਚਿਤ ਨਹੀਂ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਆਪਣੇ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੇ ਮਸਲਿਆਂ ਨੂੰ ਸੁਹਿਰਦਤਾ ਨਾਲ ਹੱਲ ਕਰਨ ਲਈ ਹਮੇਸ਼ਾ ਤਿਆਰ ਹੈ। ਉਨ੍ਹਾਂ ਨੇ ਕਰਮਚਾਰੀਆਂ ਨੂੰ ਹੜਤਾਲ ਛੱਡ ਕੇ ਜਨਤਕ ਭਲਾਈ ਨੂੰ ਪਹਿਲ ਦੇਣ ਦੀ ਅਪੀਲ ਕੀਤੀ। ਉਨ੍ਹਾਂ ਨੇ ਦੁਹਰਾਇਆ ਕਿ ਪੰਜਾਬ ਦੇ ਬਿਜਲੀ ਖੇਤਰ ਨੂੰ ਹੋਰ ਮਜ਼ਬੂਤ, ਕੁਸ਼ਲ ਅਤੇ ਖਪਤਕਾਰ-ਅਨੁਕੂਲ ਬਣਾਉਣ ਲਈ ਕਰਮਚਾਰੀਆਂ ਅਤੇ ਪ੍ਰਸ਼ਾਸਨ ਵਿਚਕਾਰ ਏਕਤਾ ਬਹੁਤ ਜ਼ਰੂਰੀ ਹੈ।

ਬਿਜਲੀ ਮੰਤਰੀ ਨੇ ਆਸ ਜਤਾਈ ਕਿ ਹੜਤਾਲੀ ਕਰਮਚਾਰੀ ਸਰਕਾਰ ਦੀ ਸਦਭਾਵਨਾ ਵਾਲੀ ਪਹਿਲ ਦਾ ਸਕਾਰਾਤਮਕ ਹੁੰਗਾਰਾ ਦੇਣਗੇ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਜ਼ਿਆਦਾਤਰ ਜਾਇਜ਼ ਮੰਗਾਂ ਮੰਨਣ ਨਾਲ, ਉਮੀਦ ਹੈ ਕਿ ਕਰਮਚਾਰੀ ਹੜਤਾਲ ਖਤਮ ਕਰਕੇ ਬਿਨਾਂ ਦੇਰੀ ਆਪਣੀਆਂ ਡਿਊਟੀਆਂ ’ਤੇ ਵਾਪਸ ਪਰਤਣਗੇ। ਈ.ਟੀ.ਓ. ਨੇ ਅੱਗੇ ਕਿਹਾ ਕਿ ਕਰਮਚਾਰੀਆਂ ਦੇ ਡਿਊਟੀਆਂ ਸੰਭਾਲਣ ਨਾਲ ਨਾ ਸਿਰਫ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਹੋਵੇਗੀ, ਸਗੋਂ ਕਰਮਚਾਰੀਆਂ ਅਤੇ ਪ੍ਰਸ਼ਾਸਨ ਵਿਚਕਾਰ ਵਿਸ਼ਵਾਸ ਵੀ ਮਜ਼ਬੂਤ ਹੋਵੇਗਾ, ਜਿਸ ਨਾਲ ਪੰਜਾਬ ਦੇ ਬਿਜਲੀ ਖੇਤਰ ਵਿੱਚ ਤਰੱਕੀ ਦਾ ਰਾਹ ਪੱਧਰਾ ਹੋਵੇਗਾ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here