ਪਟਿਆਲਾ, 1 ਸਤੰਬਰ
ਘੱਗਰ ਨਦੀ ਦੇ ਕੈਚਮੈਂਟ ਖੇਤਰ ਵਿੱਚ ਪਏ ਭਾਰੀ ਮੀਂਹ ਕਾਰਨ *ਭਾਂਖਰਪੁਰ ਵਿਖੇ ਘੱਗਰ ‘ਚ ਪਾਣੀ ਮੁੜ ਤੋਂ ਵਧਣ* ਕਰਕੇ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਘਨੌਰ ਤੇ ਸਨੌਰ ਹਲਕਿਆਂ ਦੇ ਘੱਗਰ ਨੇੜੇ ਪੈਂਦੇ ਪਿੰਡਾਂ (ਰਾਜਪੁਰਾ ਸਬ ਡਵੀਜ਼ਨ) ਦੇ ਵਸਨੀਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ। ਐਸ ਡੀ ਐਮ ਰਾਜਪੁਰਾ ਅਵਿਕੇਸ਼ ਗੁਪਤਾ ਵੱਲੋਂ ਜਾਰੀ ਸਲਾਹਕਾਰੀ ਮੁਤਾਬਕ ਪਿੰਡਾਂ *ਊਂਟਸਰ, ਨਨਹੇੜੀ, ਸੰਜਰਪੁਰ, ਲਾਛੜੂ, ਕਮਾਲਪੁਰ, ਰਾਮਪੁਰ, ਸੌਂਟਾ, ਮਾੜੂ ਅਤੇ ਚਮਾਰੂ* ਸਮੇਤ ਨੇੜਲੇ ਇਲਾਕਿਆਂ ਦੇ ਵਸਨੀਕ ਸੁਚੇਤ ਰਹਿਣ ਤੇ ਘੱਗਰ ਨੇੜੇ ਨਾ ਜਾਣ।ਕਿਸੇ ਸੂਚਨਾ ਲਈ ਰਾਜਪੁਰਾ ਦੇ ਫਲੱਡ ਕੰਟਰੋਲ ਰੂਮ ਦੇ ਨੰਬਰ 01762-224132 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਤੋਂ ਇਲਾਵਾ ਦੂਧਨ ਸਾਧਾਂ ਦੇ ਐਸ ਡੀ ਐਮ ਕਿਰਪਾਲਵੀਰ ਸਿੰਘ ਮੁਤਾਬਕ *ਪਿੰਡ ਭਸਮੜਾ ਅਤੇ ਜਲਾਹਖੇੜੀ ਰਾਜੂ ਖੇੜੀ* ਦੇ ਵਸਨੀਕਾਂ ਨੂੰ ਵੀ ਸੁਚੇਤ ਰਹਿਣ ਲਈ ਕਿਹਾ ਗਿਆ ਹੈ। ਜਦਕਿ ਪਟਿਆਲਾ ਸਬ ਡਵੀਜ਼ਨ ਦੇ ਐਸ ਡੀ ਐਮ ਹਰਜੋਤ ਕੌਰ ਮਾਵੀ ਮੁਤਾਬਕ *ਪਿੰਡ ਹਡਾਣਾ, ਪੁਰ , ਧਰਮੇੜੀ, ਉਲਟਪੁਰ ਅਤੇ ਸਿਰਕੱਪੜਾ* ਆਦਿ ਦੇ ਵਸਨੀਕਾਂ ਨੂੰ ਵੀ ਸੁਚੇਤ ਰਹਿਣ ਦੀ ਅਪੀਲ ਕੀਤੀ ਗਈ ਹੈ।
ਜੇਕਰ ਜ਼ਿਆਦਾ ਪਾਣੀ ਆਉਣ ਦੀ ਕੋਈ ਸੂਚਨਾ ਹੋਵੇ ਤਾਂ ਤੁਰੰਤ *ਪਟਿਆਲਾ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਕੰਟਰੋਲ ਰੂਮ ਨੰਬਰ 0175-2350550 ਤੇ 2358550* ਉਪਰ ਸੂਚਿਤ ਕੀਤਾ ਜਾਵੇ। ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਵੀ ਅਪੀਲ ਹੈ।




