Homeਪੰਜਾਬੀਖੇਡਾਂਹਾਕੀ ਦੀ ਪੁਰਾਣੀ ਸ਼ਾਨ ਮੁੜ ਸਥਾਪਤ: ਮੁੱਖ ਮੰਤਰੀ ਦਾ ਵਾਅਦਾ

ਹਾਕੀ ਦੀ ਪੁਰਾਣੀ ਸ਼ਾਨ ਮੁੜ ਸਥਾਪਤ: ਮੁੱਖ ਮੰਤਰੀ ਦਾ ਵਾਅਦਾ

- Advertisement -spot_img
  • ਖੇਡਾਂ, ਖਾਸ ਕਰਕੇ ਹਾਕੀ ਪ੍ਰਤੀ ਆਪਣੇ ਲਗਾਅ ਨੂੰ ਯਾਦ ਕੀਤਾ
  • ਕਿਹਾ, ਪੰਜਾਬ ਦੇ ਖਿਡਾਰੀਆਂ ਨੇ ਅੰਤਰਰਾਸ਼ਟਰੀ ਪੱਧਰ ‘ਤੇ ਹਾਕੀ ਦਾ ਨਾਮ ਰੌਸ਼ਨ ਕੀਤਾ
  • ਕਿਹਾ, ਜਲੰਧਰ ਅਤੇ ਅੰਮ੍ਰਿਤਸਰ ਵਿਖੇ ਬਣਨਗੇ ਦੋ ਅਤਿ-ਆਧੁਨਿਕ ਖੇਡ ਸੰਗਠਨ

ਜਲੰਧਰ, 27 ਸਤੰਬਰ 2025

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਵਿੱਚ ਹਾਕੀ ਦੀ ਪੁਰਾਣੀ ਸ਼ਾਨ ਨੂੰ ਮੁੜ ਸਥਾਪਤ ਕਰਨ ਦਾ ਪ੍ਰਣ ਕੀਤਾ।

ਇੱਥੇ ਪੰਜਾਬ ਹਾਕੀ ਲੀਗ 2025 ਦੇ ਫਾਈਨਲ ਮੈਚ ਦੌਰਾਨ ਸਮੂਹ ਨੂੰ ਸੰਬੋਧਨ ਕਰਦਿਆਂ, ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪਹਿਲੀ ਜੂਨੀਅਰ ਹਾਕੀ ਲੀਗ ਪੰਜਾਬ ਹਾਕੀ ਅਤੇ ਰਾਊਂਡ ਗਲਾਸ ਅਕਾਦਮੀ ਦੁਆਰਾ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਹਾਕੀ ਦੇ ਖੇਤਰ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਇਨਾਮੀ ਰਾਸ਼ੀ ਵਾਲੀ ਲੀਗ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਲੀਗ ਮੋਹਾਲੀ ਤੋਂ ਸ਼ੁਰੂ ਹੋਈ ਸੀ ਅਤੇ ਹੁਣ ਇਸ ਦਾ ਫਾਈਨਲ ਜਲੰਧਰ ਵਿੱਚ ਖੇਡਿਆ ਜਾ ਰਿਹਾ ਹੈ।

ਉਨ੍ਹਾਂ ਨੇ ਕਿਹਾ ਕਿ ਸੀਨੀਅਰ ਖਿਡਾਰੀਆਂ ਲਈ ਵੱਖ-ਵੱਖ ਲੀਗ ਮੈਚ ਕਰਵਾਏ ਜਾਂਦੇ ਹਨ, ਪਰ ਇਹ ਦੇਸ਼ ਵਿੱਚ ਸ਼ੁਰੂ ਕੀਤੀ ਗਈ ਪਹਿਲੀ ਜੂਨੀਅਰ ਲੀਗ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਇੱਕ ਯਾਦਗਾਰੀ ਮੌਕਾ ਹੈ ਕਿਉਂਕਿ ਸੁਰਜੀਤ ਹਾਕੀ ਸਟੇਡੀਅਮ ਵਿੱਚ ਪੰਜਾਬ ਦੇ ਮਹਾਨ ਹਾਕੀ ਖਿਡਾਰੀ, ਜਿਨ੍ਹਾਂ ਨੇ ਦੇਸ਼ ਦਾ ਨਾਮ ਰੌਸ਼ਨ ਕੀਤਾ, ਇਕੱਠੇ ਹੋਏ ਹਨ। ਉਨ੍ਹਾਂ ਨੇ ਦੱਸਿਆ ਕਿ ਪ੍ਰਦਰਸ਼ਨੀ ਮੈਚ ਵਿੱਚ ਲੈਜੈਂਡ ਇਲੈਵਨ ਅਤੇ ਸਟਾਰ ਇਲੈਵਨ ਦਾ ਮੁਕਾਬਲਾ ਹੋਇਆ, ਜਿਸ ਵਿੱਚ ਲੈਜੈਂਡ ਇਲੈਵਨ ਦੀ ਅਗਵਾਈ ਸਾਬਕਾ ਭਾਰਤੀ ਹਾਕੀ ਟੀਮ ਦੇ ਕਪਤਾਨ ਅਤੇ ਓਲੰਪੀਅਨ ਗਗਨ ਅਜੀਤ ਸਿੰਘ ਨੇ ਕੀਤੀ, ਜੋ ਹੁਣ ਮਾਲੇਰਕੋਟਲਾ ਦੇ ਐਸਐਸਪੀ ਹਨ, ਜਦਕਿ ਸਟਾਰ ਇਲੈਵਨ ਦੀ ਅਗਵਾਈ ਮੌਜੂਦਾ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੇ ਕੀਤੀ।

WATCH……India Triumphs in Thrilling Super Over at Asia Cup 2025

ਮੁੱਖ ਮੰਤਰੀ ਨੇ ਕਿਹਾ ਕਿ ਸੁਰਜੀਤ ਹਾਕੀ ਸਟੇਡੀਅਮ ਨੇ ਭਾਰਤੀ ਹਾਕੀ ਦੇ ਇਤਿਹਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਉਨ੍ਹਾਂ ਨੇ ਕਿਹਾ ਕਿ 1975 ਦਾ ਹਾਕੀ ਵਿਸ਼ਵ ਕੱਪ ਜਿੱਤਣ ਵਾਲੇ ਖਿਡਾਰੀ ਅਤੇ 2001 ਦਾ ਜੂਨੀਅਰ ਵਿਸ਼ਵ ਕੱਪ ਜਿੱਤਣ ਵਾਲੇ ਖਿਡਾਰੀ ਇਸ ਸਟੇਡੀਅਮ ਵਿੱਚ ਮੌਜੂਦ ਹਨ, ਜੋ ਖੁਸ਼ੀ ਦੀ ਗੱਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਮਾਗਮ ਨੇ ਹਾਕੀ ਦੀਆਂ ਤਿੰਨ ਪੀੜ੍ਹੀਆਂ ਨੂੰ ਇਕੱਠਾ ਕੀਤਾ ਅਤੇ ਪੰਜਾਬ ਦਾ ਖੇਡਾਂ ਵਿੱਚ, ਖਾਸ ਕਰਕੇ ਹਾਕੀ ਵਿੱਚ, ਸਭ ਤੋਂ ਵੱਡਾ ਯੋਗਦਾਨ ਰਿਹਾ ਹੈ।

ਉਨ੍ਹਾਂ ਨੇ ਕਿਹਾ ਕਿ ਅੱਜ ਪੰਜਾਬ ਜੂਨੀਅਰ ਹਾਕੀ ਲੀਗ ਦਾ ਫਾਈਨল ਹੈ ਅਤੇ ਇਸ ਦੀ ਵਿਸ਼ੇਸ਼ਤਾ ਇਹ ਸੀ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਟੀਮਾਂ ਖੇਡਣ ਆਈਆਂ। ਇਸ ਲੀਗ ਵਿੱਚ ਸਭ ਤੋਂ ਵੱਧ ਇਨਾਮੀ ਰਾਸ਼ੀ ਰੱਖੀ ਗਈ ਸੀ, ਜੋ ਮੋਹਾਲੀ ਤੋਂ ਸ਼ੁਰੂ ਹੋਈ ਅਤੇ ਹੁਣ ਜਲੰਧਰ ਦੀ ਧਰਤੀ ’ਤੇ ਫਾਈਨਲ ਖੇਡਿਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੀਨੀਅਰ ਖਿਡਾਰੀਆਂ ਲਈ ਕਈ ਲੀਗ ਮੈਚ ਕਰਵਾਏ ਜਾਂਦੇ ਹਨ, ਪਰ ਇਹ ਭਾਰਤ ਦੀ ਪਹਿਲੀ ਜੂਨੀਅਰ ਲੀਗ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਾਲ ਹੀ ਵਿੱਚ ਏਸ਼ੀਆ ਕੱਪ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਵਿੱਚ ਨੌਂ ਖਿਡਾਰੀ ਪੰਜਾਬ ਦੇ ਸਨ। ਪਿਛਲੇ ਦੋ ਓਲੰਪਿਕ ਵਿੱਚ, ਜਿੱਥੇ ਭਾਰਤ ਨੇ ਤਗਮੇ ਜਿੱਤੇ, ਹਰ ਵਾਰ ਪੰਜਾਬ ਦੇ ਨੌਂ ਖਿਡਾਰੀ ਟੀਮ ਵਿੱਚ ਸ਼ਾਮਲ ਸਨ। ਉਨ੍ਹਾਂ ਨੇ ਕਿਹਾ ਕਿ ਜਲੰਧਰ ਨੂੰ ਖੇਡਾਂ ਦੀ ਰਾਜਧਾਨੀ ਕਿਹਾ ਜਾਂਦਾ ਹੈ ਅਤੇ ਬਰਲਟਨ ਪਾਰਕ, ਸੁਰਜੀਤ ਹਾਕੀ ਸਟੇਡੀਅਮ ਅਤੇ ਸਪੋਰਟਸ ਕਾਲਜ ਦੁਨੀਆ ਭਰ ਵਿੱਚ ਮਸ਼ਹੂਰ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਪੈਰਿਸ ਓਲੰਪਿਕ ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਭਾਰਤੀ ਟੀਮ ਵਿੱਚ ਜਲੰਧਰ ਦੇ ਚਾਰ ਖਿਡਾਰੀ – ਮਨਪ੍ਰੀਤ ਸਿੰਘ, ਮਨਦੀਪ ਸਿੰਘ, ਹਾਰਦਿਕ ਸਿੰਘ ਅਤੇ ਸੁਖਜੀਤ ਸਿੰਘ – ਸ਼ਾਮਲ ਸਨ।

ਉਨ੍ਹਾਂ ਨੇ ਕਿਹਾ ਕਿ ਜਲੰਧਰ ਵਿੱਚ ਬਣੇ ਫੁੱਟਬਾਲ, ਰਗਬੀ ਬਾਲ ਅਤੇ ਹੋਰ ਖੇਡ ਸਾਮਾਨ ਵਿਸ਼ਵ ਕੱਪ ਅਤੇ ਰਾਸ਼ਟਰਮੰਡਲ ਖੇਡਾਂ ਵਿੱਚ ਵਰਤੇ ਜਾਂਦੇ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਦੁਨੀਆ ਦੇ ਪ੍ਰਮੁੱਖ ਬੱਲੇਬਾਜ਼ ਜਲੰਧਰ ਵਿੱਚ ਬਣੇ ਕ੍ਰਿਕਟ ਬੱਲਿਆਂ ਨਾਲ ਖੇਡਦੇ ਹਨ ਅਤੇ ਪੰਜਾਬ ਵਿੱਚ ਖੇਡਾਂ ਦੀਆਂ ਜੜ੍ਹਾਂ ਜਲੰਧਰ ਨਾਲ ਜੁੜੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਜਲੰਧਰ ਵਿੱਚ ਜਨਮੇ ਕ੍ਰਿਕਟਰ ਹਰਭਜਨ ਸਿੰਘ ਨੇ ਵਿਸ਼ਵ ਪੱਧਰ ’ਤੇ ਭਾਰਤ ਦਾ ਮਾਣ ਵਧਾਇਆ ਅਤੇ ਉਨ੍ਹਾਂ ਦੇ ਯੋਗਦਾਨ ਕਾਰਨ ਉਨ੍ਹਾਂ ਨੂੰ ਰਾਜ ਸਭਾ ਮੈਂਬਰ ਨਿਯੁਕਤ ਕੀਤਾ ਗਿਆ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਜਲੰਧਰ ਨੂੰ ਖੇਡਾਂ ਦੇ ਕੇਂਦਰ ਵਜੋਂ ਹੋਰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਨੇ ਦੱਸਿਆ ਕਿ ਸਰਕਾਰ ਨੇ ਸੱਤ ਖਿਡਾਰੀਆਂ ਨੂੰ ਡੀਐਸਪੀ ਅਤੇ ਚਾਰ ਖਿਡਾਰੀਆਂ ਨੂੰ ਪੀਸੀਐਸ ਅਧਿਕਾਰੀ ਨਿਯੁਕਤ ਕੀਤਾ, ਜਿਨ੍ਹਾਂ ਵਿੱਚ ਨੌਂ ਹਾਕੀ ਖਿਡਾਰੀ, ਇੱਕ ਕ੍ਰਿਕਟਰ ਅਤੇ ਇੱਕ ਐਥਲੀਟ ਸ਼ਾਮਲ ਹਨ। ਉਨ੍ਹਾਂ ਨੇ ਸਮਾਗਮ ਦੇ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਹ ਖੁਦ ਖੇਡ ਪ੍ਰੇਮੀ ਹਨ, ਇਸੇ ਕਰਕੇ ਖੇਡ ਵਿਭਾਗ ਦਾ ਚਾਰਜ ਉਨ੍ਹਾਂ ਨੇ ਆਪਣੇ ਕੋਲ ਰੱਖਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸੂਬੇ ਦੇ ਪਿੰਡਾਂ ਵਿੱਚ 3000 ਤੋਂ ਵੱਧ ਖੇਡ ਸਟੇਡੀਅਮ ਬਣਾਏ ਜਾਣਗੇ। ਉਨ੍ਹਾਂ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਲੰਧਰ ਦੇ ਬਰਲਟਨ ਪਾਰਕ ਨੂੰ ਪਹਿਲਾਂ ਹੀ ਖੇਡ ਕੇਂਦਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ ਅਤੇ ਹੁਣ ਅੰਮ੍ਰਿਤਸਰ ਵਿੱਚ ਵੀ ਵਿਸ਼ਵ ਪੱਧਰੀ ਖੇਡ ਕੇਂਦਰ ਸਥਾਪਤ ਕੀਤਾ ਜਾਵੇਗਾ।

ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ, ਹਾਕੀ ਪੰਜਾਬ ਦੇ ਪ੍ਰਧਾਨ ਅਤੇ ਹਾਕੀ ਇੰਡੀਆ ਦੇ ਉਪ ਪ੍ਰਧਾਨ ਨਿਤਿਨ ਕੋਹਲੀ, ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਅਤੇ ਹੋਰਾਂ ਨੇ ਚੜ੍ਹਦੀ ਕਲਾ ਮਿਸ਼ਨ ਲਈ 50 ਲੱਖ ਰੁਪਏ ਦਾ ਚੈੱਕ ਮੁੱਖ ਮੰਤਰੀ ਨੂੰ ਸੌਂਪਿਆ।

ਇਸ ਤੋਂ ਪਹਿਲਾਂ, ਮੁੱਖ ਮੰਤਰੀ ਨੇ ਅੰਤਰਰਾਸ਼ਟਰੀ ਹਾਕੀ ਮੁਕਾਬਲਿਆਂ ਵਿੱਚ ਦੇਸ਼ ਦੀ ਨੁਮਾਇੰਦਗੀ ਕਰਨ ਵਾਲੇ ਪ੍ਰਮੁੱਖ ਓਲੰਪੀਅਨਾਂ ਨੂੰ ਸਨਮਾਨਿਤ ਵੀ ਕੀਤਾ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here