Homeਪੰਜਾਬੀਧਰਮਬਾਬਾ ਬੁੱਢਾ ਦਲ ਛਾਉਣੀ ਵਿਖੇ ਸਜਾਇਆ ਵਿਸ਼ੇਸ਼ ਕਵੀ, ਢਾਡੀ ਤੇ ਕਵੀਸ਼ਰੀ ਦਰਬਾਰ

ਬਾਬਾ ਬੁੱਢਾ ਦਲ ਛਾਉਣੀ ਵਿਖੇ ਸਜਾਇਆ ਵਿਸ਼ੇਸ਼ ਕਵੀ, ਢਾਡੀ ਤੇ ਕਵੀਸ਼ਰੀ ਦਰਬਾਰ

- Advertisement -spot_img

~ ਉੱਘੇ ਕਵੀਆਂ ਤੇ ਢਾਡੀ-ਕਵੀਸ਼ਰ ਜਥਿਆਂ ਨੇ ਸੰਗਤਾਂ ਵਿਚ ਭਰਿਆ ਜੋਸ਼ ਤੇ ਸ਼ਰਧਾ ਦਾ ਰੰਗ ~

ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ, ੨੪ ਨਵੰਬਰ :

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ ੩੫੦ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਚਲ ਰਹੇ ਸਮਾਗਮਾਂ ਦੀ ਲੜੀ ਵਿੱਚ ਅੱਜ ਬਾਬਾ ਬੁੱਢਾ ਦਲ ਛਾਉਣੀ ਦੇ ਮੁੱਖ ਪੰਡਾਲ ਵਿੱਚ ਮਹਾਨ ਸ਼ਹੀਦਾਂ ਦੀ ਯਾਦ ਨੂੰ ਸਿਜਦਾ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਹਜ਼ੂਰੀ ਵਿੱਚ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ ਤੇ ਆਧਾਰਿਤ ਵਿਸ਼ੇਸ਼ ਕਵੀ ਦਰਬਾਰ, ਢਾਡੀ ਦਰਬਾਰ ਤੇ ਕਵੀਸ਼ਰੀ ਦਰਬਾਰ ਸਜਾਇਆ ਗਿਆ। ਇਸ ਮੌਕੇ ਹਾਜ਼ਰ ਲੱਖਾਂ ਸੰਗਤ ਨੂੰ ਉੱਘੇ ਕਲਾਕਾਰਾਂ ਨੇ ਨਿਹਾਲ ਕਰ ਦਿੱਤਾ।

ਕਵੀ ਦਰਬਾਰ ਵਿੱਚ ਰਛਪਾਲ ਸਿੰਘ ਪਾਲ, ਕਰਮਜੀਤ ਸਿੰਘ, ਮਨਜੀਤ ਕੌਰ, ਜ਼ਮੀਰ ਅਲੀ, ਸ਼ੁਭਮ ਮੰਗਲਾ ਤੇ ਹਰੀ ਸਿੰਘ ਨੇ ਆਪਣੀਆਂ ਰਚਨਾਵਾਂ ਰਾਹੀਂ ਸੰਗਤ ਨੂੰ ਗੁਰੂ ਸਾਹਿਬ ਦੀਆਂ ਸ਼ਹਾਦਤਾਂ ਦਾ ਮਹੱਤਵ ਸਮਝਾਇਆ।

watch…..Discover the Legacy of Guru Tegh Bahadur Ji in Schools

ਢਾਡੀ ਤੇ ਕਵੀਸ਼ਰੀ ਦਰਬਾਰ ਵਿੱਚ ਪ੍ਰਸਿੱਧ ਜਥਿਆਂ ਨੇ ਵਾਰਾਂ ਤੇ ਕਵੀਸ਼ਰੀ ਰਾਹੀਂ ਸੰਗਤ ਵਿੱਚ ਅਜਿਹਾ ਜੋਸ਼ ਭਰਿਆ ਕਿ ਮਾਹੌਲ ਸਰਧਾ ਤੇ ਵੀਰ ਰਸ ਨਾਲ ਗੂੜ੍ਹਾ ਹੋ ਗਿਆ। ਇਨ੍ਹਾਂ ਵਿੱਚ ਢਾਡੀ ਗੁਰਪ੍ਰੀਤ ਸਿੰਘ ਲਾਂਡਰਾ, ਕਵੀਸ਼ਰ ਗੁਰਜੰਟ ਸਿੰਘ ਬੈਂਕਾ ਤੇ ਢਾਡੀ ਤਰਸੇਮ ਸਿੰਘ ਮੋਰਾਂਵਾਲੀ ਦੇ ਜਥੇ ਸ਼ਾਮਲ ਸਨ।

ਸਮਾਗਮ ਵਿੱਚ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ, ਪੰਜਾਬ ਦੇ ਸਲਾਹਕਾਰ ਸ. ਦੀਪਕ ਬਾਲੀ, ਸਕੱਤਰ ਡਾ. ਅਭਿਨਾਵ ਤ੍ਰਿਖਾ, ਡਾਇਰੈਕਟਰ ਸੰਜੀਵ ਤਿਵਾੜੀ ਅਤੇ ਹੋਰ ਪਤਵੰਤੇ ਹਾਜ਼ਰ ਰਹੇ। ਸਟੇਜ ਸਕੱਤਰ ਦੀ ਸੇਵਾ ਗਿਆਨੀ ਭਗਵਾਨ ਸਿੰਘ ਜੌਹਲ ਤੇ ਭਾਈ ਪ੍ਰੀਤਮ ਸਿੰਘ ਨੇ ਬਾਖੂਬੀ ਨਿਭਾਈ।

ਭਲਕੇ ੨੫ ਨਵੰਬਰ ਨੂੰ ਇਸੇ ਪੰਡਾਲ ਵਿੱਚ ਆਤਮਰਸ ਕੀਰਤਨ ਦਰਬਾਰ ਤੇ ਸਰਬੱਤ ਦੇ ਭਲੇ ਦੀ ਅਰਦਾਸ ਦੀ ਇਕੱਠ ਸਜਾਇਆ ਜਾਵੇਗਾ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here