Homeਪੰਜਾਬੀਪੰਜਾਬਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਪਟਿਆਲਾ ਵਿੱਚ ਲਹਿਰਾਉਣਗੇ ਤਿਰੰਗਾ ਝੰਡਾ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਪਟਿਆਲਾ ਵਿੱਚ ਲਹਿਰਾਉਣਗੇ ਤਿਰੰਗਾ ਝੰਡਾ

- Advertisement -spot_img

-77ਵੇਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਲਈ ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ

ਪਟਿਆਲਾ, 20 ਜਨਵਰੀ

ਪੰਜਾਬ ਦੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ ਤੇ ਭਾਸ਼ਾਵਾਂ, ਸਕੂਲ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ 26 ਜਨਵਰੀ ਨੂੰ ਦੇਸ਼ ਦੇ 77ਵੇਂ ਗਣਤੰਤਰ ਦਿਵਸ ਮੌਕੇ ਪਟਿਆਲਾ ਦੇ ਪੋਲੋ ਗਰਾਊਂਡ ਵਿਖੇ ਰਾਸ਼ਟਰੀ ਝੰਡਾ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ।

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਸ ਮੌਕੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਪੰਜਾਬ ਵਾਸੀਆਂ ਦੇ ਨਾਮ ਸੰਦੇਸ਼ ਵੀ ਦੇਣਗੇ ਅਤੇ ਪਰੇਡ ਤੋਂ ਸਲਾਮੀ ਵੀ ਲੈਣਗੇ।

ਪੋਲੋ ਗਰਾਊਂਡ ਵਿਖੇ ਗਣਤੰਤਰ ਦਿਵਸ ਮਨਾਉਣ ਲਈ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਅਗਵਾਈ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਬੰਧਤ ਜ਼ਿਲ੍ਹਾ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਕਿ ਇਸ ਰਾਸ਼ਟਰੀ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਸਮੇਂ ਸਿਰ ਅਤੇ ਸੁਚਾਰੂ ਢੰਗ ਨਾਲ ਪੂਰੀਆਂ ਕੀਤੀਆਂ ਜਾਣ। ਉਨ੍ਹਾਂ ਜ਼ੋਰ ਦਿੱਤਾ ਕਿ ਪ੍ਰਬੰਧਾਂ ਵਿੱਚ ਕਿਸੇ ਵੀ ਕਿਸਮ ਦੀ ਅਣਗਹਿਲੀ ਨਾ ਵਰਤੀ ਜਾਵੇ ਅਤੇ ਵਿਭਾਗਾਂ ਦੇ ਮੁਖੀ ਖੁਦ ਸਾਰੇ ਪ੍ਰਬੰਧਾਂ ਦੀ ਨਿਗਰਾਨੀ ਕਰਨਾ ਯਕੀਨੀ ਬਣਾਉਣ।

ਡਾ. ਪ੍ਰੀਤੀ ਯਾਦਵ ਨੇ ਸਮਾਗਮ ਦੌਰਾਨ ਹੋਣ ਵਾਲੀ ਪਰੇਡ, ਮਾਰਚ ਪਾਸਟ, ਝਾਕੀਆਂ, ਸੱਭਿਆਚਾਰਕ ਪ੍ਰੋਗਰਾਮ, ਗਿੱਧਾ-ਭੰਗੜਾ, ਲੋੜਵੰਦ ਵਿਅਕਤੀਆਂ ਨੂੰ ਟਰਾਈਸਾਈਕਲ ਤੇ ਸਿਲਾਈ ਮਸ਼ੀਨਾਂ ਦੀ ਵੰਡ ਅਤੇ ਸਨਮਾਨ ਸਮਾਰੋਹ ਸਮੇਤ ਹੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਰਿਹਰਸਲ ਦਾ ਵੀ ਨਿਰੀਖਣ ਕੀਤਾ।

watch….₹15 Crore College in Ajnala: Tribute to Baba Ghamchuk Ji

ਉਨ੍ਹਾਂ ਦੱਸਿਆ ਕਿ 26 ਜਨਵਰੀ ਨੂੰ ਸਵੇਰੇ 9:58 ਵਜੇ ਤਿਰੰਗਾ ਝੰਡਾ ਲਹਿਰਾਉਣ ਨਾਲ ਸਮਾਗਮ ਦੀ ਸ਼ੁਰੂਆਤ ਹੋਵੇਗੀ। ਇਸ ਦੌਰਾਨ ਜ਼ਿਲ੍ਹੇ ਦੇ ਸੁਤੰਤਰਤਾ ਸੰਗਰਾਮੀਆਂ, ਉਨ੍ਹਾਂ ਦੇ ਪਰਿਵਾਰਾਂ ਅਤੇ ਵੀਰ ਨਾਰੀਆਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਜਾਵੇਗਾ।

ਮੀਟਿੰਗ ਵਿੱਚ ਏ.ਡੀ.ਸੀ. (ਜ) ਸਿਮਰਪ੍ਰੀਤ ਕੌਰ, ਐਸ.ਪੀ. ਪਲਵਿੰਦਰ ਸਿੰਘ ਚੀਮਾ, ਨਗਰ ਨਿਗਮ ਦੀ ਸੰਯੁਕਤ ਕਮਿਸ਼ਨਰ ਦੀਪਜੋਤ ਕੌਰ, ਐਸ.ਡੀ.ਐਮ ਹਰਜੋਤ ਕੌਰ ਮਾਵੀ, ਮੁੱਖ ਮੰਤਰੀ ਫੀਲਡ ਅਫ਼ਸਰ ਸਤੀਸ਼ ਕੁਮਾਰ ਸਮੇਤ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here