Homeਪੰਜਾਬੀਪੰਜਾਬਖ਼ਾਨ ਸਾਬ੍ਹ ਨੇ ਉਸਤਾਦ ਨੁਸਰਤ ਫਤਿਹ ਅਲੀ ਖਾਨ ਨੂੰ ਸਮਰਪਿਤ ਗਾਇਕੀ ਨਾਲ...

ਖ਼ਾਨ ਸਾਬ੍ਹ ਨੇ ਉਸਤਾਦ ਨੁਸਰਤ ਫਤਿਹ ਅਲੀ ਖਾਨ ਨੂੰ ਸਮਰਪਿਤ ਗਾਇਕੀ ਨਾਲ ਬੰਨ੍ਹਿਆ ਰੰਗ

- Advertisement -spot_img

-ਅਮਨਦੀਪ ਸਿੰਘ ਦੇ ਦਿਲਰੁਬਾ ਵਾਦਨ ਤੇ ਪੰਜਾਬੀ ਸਾਹਿਤਕ ਗਾਇਕੀ ਨੇ ਸਰੋਤਿਆਂ ਨੂੰ ਕੀਤਾ ਮੰਤਰਮੁਗਧ

-ਵਿਰਾਸਤੀ ਮੇਲੇ ਲਗਾਉਣਾ ਰੰਗਲਾ ਪੰਜਾਬ ਬਣਾਉਣ ਤੇ ਲੋਕਾਂ ਨੂੰ ਅਮੀਰ ਵਿਰਾਸਤ ਨਾਲ ਜੋੜਨ ਦਾ ਸ਼ਾਨਦਾਰ ਉਪਰਾਲਾ

ਪਟਿਆਲਾ, 22 ਫਰਵਰੀ:

ਪਟਿਆਲਾ ਵਿਰਾਸਤੀ ਮੇਲੇ ਦੀ ਆਖਰੀ ਸ਼ਾਮ ਅੱਜ ਵਿਰਾਸਤੀ ਕਿਲ੍ਹਾ ਮੁਬਾਰਕ ਦੇ ਦਰਬਾਰ ਹਾਲ ਦੇ ਖੁੱਲ੍ਹੇ ਵਿਹੜੇ ਵਿੱਚ ਬਹੁਤ ਹੀ ਰੰਗੀਨ ਤੇ ਸੂਫੀਆਨਾ ਮਾਹੌਲ ਵਿੱਚ ਬੀਤੀ। ਵੱਡੀ ਗਿਣਤੀ ਵਿੱਚ ਪੁੱਜੇ ਪਟਿਆਲਵੀਆਂ ਤੇ ਕਲਾ ਪ੍ਰੇਮੀਆਂ ਨੇ ਤਾੜੀਆਂ ਦੀ ਗੂੰਜ ਨਾਲ ਗਾਇਕਾਂ ਦਾ ਸਤਿਕਾਰ ਕੀਤਾ ਤੇ ਸੂਫੀਆਨਾ ਗਾਇਕੀ ਦਾ ਪੂਰਾ ਅਨੰਦ ਮਾਣਿਆ।

ਇਹ ਸੂਫੀਆਨਾ ਸ਼ਾਮ ਹੋਰ ਵੀ ਖਾਸ ਬਣ ਗਈ ਜਦੋਂ ਪ੍ਰਸਿੱਧ ਕਵਾਲ ਗਾਇਕ ਖ਼ਾਨ ਸਾਬ੍ਹ ਨੇ ਇਸ ਨੂੰ ਆਪਣੇ ਗੁਰੂ ਉਸਤਾਦ ਨੁਸਰਤ ਫਤਿਹ ਅਲੀ ਖਾਨ ਨੂੰ ਸਮਰਪਿਤ ਕਰਦਿਆਂ ਰਵਾਇਤੀ ਕੱਵਾਲੀਆਂ ਨੂੰ ਆਪਣੇ ਨਿਵੇਕਲੇ ਅੰਦਾਜ਼ ਵਿੱਚ ਗਾਇਆ। ਉਨ੍ਹਾਂ ਨੇ ‘ਸਾਸੋਂ ਕੀ ਮਾਲਾ, ਨਿੱਤ ਖੈਰ ਮੰਗਾਂ’, ‘ਵੋ ਬੀ ਅਪਨੇ ਨਾ ਥੇ’, ‘ਹਲਕਾ..ਹਲਕਾ ਸਰੂਰ’ ਸਮੇਤ ਹੋਰ ਮਨਮੋਹਕ ਨਗ਼ਮੇ ਗਾ ਕੇ ਸਰੋਤਿਆਂ ਨੂੰ ਮੰਤਰਮੁਗਧ ਕਰ ਦਿੱਤਾ ਤੇ ਵਿਰਾਸਤੀ ਉਤਸਵ ਨੂੰ ਸਿਖਰਾਂ ’ਤੇ ਪਹੁੰਚਾ ਦਿੱਤਾ। ਖ਼ਾਨ ਸਾਬ੍ਹ ਨੇ ਕਿਹਾ ਕਿ ਇਹ ਉਨ੍ਹਾਂ ਲਈ ਖੁਸ਼ਕਿਸਮਤੀ ਹੈ ਕਿ ਉਹ ਪਟਿਆਲਵੀਆਂ ਨੂੰ ਗਾਉਣ ਦਾ ਮੌਕਾ ਮਿਲਿਆ।

ਸੂਫੀਆਨਾ ਸ਼ਾਮ ਦੀ ਸ਼ੁਰੂਆਤ ਵਿੱਚ ਪ੍ਰਸਿੱਧ ਦਿਲਰੁਬਾ ਵਾਦਕ ਤੇ ਗਾਇਕ ਪ੍ਰੋ. ਅਮਨਦੀਪ ਸਿੰਘ ਨੇ ਪਟਿਆਲਾ ਰਿਆਸਤ ਦੇ ਸਾਜ਼ ਦਿਲਰੁਬਾ ਨੂੰ ਸ਼ਾਨ ਨਾਲ ਵਜਾ ਕੇ ਪਟਿਆਲਾ ਘਰਾਣੇ ਦੇ ਗੱਜਣ ਸਿੰਘ ਤੇ ਭਾਈ ਹਰਨਾਮ ਸਿੰਘ ਨੂੰ ਯਾਦ ਕੀਤਾ। ਉਨ੍ਹਾਂ ਨੇ ਆਪਣੀ ਮਧੁਰ ਆਵਾਜ਼ ਨਾਲ ਸੂਫੀਆਨਾ ਅੰਦਾਜ਼ ਵਿੱਚ ਲੋਕ ਗਾਇਕੀ ਨਾਲ ਵੱਖਰਾ ਮਾਹੌਲ ਸਿਰਜਿਆ ਤੇ ਦਰਸ਼ਕਾਂ ਨੂੰ ਝੂਮਣ ਲਾ ਦਿੱਤਾ।

ਪ੍ਰੋ. ਅਮਨਦੀਪ ਸਿੰਘ ਨੇ ਸੁਲਤਾਨ ਬਾਹੂ ਤੇ ਬੁੱਲੇ ਸ਼ਾਹ ਦੇ ਸੂਫੀਆਨਾ ਕਲਾਮ ‘ਅਬ ਲਗਨ ਲਗੀ ਕੀ ਕਰੀਏ’, ‘ਮੈਨੂੰ ਕੌਣ ਪਛਾਣੇ’, ਸੰਤ ਰਾਮ ਉਦਾਸੀ ਦੀ ਰਚਨਾ ‘ਤੂੰ ਮਘਦਾ ਰਹੀਂ ਵੇ ਸੂਰਜਾ ਕੰਮੀਆਂ ਦੇ ਵਿਹੜੇ’, ਤੇ ਸ਼ਿਵ ਕੁਮਾਰ ਬਟਾਲਵੀ ਦੀ ਨਜ਼ਮ ‘ਇੱਕ ਕੁੜੀ ਜਿਸਦਾ ਨਾਮ ਮੁਹੱਬਤ’ ਸਮੇਤ ਪੰਜਾਬੀ ਸਾਹਿਤ ਦੀਆਂ ਵੱਖ-ਵੱਖ ਵੰਨਗੀਆਂ, ਝੂਮਰ, ਲੋਕ ਬੋਲੀਆਂ ਤੇ ਲੋਕ ਗੀਤਾਂ ਦੀ ਦਿਲਕਸ਼ ਪੇਸ਼ਕਾਰੀ ਕੀਤੀ। ਨੂਰ-ਏ-ਅਮਨ ਮਿਊਜ਼ੀਕਲ ਬੈਂਡ ਗਰੁੱਪ ਦੇ ਕਲਾਕਾਰਾਂ ਨੇ ਉਨ੍ਹਾਂ ਨੂੰ ਪੂਰਾ ਸਾਥ ਦਿੱਤਾ।

ਇਸ ਮੌਕੇ ਪੁੱਜੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਤੇ ਮੁੱਖ ਬੁਲਾਰੇ ਬਲਤੇਜ ਪੰਨੂ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਪੀਆਰਟੀਸੀ ਚੇਅਰਮੈਨ ਹਰਪਾਲ ਜੁਨੇਜਾ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਤੇਜਿੰਦਰ ਮਹਿਤਾ ਅਤੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਅਜਿਹੀ ਸਾਫ਼-ਸੁਥਰੀ ਗਾਇਕੀ ਸਾਨੂੰ ਸਾਡੀ ਵਿਰਾਸਤ ਨਾਲ ਜੋੜਦੀ ਹੈ ਤੇ ਨੌਜਵਾਨ ਪੀੜ੍ਹੀ ਨੂੰ ਸੰਗੀਤ ਰਾਹੀਂ ਜੀਵਨ ਨੂੰ ਉੱਚਾ ਤੇ ਸੱਚਾ ਰੱਖਣ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਅਜਿਹੇ ਮੇਲੇ ਲਗਾਉਣਾ ਰੰਗਲਾ ਪੰਜਾਬ ਬਣਾਉਣ ਤੇ ਲੋਕਾਂ ਨੂੰ ਆਪਣੀ ਅਮੀਰ ਵਿਰਾਸਤ ਨਾਲ ਜੋੜਨ ਦਾ ਸ਼ਾਨਦਾਰ ਉਪਰਾਲਾ ਹੈ।

ਬਲਤੇਜ ਪੰਨੂ ਨੇ ਕਿਹਾ ਕਿ ਸਫਲ ਵਿਰਾਸਤੀ ਮੇਲਾ ਕਰਵਾਉਣ ਲਈ ਪਟਿਆਲਾ ਪ੍ਰਸ਼ਾਸਨ ਵਧਾਈ ਦਾ ਪਾਤਰ ਹੈ।

ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਪਟਿਆਲਵੀਆਂ ਤੇ ਕਲਾ ਪ੍ਰੇਮੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਨੇ 12 ਫਰਵਰੀ ਤੋਂ 22 ਫਰਵਰੀ ਤੱਕ ਵਿਰਾਸਤੀ ਮੇਲੇ ਨੂੰ ਭਰਵਾਂ ਹੁੰਗਾਰਾ ਦਿੱਤਾ ਹੈ। ਉਨ੍ਹਾਂ ਨੇ ਅਪੀਲ ਕੀਤੀ ਕਿ 21 ਫਰਵਰੀ ਤੋਂ 2 ਮਾਰਚ ਤੱਕ ਸ਼ੀਸ਼ ਮਹਿਲ ਵਿਖੇ ਚੱਲ ਰਹੇ ਪੰਜਾਬ ਸਖੀ ਸ਼ਕਤੀ ਕਰਾਫ਼ਟ ਮੇਲੇ ਨੂੰ ਵੀ ਭਰਵਾਂ ਸਹਿਯੋਗ ਦਿੱਤਾ ਜਾਵੇ।

watch….Paws & Heritage Unite! All Breed Shows Steal the Spotlight

ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੀ ਅਗਵਾਈ ਹੇਠ ਪੰਜਾਬ ਸੱਭਿਆਚਾਰ ਤੇ ਸੈਰ-ਸਪਾਟਾ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਯੋਜਿਤ ਪਟਿਆਲਾ ਵਿਰਾਸਤੀ ਮੇਲੇ ਦੀ ਆਖਰੀ ਸ਼ਾਮ ਯਾਦਗਾਰੀ ਬਣ ਗਈ। ਨੋਡਲ ਅਫਸਰ ਐਸ.ਡੀ.ਐਮ. ਰਿਚਾ ਗੋਇਲ ਦੀ ਦੇਖ-ਰੇਖ ਹੇਠ ਰੌਸ਼ਨੀਆਂ ਨਾਲ ਜਗਮਗਾਉਂਦੀ ਕਿਲ੍ਹਾ ਮੁਬਾਰਕ ਨੇ ਆਮ ਸ਼ਹਿਰੀਆਂ ਨੂੰ ਆਪਣੇ ਦੀਦਾਰ ਲਈ ਮਜਬੂਰ ਕਰ ਦਿੱਤਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸਿਮਰਪ੍ਰੀਤ ਕੌਰ, ਉੱਤਰ ਖੇਤਰੀ ਸੱਭਿਆਚਾਰਕ ਕੇਂਦਰ ਦੇ ਸਹਾਇਕ ਡਾਇਰੈਕਟਰ ਰਵਿੰਦਰ ਸ਼ਰਮਾ, ਚਰਨਜੀਤ ਸਿੰਘ, ਐਸ.ਡੀ.ਐਮ. ਨਮਨ ਮਾਰਕੰਨ, ਨੋਡਲ ਅਫਸਰ ਰਿਚਾ ਗੋਇਲ, ਹਰਜੋਤ ਕੌਰ, ਸੀ.ਐਮ.ਐਫ.ਓ. ਸਤੀਸ਼ ਚੰਦਰ, ਸੀ.ਡੀ.ਪੀ.ਓ. ਸੁਪ੍ਰੀਤ ਬਾਜਵਾ, ਕੌਂਸਲਰ ਅੰਮ੍ਰਿਤ ਪਾਲ ਸਿੰਘ ਪਾਲੀ, ਰਣਜੀਤ ਸਿੰਘ ਸਮੇਤ ਪਟਿਆਲਾ ਵਾਸੀਆਂ ਤੇ ਸੰਗੀਤ ਪ੍ਰੇਮੀਆਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕਰਕੇ ਕੱਵਾਲੀ ਤੇ ਸੂਫੀਆਨਾ ਸ਼ਾਮ ਦਾ ਅਨੰਦ ਮਾਣਿਆ।

ਇਹ ਵਿਰਾਸਤੀ ਉਤਸਵ ਹੁਣ ਪਟਿਆਲਵੀਆਂ ਲਈ ਇੱਕ ਖਾਸ ਤਿਉਹਾਰ ਬਣ ਚੁੱਕਾ ਹੈ, ਜੋ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਤੇ ਨੌਜਵਾਨਾਂ ਵਿੱਚ ਸੂਫੀ-ਕੱਵਾਲੀ ਪ੍ਰਤੀ ਰੁਚੀ ਜਗਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here