Homeਪੰਜਾਬੀਪੰਜਾਬ40 ਲੱਖ ਪਰਿਵਾਰਾਂ ਲਈ ਮੁਫ਼ਤ ਰਾਸ਼ਨ ਕਿੱਟਾਂ: ਮੁੱਖ ਮੰਤਰੀ ਮਾਨ ਦਾ ਇਤਿਹਾਸਕ...

40 ਲੱਖ ਪਰਿਵਾਰਾਂ ਲਈ ਮੁਫ਼ਤ ਰਾਸ਼ਨ ਕਿੱਟਾਂ: ਮੁੱਖ ਮੰਤਰੀ ਮਾਨ ਦਾ ਇਤਿਹਾਸਕ ਐਲਾਨ

- Advertisement -spot_img

-ਰਾਸ਼ਨ ਕਿੱਟ ਵਿੱਚ 2 ਕਿਲੋ ਮੂੰਗੀ-ਛੋਲਿਆਂ ਦੀ ਦਾਲ ਤੇ ਖੰਡ, 1 ਕਿਲੋ ਲੂਣ, 200 ਗ੍ਰਾਮ ਹਲਦੀ ਅਤੇ 1 ਲੀਟਰ ਸਰ੍ਹੋਂ ਦਾ ਤੇਲ ਸ਼ਾਮਲ ਹੋਵੇਗਾ

-ਸਭ ਤੋਂ ਵੱਧ ਲਾਭ ਗਰੀਬ ਅਤੇ ਦਲਿਤ ਪਰਿਵਾਰਾਂ ਨੂੰ ਹੋਵੇਗਾ: ਹਰਪਾਲ ਸਿੰਘ ਚੀਮਾ

-ਕਣਕ ਤੋਂ ਵੱਖਰੇ ਤੌਰ ’ਤੇ ਮੁਹੱਈਆ ਕਰਵਾਈਆਂ ਜਾਣਗੀਆਂ ਕਿੱਟਾਂ – ਅਪ੍ਰੈਲ ਤੋਂ ਸ਼ੁਰੂ ਹੋਵੇਗੀ ਵੰਡ

ਚੰਡੀਗੜ੍ਹ, 23 ਫਰਵਰੀ 2026: ਪੰਜਾਬ ਵਿੱਚ ਖੁਰਾਕ ਅਤੇ ਪੋਸ਼ਣ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਇੱਕ ਇਤਿਹਾਸਕ ਪਹਿਲਕਦਮੀ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ‘ਮੇਰੀ ਰਸੋਈ ਯੋਜਨਾ’ ਦੀ ਸ਼ੁਰੂਆਤ ਦਾ ਐਲਾਨ ਕੀਤਾ। ਇਸ ਯੋਜਨਾ ਤਹਿਤ 40 ਲੱਖ ਪਰਿਵਾਰਾਂ ਨੂੰ ਅਪ੍ਰੈਲ ਮਹੀਨੇ ਤੋਂ ਹਰ ਤਿਮਾਹੀ ਮੁਫ਼ਤ ਫੂਡ ਕਿੱਟਾਂ (ਰਾਸ਼ਨ ਕਿੱਟਾਂ) ਵੰਡੀਆਂ ਜਾਣਗੀਆਂ। ਇਹ ਕਿੱਟਾਂ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਅਧੀਨ ਦਿੱਤੀ ਜਾਂਦੀ ਕਣਕ ਤੋਂ ਵੱਖਰੇ ਤੌਰ ’ਤੇ ਪ੍ਰਦਾਨ ਕੀਤੀਆਂ ਜਾਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕ ਭਲਾਈ ਸਕੀਮਾਂ ਲਈ ਸਰੋਤ ਜੁਟਾਉਣ ਵਿੱਚ ਮਾਹਿਰ ਹੈ ਅਤੇ ਇਹ ਪੂਰੀ ਇਮਾਨਦਾਰੀ ਤੇ ਦੂਰਅੰਦੇਸ਼ੀ ਨਾਲ ਚੱਲ ਰਹੀ ਹੈ। ਉਨ੍ਹਾਂ ਨੇ ਜ਼ੋਰ ਦਿੱਤਾ ਕਿ ਹਰ ਬੱਚੇ ਲਈ ਪੌਸ਼ਟਿਕ ਖੁਰਾਕ ਯਕੀਨੀ ਬਣਾਉਣਾ ਸਿਰਫ਼ ਵਾਅਦਾ ਨਹੀਂ, ਸਗੋਂ ਨੈਤਿਕ ਫਰਜ਼ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਲੋਕ-ਪੱਖੀ ਬਜਟ ਵਿੱਚ ਵੀ ਸਮਾਜ ਦੇ ਹਰ ਵਰਗ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਭਲਾਈ ਉਪਰਾਲਿਆਂ ਦਾ ਦਾਇਰਾ ਹੋਰ ਵਿਸ਼ਾਲ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਦੱਸਿਆ ਕਿ ਹਰ ਰਾਸ਼ਨ ਕਿੱਟ ਵਿੱਚ ਮਹੀਨਾਵਾਰ ਖਪਤ ਲਈ ਸ਼ਾਮਲ ਹੋਵੇਗਾ:

  • 2 ਕਿਲੋ ਮੂੰਗੀ-ਛੋਲਿਆਂ ਦੀ ਦਾਲ
  • 2 ਕਿਲੋ ਖੰਡ
  • 1 ਕਿਲੋ ਲੂਣ
  • 200 ਗ੍ਰਾਮ ਹਲਦੀ ਪਾਊਡਰ
  • 1 ਲੀਟਰ ਸਰ੍ਹੋਂ ਦਾ ਤੇਲ

ਇਹ ਕਿੱਟਾਂ ਮਾਰਕਫੈੱਡ ਨੂੰ ਨੋਡਲ ਏਜੰਸੀ ਬਣਾ ਕੇ ਵੰਡੀਆਂ ਜਾਣਗੀਆਂ ਅਤੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਵੱਲੋਂ ਮੁਫ਼ਤ ਸਪਲਾਈ ਕੀਤੀਆਂ ਜਾਣਗੀਆਂ। ਮੁੱਖ ਮੰਤਰੀ ਨੇ ਯਕੀਨ ਦਿਵਾਇਆ ਕਿ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਹੋਵੇਗਾ ਅਤੇ ਸਖ਼ਤ ਜਾਂਚ ਪ੍ਰਕਿਰਿਆ ਰਾਹੀਂ ਗੁਣਵੱਤਾ ਯਕੀਨੀ ਬਣਾਈ ਜਾਵੇਗੀ। ਮਾੜੀ ਗੁਣਵੱਤਾ ਜਾਂ ਅਨਿਯਮਿਤ ਸਪਲਾਈ ਦੀ ਕਿਸੇ ਵੀ ਸ਼ਿਕਾਇਤ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

watch…..Punjab Excise Revenue to Hit ₹12,800 Crore in 2026-27 – Boosting Schools, Hospitals & Welfare Schemes

ਪੰਜਾਬ ਦੀ ਵਿਰਾਸਤ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬੀ ਕਿਸਾਨਾਂ ਨੇ ਦੇਸ਼ ਨੂੰ ਅਨਾਜ ਸੰਕਟ ਤੋਂ ਬਚਾਇਆ ਹੈ ਅਤੇ ਸੂਬਾ ਹਮੇਸ਼ਾ ਦੇਸ਼ ਦਾ ਢਿੱਡ ਭਰਨ ਵਾਲਾ ਰਿਹਾ ਹੈ। ਪਰ ਅਜੇ ਵੀ ਕੁਝ ਪਰਿਵਾਰ ਰੋਜ਼ੀ-ਰੋਟੀ ਲਈ ਸੰਘਰਸ਼ ਕਰਦੇ ਹਨ। ਇਸੇ ਲਈ ‘ਮੇਰੀ ਰਸੋਈ ਯੋਜਨਾ’ ਸ਼ੁਰੂ ਕੀਤੀ ਗਈ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਯੋਜਨਾ ਦਾ ਸਭ ਤੋਂ ਵੱਧ ਲਾਭ ਪੰਜਾਬ ਦੇ ਲੱਖਾਂ ਗਰੀਬ ਅਤੇ ਦਲਿਤ ਪਰਿਵਾਰਾਂ ਨੂੰ ਹੋਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦਾ ਇੱਕ-ਇੱਕ ਪੈਸਾ ਲੋਕਾਂ ਦੀ ਸੇਵਾ ਵਿੱਚ ਖਰਚ ਕਰ ਰਹੀ ਹੈ। ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਵਿੱਚ ਲੀਡਰ ਲੋਕਾਂ ਦੇ ਪੈਸੇ ਨੂੰ ਲੁੱਟ ਕੇ ਆਪਣੀਆਂ ਜੇਬਾਂ ਭਰਦੇ ਸਨ।

ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਕਿ ਆਗਾਮੀ ਲੋਕ-ਪੱਖੀ ਬਜਟ ਸਮਾਜ ਦੇ ਹਰ ਵਰਗ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਭਲਾਈ ਉਪਰਾਲਿਆਂ ਨੂੰ ਹੋਰ ਮਜ਼ਬੂਤ ਕਰੇਗਾ। ਇਹ ਯੋਜਨਾ ਪੰਜਾਬ ਦੇ ਲੋਕਾਂ ਲਈ ਖੁਰਾਕ ਤੇ ਪੋਸ਼ਣ ਸੁਰੱਖਿਆ ਨੂੰ ਯਕੀਨੀ ਬਣਾਉਣ ਵਾਲੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here