Homeਪੰਜਾਬੀਧਰਮ13 ਅਪ੍ਰੈਲ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸਖ਼ਤ ਸਜ਼ਾਵਾਂ ਲਈ...

13 ਅਪ੍ਰੈਲ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸਖ਼ਤ ਸਜ਼ਾਵਾਂ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ!

- Advertisement -spot_img
  • ਵਿਸਾਖੀ ਵਾਲੇ ਦਿਨ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2008 ਵਿੱਚ ਇਤਿਹਾਸਕ ਸੋਧ ਲਈ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ
  • ਸਖ਼ਤ ਸਜ਼ਾ, ਭਾਰੀ ਜੁਰਮਾਨਾ, ਜਾਇਦਾਦ ਜ਼ਬਤ ਅਤੇ ਡਿਜੀਟਲ ਅਪਰਾਧ ਵੀ ਸ਼ਾਮਲ—ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ
  • ਸੰਤ ਸਮਾਜ ਅਤੇ ਧਾਰਮਿਕ ਆਗੂਆਂ ਨਾਲ ਸਲਾਹ-ਮਸ਼ਵਰਾ ਕਰਕੇ ਤਿਆਰ ਕੀਤਾ ਜਾ ਰਿਹਾ ਮਜ਼ਬੂਤ ਕਾਨੂੰਨ: ਮੁੱਖ ਮੰਤਰੀ ਮਾਨ

ਅੰਮ੍ਰਿਤਸਰ, 21 ਮਾਰਚ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2008 ਵਿੱਚ ਸਖ਼ਤ ਸੋਧ ਕਰਨ ਅਤੇ ਬੇਅਦਬੀ ਵਿਰੋਧੀ ਮਜ਼ਬੂਤ ਕਾਨੂੰਨ ਲਿਆਉਣ ਲਈ 13 ਅਪ੍ਰੈਲ 2026 ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਏਗੀ। ਇਹ ਸੈਸ਼ਨ ਖਾਲਸੇ ਦੇ ਸਾਜਨਾ ਦਿਵਸ (ਵਿਸਾਖੀ) ਵਾਲੇ ਪਵਿੱਤਰ ਮੌਕੇ ’ਤੇ ਹੋਵੇਗਾ।

ਮੁੱਖ ਮੰਤਰੀ ਨੇ ਸੰਤ ਸਮਾਜ ਅਤੇ ਵੱਖ-ਵੱਧ ਧਾਰਮਿਕ ਆਗੂਆਂ ਨਾਲ ਅੰਮ੍ਰਿਤਸਰ ਸਰਕਟ ਹਾਊਸ ਵਿੱਚ ਮਹੱਤਵਪੂਰਨ ਮੀਟਿੰਗ ਦੌਰਾਨ ਕਿਹਾ ਕਿ ਪ੍ਰਸਤਾਵਿਤ ਸੋਧ ਵਿੱਚ ਸਖ਼ਤ ਸਜ਼ਾਵਾਂ, ਭਾਰੀ ਜੁਰਮਾਨੇ, ਦੋਸ਼ੀਆਂ ਦੀ ਜਾਇਦਾਦ ਜ਼ਬਤ ਕਰਨ ਅਤੇ ਡਿਜੀਟਲ ਮਾਧਿਅਮ ਰਾਹੀਂ ਕੀਤੀ ਜਾਣ ਵਾਲੀ ਬੇਅਦਬੀ ਨੂੰ ਵੀ ਕਾਨੂੰਨ ਦੇ ਦਾਇਰੇ ਵਿੱਚ ਲਿਆਉਣ ਦੀ ਵਿਵਸਥਾ ਸ਼ਾਮਲ ਹੋਵੇਗੀ। ਇਸ ਕਾਨੂੰਨ ਦਾ ਖਰੜਾ ਸੰਤ ਸਮਾਜ, ਕਾਨੂੰਨੀ ਮਾਹਿਰਾਂ ਅਤੇ ਦੇਸ਼ ਭਰ ਦੇ ਉੱਘੇ ਵਕੀਲਾਂ ਨਾਲ ਸਲਾਹ-ਮਸ਼ਵਰਾ ਕਰਕੇ ਤਿਆਰ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਸਪੱਸ਼ਟ ਕਿਹਾ, “‘ਬੇਅਦਬੀ’ ਦੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਇਹ ਘਿਨਾਉਣਾ ਅਪਰਾਧ ਸਾਡੇ ਵਿਸ਼ਵਾਸ ਨੂੰ ਠੇਸ ਪਹੁੰਚਾਉਂਦਾ ਹੈ ਅਤੇ ਇਸ ਵਿਰੁੱਧ ਮਿਸਾਲੀ ਅਤੇ ਸਖ਼ਤ ਕਾਨੂੰਨ ਬਣਾਇਆ ਜਾਵੇਗਾ। ਪੰਜਾਬ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਹੋਰ ਧਾਰਮਿਕ ਗ੍ਰੰਥਾਂ ਦੀ ਰੱਖਿਆ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ।”

ਉਨ੍ਹਾਂ ਨੇ ਸੰਤ ਸਮਾਜ, ਵੱਖ-ਵੱਖ ਸੰਪਰਦਾਵਾਂ, ਟਕਸਾਲਾਂ, ਨਿਹੰਗ ਸਿੰਘ ਜਥਿਆਂ, ਉਦਾਸੀ ਅਤੇ ਨਿਰਮਲਾ ਸੰਪਰਦਾਵਾਂ, ਕਾਰ ਸੇਵਾ ਜਥਿਆਂ, ਰਾਗੀਆਂ ਅਤੇ ਕਥਾਵਾਚਕਾਂ ਨੂੰ ਵਿਸ਼ੇਸ਼ ਇਜਲਾਸ ਵਿੱਚ ਸ਼ਾਮਲ ਹੋਣ ਅਤੇ ਇਸ ਇਤਿਹਾਸਕ ਕਾਨੂੰਨ ਦੇ ਪਾਸ ਹੋਣ ਦਾ ਗਵਾਹ ਬਣਨ ਦੀ ਅਪੀਲ ਕੀਤੀ।

ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਜਲਦੀ ਹੀ ਸਮਾਣਾ ਦਾ ਦੌਰਾ ਕਰਨਗੇ ਤਾਂ ਜੋ ਗੁਰਜੀਤ ਸਿੰਘ ਖਾਲਸਾ ਨੂੰ ਆਪਣਾ ਵਿਰੋਧ ਪ੍ਰਦਰਸ਼ਨ ਖਤਮ ਕਰਨ ਅਤੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਮਨਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਸੰਤ ਸਮਾਜ ਅਤੇ ਸ਼ਰਧਾਲੂਆਂ ਦੀਆਂ ਭਾਵਨਾਵਾਂ ਦਾ ਪੂਰਾ ਸਤਿਕਾਰ ਕਰਦੀ ਹੈ ਅਤੇ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਲਿਆਉਣ ਲਈ ਵਚਨਬੱਧ ਹੈ।

watch…..ਆਪ ਸਰਕਾਰ ਦੇ 4 ਸਾਲ: ਗਾਰੰਟੀਆਂ ਪੂਰੀਆਂ, ਨਸ਼ੇ ਮੁਕਤ ਪੰਜਾਬ ਨੇੜੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਕਸ’ ’ਤੇ ਲਿਖਿਆ: “ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਰਕਟ ਹਾਊਸ ਵਿੱਚ ਸੰਤ ਸਮਾਜ ਨਾਲ ਮਹੱਤਵਪੂਰਨ ਮੀਟਿੰਗ ਹੋਈ। ਪਵਿੱਤਰ ਗ੍ਰੰਥਾਂ ਦੀ ਬੇਅਦਬੀ ਰੋਕਣ ਲਈ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2008 ਵਿੱਚ ਸੋਧ ’ਤੇ ਵਿਚਾਰ-ਵਟਾਂਦਰਾ ਹੋਇਆ। 13 ਅਪ੍ਰੈਲ 2026 ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾਵੇਗਾ। ਅਸੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ਼ਬਦ ਗੁਰੂ ਮੰਨਦੇ ਹਾਂ। ਜੇ ਕੋਈ ਬੇਅਦਬੀ ਕਰਕੇ ਸਾਡੇ ਵਿਸ਼ਵਾਸ ਨੂੰ ਠੇਸ ਪਹੁੰਚਾਏਗਾ, ਤਾਂ ਉਸ ਨੂੰ ਕਦੇ ਮੁਆਫ਼ ਨਹੀਂ ਕੀਤਾ ਜਾਵੇਗਾ। ਦੋਸ਼ੀਆਂ ਨੂੰ ਸਖ਼ਤ ਮਿਸਾਲੀ ਸਜ਼ਾ ਮਿਲੇਗੀ ਅਤੇ ਪੰਜਾਬ ਦੀ ਆਸਥਾ ਦੀ ਰਾਖੀ ਲਈ ਮਜ਼ਬੂਤ ਕਾਨੂੰਨ ਬਣਾਏ ਜਾਣਗੇ।”

ਸੰਤ ਸਮਾਜ ਅਤੇ ਧਾਰਮਿਕ ਸਮੂਹਾਂ ਨੇ ਲੰਬਿਤ ਮਾਮਲਿਆਂ ਵਿੱਚ ਤੇਜ਼ੀ ਅਤੇ ਸਖ਼ਤ ਸਜ਼ਾ ਯਕੀਨੀ ਬਣਾਉਣ ਦੀ ਮੰਗ ਕੀਤੀ। ਉਨ੍ਹਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਮਾਗਮ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇਣ ਵਰਗੇ ਫੈਸਲਿਆਂ ਲਈ ਸਰਕਾਰ ਦਾ ਧੰਨਵਾਦ ਕੀਤਾ। ਮੀਟਿੰਗ ਸਮੂਹਿਕ ਅਰਦਾਸ ਨਾਲ ਸਮਾਪਤ ਹੋਈ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here