Homeਪੰਜਾਬੀਖੇਡਾਂਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰੇਗਾ ਪੰਜਾਬ

ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰੇਗਾ ਪੰਜਾਬ

- Advertisement -spot_img

-ਮਾਨ ਸਰਕਾਰ ਦੀ ‘ਖੇਡ ਕ੍ਰਾਂਤੀ’ ਨੇ ਪੰਜਾਬ ਨੂੰ ਕੌਮਾਂਤਰੀ ਖੇਡ ਨਕਸ਼ੇ ’ਤੇ ਉਭਾਰਿਆ

-ਪਹਿਲੀ ਵਾਰ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ

-40 ਸਾਲਾਂ ਬਾਅਦ ਪੰਜਾਬ ਨੂੰ ਅੰਡਰ-13 ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਵੀ ਮਿਲੀ

-ਮੋਹਾਲੀ ਅਤੇ ਜਲੰਧਰ ਵਿੱਚ ਅਕਤੂਬਰ-ਨਵੰਬਰ ਵਿੱਚ ਹੋਣਗੇ ਵੱਡੇ ਟੂਰਨਾਮੈਂਟ

-ਹਾਕੀ ਵਿੱਚ ਸ਼ਾਨਦਾਰ ਪ੍ਰਾਪਤੀਆਂ ਹੋਣ ਦੇ ਬਾਵਜੂਦ ਪੰਜਾਬ ਨੂੰ ਪਹਿਲਾਂ ਕਦੇ ਅੰਤਰਰਾਸ਼ਟਰੀ ਟੂਰਨਾਮੈਂਟ ਦੀ ਮੇਜ਼ਬਾਨੀ ਨਹੀਂ ਮਿਲੀ ਸੀ

ਚੰਡੀਗੜ੍ਹ, 24 ਮਾਰਚ 2026:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ‘ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ’ ਲੜੀ ਤਹਿਤ ਖੇਡ ਵਿਭਾਗ ਦਾ ਰਿਪੋਰਟ ਕਾਰਡ ਪੇਸ਼ ਕੀਤਾ। ਇਸ ਮੌਕੇ ਉਨ੍ਹਾਂ ਨੇ ‘ਆਪ’ ਸਰਕਾਰ ਵੱਲੋਂ ਖੇਡ ਖੇਤਰ ਵਿੱਚ ਲਿਆਂਦੀ ਗਈ ਵੱਡੀ ਤਬਦੀਲੀ ਅਤੇ ਖੇਡ ਕ੍ਰਾਂਤੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਮੁੱਖ ਮੰਤਰੀ ਨੇ ਦੱਸਿਆ ਕਿ ਆਪ ਸਰਕਾਰ ਨੇ ਖੇਡਾਂ ਲਈ ਬਜਟ 350 ਕਰੋੜ ਰੁਪਏ ਤੋਂ ਵਧਾ ਕੇ 1791 ਕਰੋੜ ਰੁਪਏ ਕਰ ਦਿੱਤਾ ਹੈ, ਜਿਸ ਨਾਲ ਪੰਜਾਬ ਦੇਸ਼ ਵਿੱਚ ਖੇਡਾਂ ਲਈ ਸਭ ਤੋਂ ਵੱਧ ਬਜਟ ਰੱਖਣ ਵਾਲਾ ਇੱਕਲੌਤਾ ਸੂਬਾ ਬਣ ਗਿਆ ਹੈ।

ਉਨ੍ਹਾਂ ਐਲਾਨ ਕੀਤਾ ਕਿ ਅਕਤੂਬਰ 2026 ਵਿੱਚ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਪੰਜਾਬ ਕਰੇਗਾ। ਇਸ ਟੂਰਨਾਮੈਂਟ ਵਿੱਚ ਭਾਰਤ ਸਮੇਤ ਛੇ ਟੀਮਾਂ ਸ਼ਾਮਲ ਹੋਣਗੀਆਂ। ਮੈਚ ਮੋਹਾਲੀ ਦੇ ਬਲਬੀਰ ਸਿੰਘ ਸੀਨੀਅਰ ਹਾਕੀ ਸਟੇਡੀਅਮ ਅਤੇ ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਵਿਖੇ ਖੇਡੇ ਜਾਣਗੇ। ਇਸ ਤੋਂ ਇਲਾਵਾ ਪੰਜਾਬ ਨੇ ਹਾਕੀ ਦਾ ਇੱਕ ਚਾਰ-ਦੇਸ਼ੀ ਟੂਰਨਾਮੈਂਟ ਵੀ ਕਰਵਾਉਣ ਦੀ ਪੇਸ਼ਕਸ਼ ਕੀਤੀ ਹੈ।

ਮੁੱਖ ਮੰਤਰੀ ਨੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ 40 ਸਾਲਾਂ ਬਾਅਦ ਪੰਜਾਬ ਨੂੰ ਅੰਡਰ-13 ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਵੀ ਮਿਲੀ ਹੈ, ਜੋ ਜਲੰਧਰ ਵਿਖੇ ਹੋਵੇਗੀ।

ਉਨ੍ਹਾਂ ਕਿਹਾ, “ਹਾਕੀ ਵਿੱਚ ਪੰਜਾਬੀਆਂ ਦੀ ਸਰਦਾਰੀ ਹੋਣ ਦੇ ਬਾਵਜੂਦ ਪਿਛਲੀਆਂ ਸਰਕਾਰਾਂ ਨੇ ਪੰਜਾਬ ਨੂੰ ਕਦੇ ਵੀ ਕਿਸੇ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਨਹੀਂ ਦਿੱਤੀ। ਆਪ ਸਰਕਾਰ ਨੇ ਇਸ ਇਤਿਹਾਸਕ ਗਲਤੀ ਨੂੰ ਸੁਧਾਰਿਆ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੇਡਾਂ ਲਈ ਕੀਤੀਆਂ ਵੱਡੀਆਂ ਪਹਿਲਕਦਮੀਆਂ ਗਿਣਾਈਆਂ:

  • ਓਲੰਪਿਕ ਤਿਆਰੀ ਲਈ ਖਿਡਾਰੀ ਨੂੰ 15 ਲੱਖ ਰੁਪਏ ਅਤੇ ਏਸ਼ੀਆਈ ਖੇਡਾਂ ਲਈ 8 ਲੱਖ ਰੁਪਏ ਦੀ ਵਿੱਤੀ ਸਹਾਇਤਾ
  • ਪੈਰਾ-ਓਲੰਪਿਕ ਅਤੇ ਏਸ਼ੀਆਈ ਖੇਡਾਂ ਵਿੱਚ ਮੈਡਲ ਜਿੱਤਣ ਵਾਲੇ ਹਰ ਖਿਡਾਰੀ ਨੂੰ 1 ਕਰੋੜ ਰੁਪਏ ਦਾ ਇਨਾਮ
  • ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ 3100 ਖੇਡ ਮੈਦਾਨ, 3000 ਜਿੰਮ ਅਤੇ 17 ਹਜ਼ਾਰ ਖੇਡ ਕਿੱਟਾਂ ਵੰਡੀਆਂ ਗਈਆਂ
  • ਖੇਡਾਂ ਵਤਨ ਪੰਜਾਬ ਦੀਆਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਦੀ ਗਿਣਤੀ ਵਧ ਕੇ 5 ਲੱਖ ਹੋ ਗਈ ਹੈ
  • ਕੋਚਾਂ ਦੀ ਗਿਣਤੀ 500 ਤੋਂ ਵਧਾ ਕੇ 2458 ਕਰ ਦਿੱਤੀ ਗਈ

Iwatch….ndia’s Pace Queen Strikes Again! Arundhati Reddy Bags ICC Player of the Month

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਦੇ ਖੇਡ ਸੱਭਿਆਚਾਰ ਨੂੰ ਬਰਬਾਦ ਕਰ ਦਿੱਤਾ ਸੀ, ਪਰ ਆਪ ਸਰਕਾਰ ਇਸ ਨੂੰ ਮੁੜ ਪੱਟੜੀ ’ਤੇ ਲਿਆ ਰਹੀ ਹੈ। ਉਨ੍ਹਾਂ ਖੇਡਾਂ ਨੂੰ ਨਸ਼ਿਆਂ ਵਿਰੋਧੀ ਸਭ ਤੋਂ ਅਸਰਦਾਰ ਹਥਿਆਰ ਦੱਸਿਆ ਅਤੇ ਕਿਹਾ ਕਿ ਖੇਡਾਂ ਰਾਹੀਂ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਆਂਦਾ ਜਾ ਰਿਹਾ ਹੈ।

ਉਨ੍ਹਾਂ ਗੁਰੂ ਸਾਹਿਬਾਨ ਵੱਲੋਂ ਖੇਡਾਂ ਅਤੇ ਸਰੀਰਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਪੰਜਾਬ ਦੀ ਖੇਡ ਵਿਰਾਸਤ ਬਹੁਤ ਅਮੀਰ ਹੈ।

ਇਸ ਮੌਕੇ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਆਪ ਸਰਕਾਰ ਖੇਡਾਂ ਨੂੰ ਹੋਰ ਉਤਸ਼ਾਹਿਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ ਅਤੇ ਪੰਜਾਬ ਨੂੰ ਖੇਡਾਂ ਦੇ ਧੁਰੇ ਵਜੋਂ ਸਥਾਪਿਤ ਕਰੇਗੀ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here