Homeਪੰਜਾਬੀਪੰਜਾਬਪੰਜਾਬ ਦੇ ਸਰਕਾਰੀ ਸਕੂਲਾਂ ਨੇ ਮਾਰੀ ਬਾਜ਼ੀ! ਕੌਮੀ ਸਰਵੇਖਣ ਵਿੱਚ ਕੇਰਲਾ ਨੂੰ...

ਪੰਜਾਬ ਦੇ ਸਰਕਾਰੀ ਸਕੂਲਾਂ ਨੇ ਮਾਰੀ ਬਾਜ਼ੀ! ਕੌਮੀ ਸਰਵੇਖਣ ਵਿੱਚ ਕੇਰਲਾ ਨੂੰ ਪਛਾੜ ਕੇ ਪਹਿਲਾ ਸਥਾਨ

- Advertisement -spot_img

4 ਸਾਲਾਂ ਵਿੱਚ ਸਿੱਖਿਆ ਬਜਟ ਵਧਾ ਕੇ 19,279 ਕਰੋੜ ਰੁਪਏ ਕੀਤਾ, 60 ਸਕੂਲ ਆਫ਼ ਐਮੀਨੈਂਸ ਖੋਲ੍ਹੇ, 740 ਵਿਦਿਆਰਥੀਆਂ ਨੇ ਜੇਈਈ ਅਤੇ 1284 ਨੇ ਨੀਟ ਪਾਸ ਕੀਤੀ

ਚੰਡੀਗੜ੍ਹ, 30 ਮਾਰਚ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ “ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ” ਲੜੀ ਤਹਿਤ ਸਿੱਖਿਆ ਵਿਭਾਗ ਦਾ ਚਾਰ ਸਾਲਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ। ਇਸ ਰਿਪੋਰਟ ਵਿੱਚ ਦੱਸਿਆ ਗਿਆ ਕਿ ਆਪ ਸਰਕਾਰ ਵੱਲੋਂ ਸ਼ੁਰੂ ਕੀਤੀ “ਸਿੱਖਿਆ ਕ੍ਰਾਂਤੀ” ਨੇ ਸਰਕਾਰੀ ਸਕੂਲਾਂ ਨੂੰ ਨਵੀਂ ਉਚਾਈਆਂ ਤੱਕ ਪਹੁੰਚਾ ਦਿੱਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਰਾਸ਼ਟਰੀ ਮੁਲਾਂਕਣ ਸਰਵੇਖਣ (NAS-2024) ਵਿੱਚ ਪੰਜਾਬ ਨੇ ਕੇਰਲਾ ਨੂੰ ਵੀ ਪਛਾੜ ਕੇ ਦੇਸ਼ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ, ਜਦਕਿ ਗੁਜਰਾਤ 16ਵੇਂ ਅਤੇ ਹਰਿਆਣਾ 7-8ਵੇਂ ਸਥਾਨ ’ਤੇ ਰਿਹਾ।

ਉਨ੍ਹਾਂ ਖੁਸ਼ੀ ਨਾਲ ਦੱਸਿਆ ਕਿ ਇਸ ਤਬਦੀਲੀ ਲਈ ਸਿੱਖਿਆ ਬਜਟ 2021-22 ਵਿੱਚ 12,657 ਕਰੋੜ ਰੁਪਏ ਤੋਂ ਵਧਾ ਕੇ 2026-27 ਵਿੱਚ 19,279 ਕਰੋੜ ਰੁਪਏ ਕੀਤਾ ਗਿਆ ਹੈ। ਇਸ ਤੋਂ ਇਲਾਵਾ:

  • 60 ਸਕੂਲ ਆਫ਼ ਐਮੀਨੈਂਸ ਖੋਲ੍ਹੇ ਗਏ ਹਨ
  • 740 ਵਿਦਿਆਰਥੀਆਂ ਨੇ ਜੇਈਈ ਅਤੇ 1,284 ਨੇ ਨੀਟ ਪ੍ਰੀਖਿਆ ਪਾਸ ਕੀਤੀ
  • 118 ਸਕੂਲ ਆਫ਼ ਐਮੀਨੈਂਸ ਬਣਾਏ ਜਾ ਰਹੇ ਹਨ
  • 24 ਲੱਖ ਮਾਪਿਆਂ ਨੇ ਮੈਗਾ ਪੀ.ਟੀ.ਐੱਮ. ਵਿੱਚ ਹਿੱਸਾ ਲਿਆ

ਮੁੱਖ ਮੰਤਰੀ ਨੇ ਕਿਹਾ, “ਪਹਿਲਾਂ ਸਰਕਾਰੀ ਸਕੂਲਾਂ ਨੂੰ ਸਿਰਫ਼ ਮਿਡ-ਡੇ ਮੀਲ ਦੇ ਕੇਂਦਰਾਂ ਤੱਕ ਸੀਮਿਤ ਰੱਖਿਆ ਗਿਆ ਸੀ। ਅੱਜ ਇਹ ਸਕੂਲ ਪ੍ਰਾਈਵੇਟ ਸੰਸਥਾਵਾਂ ਦੇ ਬਰਾਬਰ ਖੜ੍ਹੇ ਹਨ। ਅਸੀਂ ਸਿੱਖਿਆ ਨੂੰ ਵੰਡਣ ਵਾਲੀ ਵਿਵਸਥਾ ਖਤਮ ਕਰਕੇ ਇੱਕ ਏਕੀਕ੍ਰਿਤ ਅਤੇ ਗੁਣਵੱਤਾ ਵਾਲੀ ਸਿੱਖਿਆ ਪ੍ਰਣਾਲੀ ਬਣਾਈ ਹੈ।”

ਉਨ੍ਹਾਂ ਅੱਗੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਕੈਨੇਡਾ ਅਤੇ ਆਸਟ੍ਰੇਲੀਆ ਤੋਂ ਵਿਦਿਆਰਥੀ ਮਿਆਰੀ ਸਿੱਖਿਆ ਲੈਣ ਲਈ ਪੰਜਾਬ ਆਉਣਗੇ। ਇਸ ਲਈ ਸਰਕਾਰ ਨੇ ਬੁਨਿਆਦੀ ਢਾਂਚੇ, ਡਿਜੀਟਲ ਸਹੂਲਤਾਂ ਅਤੇ ਅਧਿਆਪਕ ਸਿਖਲਾਈ ਵਿੱਚ ਵੱਡਾ ਨਿਵੇਸ਼ ਕੀਤਾ ਹੈ।

watch…..ਆਪ ਸਰਕਾਰ ਦੇ 4 ਸਾਲ: ਗਾਰੰਟੀਆਂ ਪੂਰੀਆਂ, ਨਸ਼ੇ ਮੁਕਤ ਪੰਜਾਬ ਨੇੜੇ

ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਇਸ ਤੋਂ ਇਲਾਵਾ:

  • 14,525 ਨਵੀਂ ਅਧਿਆਪਕ ਭਰਤੀ
  • 12,316 ਮੁਲਾਜ਼ਮਾਂ ਨੂੰ ਰੈਗੂਲਰੀਜ਼ੇਸ਼ਨ
  • ਸਿੰਗਾਪੁਰ, ਫਿਨਲੈਂਡ ਅਤੇ ਆਈਆਈਐੱਮ ਅਹਿਮਦਾਬਾਦ ਵਿੱਚ ਅਧਿਆਪਕਾਂ ਲਈ ਵਿਸ਼ਵ ਪੱਧਰੀ ਸਿਖਲਾਈ
  • ਸਾਰੇ ਸਰਕਾਰੀ ਸਕੂਲਾਂ ਵਿੱਚ ਹਾਈ-ਸਪੀਡ ਫਾਈਬਰ ਵਾਈ-ਫਾਈ
  • 3100 ਖੇਡ ਮੈਦਾਨ ਅਤੇ 3000 ਜਿੰਮ ਬਣਾਏ ਜਾ ਰਹੇ ਹਨ

ਉਨ੍ਹਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਦਾ ਦੂਜਾ ਪੜਾਅ 3,500 ਕਰੋੜ ਰੁਪਏ ਨਾਲ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਇਸ ਲਈ ਵਿਸ਼ਵ ਬੈਂਕ ਨਾਲ ਭਾਈਵਾਲੀ ਕੀਤੀ ਗਈ ਹੈ।

ਮੁੱਖ ਮੰਤਰੀ ਮਾਨ ਨੇ ਲੋਕਾਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਆਪ ਸਰਕਾਰ ਸਿੱਖਿਆ ਨੂੰ ਆਪਣੀ ਸਭ ਤੋਂ ਵੱਡੀ ਤਰਜੀਹ ਬਣਾਈ ਰੱਖੇਗੀ ਅਤੇ ਪੰਜਾਬ ਨੂੰ ਵਿਦਿਆ ਅਤੇ ਗਿਆਨ ਦਾ ਕੇਂਦਰ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here