Homeਪੰਜਾਬੀਪੰਜਾਬਅਕਾਲੀ ਸਰਕਾਰ ਬਣਦੇ ਹੀ ਆਪ ਵੱਲੋਂ ਦਰਜ ਸਾਰੇ ਝੂਠੇ ਕੇਸਾਂ ਦੀ ਜਾਂਚ,...

ਅਕਾਲੀ ਸਰਕਾਰ ਬਣਦੇ ਹੀ ਆਪ ਵੱਲੋਂ ਦਰਜ ਸਾਰੇ ਝੂਠੇ ਕੇਸਾਂ ਦੀ ਜਾਂਚ, ਮੌਜੂਦਾ ਜੱਜ ਦੀ ਅਗਵਾਈ ਹੇਠ ਕਮੇਟੀ ਕਰੇਗੀ: ਸੁਖਬੀਰ ਬਾਦਲ

- Advertisement -spot_img

ਪਟਿਆਲਾ, 5 ਅਪ੍ਰੈਲ:

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਐਲਾਨ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਬਣਨ ਤੋਂ ਬਾਅਦ ਆਪ ਸਰਕਾਰ ਵੱਲੋਂ ਦਰਜ ਕੀਤੇ ਗਏ ਸਾਰੇ ਝੂਠੇ ਕੇਸਾਂ ਦੀ ਇੱਕ ਮੌਜੂਦਾ ਜੱਜ ਦੀ ਅਗਵਾਈ ਹੇਠ ਖਾਸ ਕਮੇਟੀ ਬਣਾ ਕੇ ਤਿੰਨ ਮਹੀਨਿਆਂ ਵਿਚ ਜਾਂਚ ਕਰਵਾਈ ਜਾਵੇਗੀ।

ਪਟਿਆਲਾ ਦਿਹਾਤੀ ਵਿਚ ਪੰਜਾਬ ਬਚਾਓ ਮੁਹਿੰਮ ਤਹਿਤ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਤੇ ਉਨ੍ਹਾਂ ਦੇ ਓ.ਐੱਸ.ਡੀ.ਜ਼ ਨੂੰ ਭੱਜਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ, “ਇਹ ਲੋਕ ਸੋਚਦੇ ਹਨ ਕਿ ਇਹ ਕੈਨੇਡਾ, ਆਸਟ੍ਰੇਲੀਆ ਜਾਂ ਹੋਰ ਮੁਲਕਾਂ ਵਿਚ ਭੱਜ ਜਾਣਗੇ, ਜਿੱਥੇ ਉਨ੍ਹਾਂ ਨੇ ਗੈਰ-ਕਾਨੂੰਨੀ ਤਰੀਕੇ ਨਾਲ ਪੈਸਾ ਰੱਖਿਆ ਹੈ। ਪਰ ਮੈਂ ਸਾਫ਼ ਕਰ ਦਿੰਦਾ ਹਾਂ ਕਿ ਇਨ੍ਹਾਂ ਨੂੰ ਜਵਾਬਦੇਹ ਠਹਿਰਾਇਆ ਜਾਵੇਗਾ। ਭੱਜਣ ਦੀ ਕੋਸ਼ਿਸ਼ ਵੀ ਕੀਤੀ ਤਾਂ ਵਾਪਸ ਲਿਆ ਕੇ ਉਨ੍ਹਾਂ ਦੇ ਅਪਰਾਧਾਂ ਲਈ ਸਖ਼ਤ ਸਜ਼ਾ ਦਿੱਤੀ ਜਾਵੇਗੀ।”

ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਅਕਾਲੀ ਸਰਕਾਰ ਬਣਨ ਤੋਂ ਬਾਅਦ ਆਪ ਵੱਲੋਂ ਰਾਜਨੀਤਿਕ ਬਦਲੇ ਲਈ ਦਰਜ ਕੀਤੇ ਗਏ ਸਾਰੇ ਝੂਠੇ ਕੇਸਾਂ ਦੀ ਇੱਕ ਮੌਜੂਦਾ ਜੱਜ ਦੀ ਅਗਵਾਈ ਹੇਠ ਖਾਸ ਜਾਂਚ ਕਮੇਟੀ ਬਣਾਈ ਜਾਵੇਗੀ। ਉਨ੍ਹਾਂ ਕਿਹਾ, “ਇਹ ਕਮੇਟੀ ਤਿੰਨ ਮਹੀਨਿਆਂ ਵਿਚ ਸਾਰੀ ਜਾਂਚ ਪੂਰੀ ਕਰਕੇ ਝੂਠੇ ਕੇਸ ਖਾਰਜ ਕਰੇਗੀ ਅਤੇ ਇਨ੍ਹਾਂ ਕੇਸਾਂ ਨੂੰ ਦਰਜ ਕਰਵਾਉਣ ਵਾਲੇ ਸਿਆਸੀ ਆਗੂਆਂ ਤੇ ਅਧਿਕਾਰੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।”

watch……पंजाब में पहली बार बिना किसी सिफारिश, रिश्वत के नौजवानों को सरकारी नौकरी मिली : अरविंद केजरीवाल 

ਉਨ੍ਹਾਂ ਨੇ ਭਗਵੰਤ ਮਾਨ ਨੂੰ ਚੁਣੌਤੀ ਵੀ ਦਿੱਤੀ ਕਿ ਉਹ ਆਪਣੀ 500 ਬੰਦਿਆਂ ਵਾਲੀ ਪੁਲਿਸ ਸੁਰੱਖਿਆ ਤੋਂ ਬਿਨਾਂ ਇੱਕ ਵੀ ਪਿੰਡ ਵਿਚ ਜਾ ਕੇ ਵਿਖਾਉਣ। ਉਨ੍ਹਾਂ ਕਿਹਾ, “ਜਿੱਥੇ ਵੀ ਭਗਵੰਤ ਮਾਨ ਜਾਂਦਾ ਹੈ, ਉੱਥੇ ਲਾਕਡਾਊਨ ਲੱਗ ਜਾਂਦਾ ਹੈ ਅਤੇ ਲੋਕਾਂ ਦੇ ਹਥਿਆਰ ਤੱਕ ਜ਼ਬਤ ਕਰ ਲਏ ਜਾਂਦੇ ਹਨ। ਇੱਕ ਵਾਰ ਬਿਨਾਂ ਸੁਰੱਖਿਆ ਦੇ ਕਿਸੇ ਪਿੰਡ ਵਿਚ ਗਿਆ ਤਾਂ ਪੰਜਾਬੀ ਉਸ ਨੂੰ ਹਮੇਸ਼ਾ ਲਈ ਯਾਦ ਰੱਖਣਗੇ।”

ਪਾਰਟੀ ਏਕਤਾ ’ਤੇ ਬੋਲਦਿਆਂ ਬਾਦਲ ਨੇ ਅਕਾਲੀਆਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਮਤਭੇਦ ਭੁੱਲ ਕੇ ਇੱਕਠੇ ਹੋਣ ਅਤੇ ਪੰਜਾਬ ਨੂੰ ਦਿੱਲੀ ਦੇ ਲੁਟੇਰਿਆਂ ਤੋਂ ਬਚਾਉਣ ਲਈ ਅਕਾਲੀ ਦਲ ਦੇ ਝੰਡੇ ਹੇਠ ਇਕੱਠੇ ਹੋਣ।

ਉਨ੍ਹਾਂ ਨੇ ਭਵਿੱਖ ਦੀ ਅਕਾਲੀ ਸਰਕਾਰ ਦੀਆਂ ਯੋਜਨਾਵਾਂ ਬਾਰੇ ਵੀ ਐਲਾਨ ਕੀਤਾ:

  • ਸਰਕਾਰੀ ਨੌਕਰੀਆਂ ਸਿਰਫ਼ ਪੰਜਾਬੀਆਂ ਨੂੰ ਦਿੱਤੀਆਂ ਜਾਣਗੀਆਂ।
  • ਨਵੀਆਂ ਉਦਯੋਗਿਕ ਇਕਾਈਆਂ ਵਿਚ 75 ਫੀਸਦੀ ਨੌਕਰੀਆਂ ਪੰਜਾਬੀਆਂ ਲਈ ਰਾਖਵੀਆਂ ਰੱਖੀਆਂ ਜਾਣਗੀਆਂ।
  • ਨੌਜਵਾਨਾਂ ਨੂੰ ਵਿਆਜ਼ ਮੁਕਤ 10 ਲੱਖ ਰੁਪਏ ਤੱਕ ਦਾ ਕਰਜ਼ਾ।
  • ਪਸ਼ੂ ਪਾਲਣ ਲਈ 75 ਫੀਸਦੀ ਸਬਸਿਡੀ।
  • ਵਿਸ਼ਵ ਸਕਿੱਲ ਯੂਨੀਵਰਸਿਟੀ ਸਥਾਪਤ ਕਰਕੇ ਹਰ ਸਾਲ ਇੱਕ ਲੱਖ ਨੌਜਵਾਨਾਂ ਨੂੰ ਸਿਖਲਾਈ।
  • ਆਟਾ-ਦਾਲ ਸਕੀਮ ਦਾ ਵਿਸਥਾਰ, ਬੁਢਾਪਾ ਪੈਨਸ਼ਨ 3100 ਰੁਪਏ ਅਤੇ ਸ਼ਗਨ ਸਕੀਮ 1 ਲੱਖ ਰੁਪਏ ਤੱਕ ਵਧਾਈ ਜਾਵੇਗੀ।

ਇਸ ਮੌਕੇ ਐਨ.ਕੇ. ਸ਼ਰਮਾ, ਡਾ. ਦਲਜੀਤ ਸਿੰਘ ਚੀਮਾ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਕਬੀਰ ਦਾਸ, ਮੱਖਣ ਸਿੰਘ ਲਾਲਕਾ ਅਤੇ ਹੋਰ ਆਗੂ ਵੀ ਹਾਜ਼ਰ ਸਨ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here