Onnline TV

ਪੰਜਾਬ ਪੰਜਾਬੀ

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ: ਮਾਨ ਸਰਕਾਰ ਵੱਲੋਂ 1 ਮਈ ਤੋਂ ਝੋਨੇ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ

ਚਾਰ ਜ਼ੋਨਾਂ ਵਿੱਚ 8 ਘੰਟੇ ਬਿਜਲੀ ਸਪਲਾਈ ਦਾ ਐਲਾਨ, ਕਿਸਾਨਾਂ ਨੂੰ ਵੱਡੀ ਸੁਵਿਧਾ

14,000 ਕਿਲੋਮੀਟਰ ਪਾਈਪਲਾਈਨ ਨੈੱਟਵਰਕ ਅਤੇ ਨਵੇਂ ਰਜਬਾਹਿਆਂ ਨਾਲ ਖੇਤਾਂ ਤੱਕ ਪਾਣੀ ਦੀ ਪਹੁੰਚ

21,000 ਕਿਊਸਿਕ ਪਾਣੀ ਛੱਡ ਕੇ ਨਵੇਂ ਢਾਂਚੇ ਦੀ ਜਾਂਚ, ਮਾਲਵਾ ਖੇਤਰ ਲਈ ਵੀ ਪੂਰੀ ਸਪਲਾਈ

ਚੰਡੀਗੜ੍ਹ, 29 ਅਪ੍ਰੈਲ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਐਲਾਨ ਕੀਤਾ ਕਿ ਇਸ ਵਾਰ ਝੋਨੇ ਦੀ ਬਿਜਾਈ ਲਈ 1 ਮਈ ਤੋਂ ਹੀ ਨਹਿਰੀ ਪਾਣੀ ਉਪਲਬਧ ਕਰਵਾਇਆ ਜਾਵੇਗਾ। ਇਸ ਲਈ ਸੂਬੇ ਭਰ ਦੀਆਂ ਨਹਿਰਾਂ ਵਿੱਚ 21,000 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ, ਜਿਸ ਨਾਲ ਧਰਤੀ ਹੇਠਲੇ ਪਾਣੀ ‘ਤੇ ਨਿਰਭਰਤਾ ਘਟੇਗੀ।

ਉਨ੍ਹਾਂ ਦੱਸਿਆ ਕਿ ਸਿੰਜਾਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਰਕਾਰ ਵੱਲੋਂ ਲਗਭਗ 6,700 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਹੈ। ਇਸ ਦੇ ਤਹਿਤ 14,000 ਕਿਲੋਮੀਟਰ ਲੰਬਾ ਪਾਈਪਲਾਈਨ ਨੈੱਟਵਰਕ ਵਿਛਾਇਆ ਗਿਆ ਹੈ ਅਤੇ ਹਜ਼ਾਰਾਂ ਨਵੇਂ ਰਜਬਾਹੇ ਤੇ ਕਸੀਆਂ ਬਣਾਈਆਂ ਗਈਆਂ ਹਨ, ਤਾਂ ਜੋ ਪਾਣੀ ਸਿੱਧਾ ਖੇਤਾਂ ਤੱਕ ਪਹੁੰਚ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਬਣੇ ਰਜਬਾਹਿਆਂ ਅਤੇ ਪਾਈਪਲਾਈਨਾਂ ਦੀ ਜਾਂਚ ਲਈ 21,000 ਕਿਊਸਿਕ ਪਾਣੀ ਛੱਡਿਆ ਗਿਆ ਹੈ, ਜਿਸ ਨਾਲ ਕਿਸੇ ਵੀ ਤਕਨੀਕੀ ਕਮੀ ਨੂੰ ਪਹਿਲਾਂ ਹੀ ਦੂਰ ਕੀਤਾ ਜਾ ਸਕੇ।

watch……ਆਪ ਸਰਕਾਰ ਦੇ 4 ਸਾਲ: ਗਾਰੰਟੀਆਂ ਪੂਰੀਆਂ, ਨਸ਼ੇ ਮੁਕਤ ਪੰਜਾਬ ਨੇੜੇ

ਉਨ੍ਹਾਂ ਦੱਸਿਆ ਕਿ ਮਾਲਵਾ ਖੇਤਰ ਵਿੱਚ ਕਪਾਹ, ਬਾਗਬਾਨੀ, ਚਾਰੇ ਵਾਲੀ ਮੱਕੀ ਅਤੇ ਹੋਰ ਫਸਲਾਂ ਲਈ ਵੀ ਪਾਣੀ ਦੀ ਕੋਈ ਕਮੀ ਨਹੀਂ ਰਹੇਗੀ। ਨਾਲ ਹੀ ਪਾਣੀ ਦੀ ਬਚਤ ਅਤੇ ਰੀਚਾਰਜ ਕਾਰਨ ਧਰਤੀ ਹੇਠਲੇ ਪਾਣੀ ਦਾ ਪੱਧਰ 2 ਤੋਂ 4 ਮੀਟਰ ਤੱਕ ਵਧਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਝੋਨੇ ਦੀ ਬਿਜਾਈ ਨੂੰ ਸੁਚਾਰੂ ਬਣਾਉਣ ਲਈ ਇਸ ਨੂੰ ਚਾਰ ਜ਼ੋਨਾਂ ਵਿੱਚ ਵੰਡਿਆ ਗਿਆ ਹੈ ਅਤੇ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇਗੀ। ਸਿੱਧੀ ਬਿਜਾਈ 15 ਮਈ ਤੋਂ ਸ਼ੁਰੂ ਹੋਵੇਗੀ, ਜਦਕਿ 1 ਜੂਨ ਤੋਂ ਜ਼ੋਨ-ਵਾਰ ਰਵਾਇਤੀ ਬਿਜਾਈ ਸ਼ੁਰੂ ਹੋਵੇਗੀ।

ਉਨ੍ਹਾਂ ਕਿਹਾ ਕਿ ਇਹ ਉਪਰਾਲਾ ਨਾ ਸਿਰਫ਼ ਕਿਸਾਨਾਂ ਨੂੰ ਰਾਹਤ ਦੇਵੇਗਾ, ਸਗੋਂ ਪਾਣੀ ਦੀ ਸੰਭਾਲ ਅਤੇ ਭਵਿੱਖ ਲਈ ਟਿਕਾਊ ਖੇਤੀਬਾੜੀ ਨੂੰ ਵੀ ਮਜ਼ਬੂਤ ਕਰੇਗਾ। ਪੰਜਾਬ ਸਰਕਾਰ ਪਾਣੀ ਦੀ ਹਰ ਬੂੰਦ ਬਚਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਰੋਤਾਂ ਨੂੰ ਸੰਭਾਲਣ ਲਈ ਵਚਨਬੱਧ ਹੈ।

LEAVE A RESPONSE

Your email address will not be published. Required fields are marked *