Homeਪੰਜਾਬੀਸਿਹਤਸਿਹਤ ਮੰਤਰੀ ਡਾ. ਬਲਬੀਰ ਨੇ ਮਿਊਸਿਪਲ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਸਿਹਤ ਮੰਤਰੀ ਡਾ. ਬਲਬੀਰ ਨੇ ਮਿਊਸਿਪਲ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

- Advertisement -spot_img

ਨਗਰ ਨਿਗਮ ਅਧਿਕਾਰੀਆਂ ਨੂੰ ਕੌਂਸਲਰਾਂ ਨਾਲ ਤਾਲਮੇਲ ਕਰਕੇ ਕੰਮ ਕਰਨ ਦੀ ਸਖ਼ਤ ਹਦਾਇਤ

ਪਟਿਆਲਾ, 4 ਅਪ੍ਰੈਲ:

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਨਗਰ ਨਿਗਮ ਦਫ਼ਤਰ ਵਿਖੇ ਦਿਹਾਤੀ ਹਲਕੇ ਦੇ ਮਿਊਸਿਪਲ ਕੌਂਸਲਰਾਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਹਲਕੇ ਵਿੱਚ ਬੁਨਿਆਦੀ ਢਾਂਚੇ ਨਾਲ ਜੁੜੀਆਂ ਵੱਖ-ਵੱਖ ਸਮੱਸਿਆਵਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ।

ਮੀਟਿੰਗ ਵਿੱਚ ਕੌਂਸਲਰਾਂ ਵੱਲੋਂ ਸੜਕਾਂ ਦੀ ਮਾੜੀ ਹਾਲਤ, ਸੀਵਰੇਜ ਪ੍ਰਣਾਲੀ ਵਿੱਚ ਆ ਰਹੀਆਂ ਦਿੱਕਤਾਂ ਅਤੇ ਸਟ੍ਰੀਟ ਲਾਈਟਾਂ ਦੀ ਘਾਟ ਵਰਗੇ ਮੁੱਦੇ ਉਠਾਏ ਗਏ, ਜਿਨ੍ਹਾਂ ਨੂੰ ਮੰਤਰੀ ਨੇ ਧਿਆਨ ਨਾਲ ਸੁਣਿਆ।

ਡਾ. ਬਲਬੀਰ ਸਿੰਘ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਉਹ ਕੌਂਸਲਰਾਂ ਨਾਲ ਪੂਰਾ ਤਾਲਮੇਲ ਬਣਾ ਕੇ ਕੰਮ ਕਰਨ। ਉਨ੍ਹਾਂ ਆਖਿਆ, “ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਾ ਸਾਡੀ ਪਹਿਲੀ ਜ਼ਿੰਮੇਵਾਰੀ ਹੈ।” ਉਨ੍ਹਾਂ ਇਮਾਨਦਾਰੀ ਤੇ ਸਮਰਪਣ ਨਾਲ ਕੰਮ ਕਰਨ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਸਾਰੇ ਵਿਭਾਗਾਂ ਨੂੰ ਇੱਕਠੇ ਮਿਲ ਕੇ ਯਤਨ ਕਰਨੇ ਚਾਹੀਦੇ ਹਨ।

watch…..Heart Health: A Success Story from Rajindra Hospital

ਮੰਤਰੀ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਸੜਕਾਂ, ਸੀਵਰੇਜ ਅਤੇ ਲਾਈਟਾਂ ਨਾਲ ਜੁੜੀਆਂ ਸਮੱਸਿਆਵਾਂ ’ਤੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਠੇਕੇਦਾਰਾਂ ਖਿਲਾਫ਼ ਸਖ਼ਤੀ ਵਰਤਣ ਅਤੇ ਲੋੜ ਪੈਣ ’ਤੇ ਉਨ੍ਹਾਂ ਨੂੰ ਬਲੈਕਲਿਸਟ ਕਰਨ ਦੇ ਵੀ ਨਿਰਦੇਸ਼ ਦਿੱਤੇ।

ਡਾ. ਬਲਬੀਰ ਸਿੰਘ ਨੇ ਬਰਸਾਤਾਂ ਤੋਂ ਪਹਿਲਾਂ ਸੜਕਾਂ ਦੀ ਮੁਰੰਮਤ ਅਤੇ ਪੱਕੀਕਰਨ ਦਾ ਕੰਮ ਤੁਰੰਤ ਮੁਕੰਮਲ ਕਰਨ ਦੀਆਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਐਲ ਐਂਡ ਟੀ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਉਣ ਅਤੇ ਸ਼ਹਿਰ ਵਿਚ ਚੱਲ ਰਹੀਆਂ ਡੇਅਰੀਆਂ ਨੂੰ ਬਾਹਰ ਸ਼ਿਫਟ ਕਰਨ ਲਈ ਤੁਰੰਤ ਨੋਟਿਸ ਜਾਰੀ ਕਰਨ ਦੇ ਵੀ ਹੁਕਮ ਦਿੱਤੇ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰ ਵਾਰਡ ਵਿਚ ਲੋੜੀਂਦੇ ਕੰਮਾਂ ਦੀ ਲਿਸਟ ਤਿਆਰ ਕੀਤੀ ਜਾਵੇ ਅਤੇ ਹਰ ਹਫ਼ਤੇ ਕੰਮਾਂ ਦੀ ਪ੍ਰਗਤੀ ਦੀ ਸਮੀਖਿਆ ਮੀਟਿੰਗ ਹੋਵੇ। ਉਨ੍ਹਾਂ ਸਫਾਈ, ਸੀਵਰੇਜ ਅਤੇ ਪਾਰਕਾਂ ਦੀ ਸੰਭਾਲ ਲਈ ਵੀ ਵਿਸਥਾਰਪੂਰਵਕ ਯੋਜਨਾ ਬਣਾਉਣ ਦੇ ਨਿਰਦੇਸ਼ ਦਿੱਤੇ।

ਇਸ ਮੌਕੇ ਮੇਅਰ ਕੁੰਦਨ ਗੋਗੀਆ, ਡਿਪਟੀ ਮੇਅਰ ਹਰਿੰਦਰ ਕੋਹਲੀ, ਜਸਬੀਰ ਗਾਂਧੀ, ਨਗਰ ਨਿਗਮ ਕਮਿਸ਼ਨਰ ਪਰਮਜੀਤ ਸਿੰਘ, ਜੁਆਇੰਟ ਕਮਿਸ਼ਨਰ ਮਨਰੀਤ ਰਾਣਾ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here