Homeਪੰਜਾਬੀਪੰਜਾਬ5000 ਰੁਪਏ ਰਿਸ਼ਵਤ ਲੈਂਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

5000 ਰੁਪਏ ਰਿਸ਼ਵਤ ਲੈਂਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

- Advertisement -spot_img

ਚੰਡੀਗੜ੍ਹ, 4 ਮਈ

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਲੁਧਿਆਣਾ ਦੇ ਗਲਾਡਾ ਦਫ਼ਤਰ ਵਿਖੇ ਤਾਇਨਾਤ ਸਕਿਉਰਿਟੀ ਗਾਰਡ ਜਸਵਿੰਦਰ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕਾਰਵਾਈ ਪਿੰਡ ਖਾਸੀ ਕਲਾਂ, ਲੁਧਿਆਣਾ ਦੇ ਇੱਕ ਵਾਸੀ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ’ਤੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਤੁਰੰਤ ਕਾਰਵਾਈ ਉਪਰੰਤ ਕੀਤੀ ਗਈ।

ਸ਼ਿਕਾਇਤਕਰਤਾ ਪਿੰਡ ਭਾਮੀਆ ਕਲਾਂ ਲੁਧਿਆਣਾ ਵਿੱਚ ਆਪਣੀ ਦੁਕਾਨ ਬਣਾ ਰਿਹਾ ਸੀ। ਇਸ ਦੌਰਾਨ ਦੋਸ਼ੀ ਸਕਿਉਰਿਟੀ ਗਾਰਡ ਜਸਵਿੰਦਰ ਸਿੰਘ ਉਥੇ ਪਹੁੰਚਿਆ ਅਤੇ ਦੁਕਾਨ ਨੂੰ ਗੈਰ-ਕਾਨੂੰਨੀ ਉਸਾਰੀ ਆਖ ਕੇ ਢਾਹੁਣ ਦੀ ਧਮਕੀ ਦਿੱਤੀ। ਉਸ ਨੇ ਸ਼ਿਕਾਇਤਕਰਤਾ ਤੋਂ ਪਹਿਲਾਂ 12,000 ਰੁਪਏ ਰਿਸ਼ਵਤ ਲਈ ਅਤੇ ਫਿਰ ਹੋਰ 5000 ਰੁਪਏ ਮੰਗੇ। ਸ਼ਿਕਾਇਤਕਰਤਾ ਨੇ ਪੂਰੀ ਗੱਲਬਾਤ ਰਿਕਾਰਡ ਕਰਕੇ ਵਿਜੀਲੈਂਸ ਬਿਊਰੋ ਲੁਧਿਆਣਾ ਯੂਨਿਟ ਨਾਲ ਸੰਪਰਕ ਕੀਤਾ।

watch…..Vigilance Bureau Catches ASI Red-Handed Accepting ₹8,000 Bribe

ਵਿਜੀਲੈਂਸ ਬਿਊਰੋ ਦੀ ਟੀਮ ਨੇ ਸ਼ਿਕਾਇਤਕਰਤਾ ਦੀ ਸ਼ਿਕਾਇਤ ਤੇ ਮੁੱਢਲੀ ਜਾਂਚ ਤੋਂ ਬਾਅਦ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 5000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਫੜ ਲਿਆ।

ਇਸ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀ ਵਿਰੁੱਧ ਅਗਲੇਰੀ ਜਾਂਚ ਚੱਲ ਰਹੀ ਹੈ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here