ਪਟਿਆਲਾ, 6 ਮਈ:
ਪਟਿਆਲਾ ਸ਼ਹਿਰ ਦੇ ਵਾਰਡ ਨੰਬਰ 37 ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਮਿਲੀ ਹੈ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸੁੱਲਰ ਚੌਂਕ ਤੋਂ ਸ਼ੀਸ਼ ਮਹਿਲ ਚੌਂਕ ਤੱਕ ਬਣਾਏ ਗਏ ਨਵੀਂ ਰੋਡ ਦਾ ਉਦਘਾਟਨ ਕੀਤਾ।
ਇਸ ਪ੍ਰੋਜੈਕਟ ਉੱਤੇ ਲਗਭਗ 1.33 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਸ ਨਾਲ ਇਲਾਕੇ ਵਿੱਚ ਆਵਾਜਾਈ ਵਿੱਚ ਬਹੁਤ ਸੁਧਾਰ ਆਵੇਗਾ ਅਤੇ ਲੋਕਾਂ ਨੂੰ ਰੋਜ਼ਾਨਾ ਯਾਤਰਾ ਦੌਰਾਨ ਵੱਡੀ ਸਹੂਲਤ ਮਿਲੇਗੀ।
ਉਦਘਾਟਨ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਕੋਹਲੀ ਨੇ ਕਿਹਾ ਕਿ ਲੋਕਾਂ ਦੀਆਂ ਬੁਨਿਆਦੀ ਲੋੜਾਂ ਅਤੇ ਸਮੱਸਿਆਵਾਂ ਨੂੰ ਤਰਜੀਹ ਦੇ ਆਧਾਰ ਉੱਤੇ ਹੱਲ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ।
watch…..MLA Ajitpal Kohli Unveils ₹6 Crore Road Project for City Growth
ਇਲਾਕਾ ਨਿਵਾਸੀਆਂ ਨੇ ਇਸ ਵਿਕਾਸ ਪ੍ਰੋਜੈਕਟ ਲਈ ਵਿਧਾਇਕ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਰੋਡ ਲੰਮੇ ਸਮੇਂ ਤੋਂ ਲਟਕ ਰਿਹਾ ਸੀ ਅਤੇ ਹੁਣ ਇਸ ਦੇ ਬਣ ਜਾਣ ਨਾਲ ਉਨ੍ਹਾਂ ਨੂੰ ਵੱਡੀ ਰਾਹਤ ਮਿਲੀ ਹੈ।
ਇਸ ਮੌਕੇ ਐਮਸੀ ਰੇਣੂ ਬਾਲਾ, ਰਿੱਕੀ ਸੁੱਲਰ, ਭੁਪਿੰਦਰ ਸਿੰਘ ਚੀਮਾ, ਮਨਿੰਦਰ ਸਿੰਘ ਅਤੇ ਸੁਰਜੀਤ ਸਿੰਘ ਚਿੰਨਾ ਸਮੇਤ ਇਲਾਕੇ ਦੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

