*ਪੰਜਾਬ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੇ ਮੈਂਬਰਾਂ ਦੀ ਆਮ ਚੋਣਾਂ 26 ਮਈ ਨੂੰ
ਆਦਰਸ਼ ਚੋਣ ਜ਼ਾਬਤਾ ਤੁਰੰਤ ਲਾਗੂ
ਚੰਡੀਗੜ੍ਹ, 11 ਮਈ 2026:
ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਵਿੱਚ 8 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 26 ਮਈ 2026 (ਮੰਗਲਵਾਰ) ਨੂੰ ਕਰਵਾਈਆਂ ਜਾਣਗੀਆਂ।
ਇਸ ਸਬੰਧੀ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਰਾਜ ਭਰ ਵਿੱਚ ਕੁੱਲ 105 ਨਗਰੀ ਸੰਸਥਾਵਾਂ ਦੀਆਂ ਚੋਣਾਂ ਹੋਣੀਆਂ ਹਨ।
ਚੋਣ ਸ਼ਡਿਊਲ:
- ਨਾਮਜ਼ਦਗੀਆਂ ਦਾਖਲ ਕਰਨ ਦੀ ਸ਼ੁਰੂਆਤ: 13 ਮਈ 2026 (ਬੁੱਧਵਾਰ)
- ਨਾਮਜ਼ਦਗੀਆਂ ਦੀ ਆਖਰੀ ਮਿਤੀ: 16 ਮਈ 2026 (ਸ਼ਨੀਵਾਰ) (ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ)
- ਨਾਮਜ਼ਦਗੀਆਂ ਦੀ ਜਾਂਚ: 18 ਮਈ 2026 (ਸੋਮਵਾਰ)
- ਨਾਮਜ਼ਦਗੀ ਵਾਪਸ ਲੈਣ ਦੀ ਆਖਰੀ ਮਿਤੀ: 19 ਮਈ 2026 (ਮੰਗਲਵਾਰ) (ਦੁਪਹਿਰ 3 ਵਜੇ ਤੱਕ)
- ਚੋਣਾਂ ਦਾ ਦਿਨ: 26 ਮਈ 2026 (ਮੰਗਲਵਾਰ) – ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ
- ਵੋਟਾਂ ਦੀ ਗਿਣਤੀ: 29 ਮਈ 2026 (ਸ਼ੁੱਕਰਵਾਰ)
ਰਾਜ ਚੋਣ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਵਿੱਚ 36,72,932 ਰਜਿਸਟਰਡ ਵੋਟਰ ਆਪਣਾ ਵੋਟ ਅਧਿਕਾਰ ਵਰਤਣਗੇ, ਜਿਨ੍ਹਾਂ ਵਿੱਚ 18,98,990 ਪੁਰਸ਼, 17,73,716 ਮਹਿਲਾਵਾਂ ਅਤੇ 226 ਤੀਜੇ ਲਿੰਗ ਦੇ ਵੋਟਰ ਸ਼ਾਮਲ ਹਨ।
watch……Historic Moment: Rural Students Beat Urban in Punjab Class 10th Exams; Jaito’s Harleen Bags Top Spot
ਚੋਣਾਂ ਲਈ ਰਾਜ ਭਰ ਵਿੱਚ 3977 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਚੋਣ ਡਿਊਟੀ ਲਈ ਲਗਭਗ 36,000 ਚੋਣ ਕਰਮਚਾਰੀ ਅਤੇ 35,500 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਜਾਣਗੇ।
ਉਮੀਦਵਾਰਾਂ ਲਈ ਖਰਚ ਸੀਮਾ ਵੀ ਨਿਰਧਾਰਤ ਕੀਤੀ ਗਈ ਹੈ। ਨਗਰ ਨਿਗਮ ਲਈ 4 ਲੱਖ ਰੁਪਏ, ਨਗਰ ਕੌਂਸਲ ਅਤੇ ਨਗਰ ਪੰਚਾਇਤ ਲਈ ਵੱਖ-ਵੱਖ ਖਰਚ ਸੀਮਾਵਾਂ ਤੈਅ ਕੀਤੀਆਂ ਗਈਆਂ ਹਨ।
ਚੋਣਾਂ ਦਾ ਐਲਾਨ ਹੋਣ ਨਾਲ ਤੁਰੰਤ ਪ੍ਰਭਾਵ ਨਾਲ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ, ਜੋ ਚੋਣ ਪ੍ਰਕਿਰਿਆ ਪੂਰੀ ਹੋਣ ਤੱਕ ਲਾਗੂ ਰਹੇਗਾ।
ਰਾਜ ਚੋਣ ਕਮਿਸ਼ਨ ਨੇ ਚੋਣਾਂ ਨੂੰ ਨਿਰਪੱਖ, ਸੁਤੰਤਰ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਸਾਰੇ ਉਚਿਤ ਪ੍ਰਬੰਧ ਕੀਤੇ ਹਨ।



