Homeਪੰਜਾਬੀਪੰਜਾਬ12ਵੀਂ ਜਮਾਤ ਦੇ ਨਤੀਜਿਆਂ ਵਿੱਚ ਧੀਆਂ ਨੇ ਲਹਿਰਾਇਆ ਪਰਚਮ, 500 ਵਿੱਚੋਂ 500...

12ਵੀਂ ਜਮਾਤ ਦੇ ਨਤੀਜਿਆਂ ਵਿੱਚ ਧੀਆਂ ਨੇ ਲਹਿਰਾਇਆ ਪਰਚਮ, 500 ਵਿੱਚੋਂ 500 ਅੰਕ ਹਾਸਲ ਕਰਕੇ ਪਹਿਲੇ ਤਿੰਨ ਸਥਾਨਾਂ ’ਤੇ ਕੀਤਾ ਕਬਜ਼ਾ

- Advertisement -spot_img

• 2.42 ਲੱਖ ਤੋਂ ਵੱਧ ਵਿਦਿਆਰਥੀ ਪਾਸ, ਕੁੱਲ ਪਾਸ ਪ੍ਰਤੀਸ਼ਤਤਾ 91.46 ਫ਼ੀਸਦੀ ਰਹੀ : ਹਰਜੋਤ ਸਿੰਘ ਬੈਂਸ

• ਨਤੀਜੇ ਵਿਦਿਆਰਥੀਆਂ ਦੀ ਮਿਹਨਤ ਅਤੇ ਅਧਿਆਪਕਾਂ ਦੀ ਨਿਸ਼ਠਾ ਦਾ ਪ੍ਰਤੀਕ : ਹਰਜੋਤ ਸਿੰਘ ਬੈਂਸ

• ਸਿੱਖਿਆ ਮੰਤਰੀ ਵੱਲੋਂ ਸਫਲ ਵਿਦਿਆਰਥੀਆਂ ਨੂੰ ਰੌਸ਼ਨ ਭਵਿੱਖ ਲਈ ਵਧਾਈਆਂ

ਚੰਡੀਗੜ੍ਹ, 13 ਮਈ

ਪੰਜਾਬ ਦੇ ਸਿੱਖਿਆ ਖੇਤਰ ਲਈ ਮਾਣ ਵਾਲੀ ਗੱਲ ਹੈ ਕਿ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਤਿੰਨ ਵਿਦਿਆਰਥਣਾਂ ਨੇ 500 ਵਿੱਚੋਂ ਪੂਰੇ 500 ਅੰਕ ਹਾਸਲ ਕਰਕੇ ਨਵਾਂ ਇਤਿਹਾਸ ਰਚ ਦਿੱਤਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਨਤੀਜਿਆਂ ਅਨੁਸਾਰ ਗੁਰੂਕੁਲ ਅਕੈਡਮੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਉੱਭਾ (ਮਾਨਸਾ) ਦੀ ਵਿਦਿਆਰਥਣ ਸੁਪਨੀਤ ਕੌਰ ਨੇ ਸਾਇੰਸ ਸਟ੍ਰੀਮ ਵਿੱਚ 500/500 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ।

ਇਸੇ ਤਰ੍ਹਾਂ ਬੀਸੀਐਮ ਸੀਨੀਅਰ ਸੈਕੰਡਰੀ ਸਕੂਲ, ਜਮਾਲਪੁਰ ਕਲੋਨੀ, ਫੋਕਲ ਪੁਆਇੰਟ, ਲੁਧਿਆਣਾ ਦੀ ਸੁਹਾਨੀ ਚੌਹਾਨ ਨੇ ਹਿਊਮੈਨਿਟੀਜ਼ ਸਟ੍ਰੀਮ ਵਿੱਚ 500/500 ਅੰਕ ਲੈ ਕੇ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਸ਼ਿਮਲਾਪੁਰੀ (ਲੁਧਿਆਣਾ) ਦੀ ਦਿਵਾਂਸ਼ੀ ਨੇ ਵੀ ਹਿਊਮੈਨਿਟੀਜ਼ ਸਟ੍ਰੀਮ ਵਿੱਚ ਪੂਰੇ 500 ਅੰਕ ਹਾਸਲ ਕਰਕੇ ਤੀਜਾ ਸਥਾਨ ਆਪਣੇ ਨਾਮ ਕੀਤਾ। ਖ਼ਾਸ ਗੱਲ ਇਹ ਹੈ ਕਿ ਇਹ ਤਿੰਨੋਂ ਵਿਦਿਆਰਥਣਾਂ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕਰ ਰਹੀਆਂ ਹਨ।

ਇਸ ਸਾਲ 12ਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਵਿੱਚ ਕੁੱਲ 2,65,417 ਵਿਦਿਆਰਥੀ ਸ਼ਾਮਲ ਹੋਏ, ਜਿਨ੍ਹਾਂ ਵਿੱਚੋਂ 2,42,755 ਵਿਦਿਆਰਥੀ ਸਫਲ ਰਹੇ। ਇਸ ਤਰ੍ਹਾਂ ਕੁੱਲ ਪਾਸ ਪ੍ਰਤੀਸ਼ਤਤਾ 91.46 ਫ਼ੀਸਦੀ ਦਰਜ ਕੀਤੀ ਗਈ।

ਕਾਮਰਸ ਸਟ੍ਰੀਮ ਨੇ ਸਭ ਤੋਂ ਵੱਧ 98.78 ਫ਼ੀਸਦੀ ਪਾਸ ਦਰ ਦਰਜ ਕੀਤੀ, ਜਿੱਥੇ 34,496 ਵਿੱਚੋਂ 34,074 ਵਿਦਿਆਰਥੀ ਪਾਸ ਹੋਏ। ਸਾਇੰਸ ਸਟ੍ਰੀਮ ਵਿੱਚ 98.47 ਫ਼ੀਸਦੀ ਨਤੀਜਾ ਰਿਹਾ, ਜਿਸ ਵਿੱਚ 56,456 ਵਿੱਚੋਂ 55,593 ਵਿਦਿਆਰਥੀ ਕਾਮਯਾਬ ਰਹੇ। ਹਿਊਮੈਨਿਟੀਜ਼ ਸਟ੍ਰੀਮ ਵਿੱਚ 1,65,457 ਵਿੱਚੋਂ 1,45,179 ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ ਅਤੇ ਪਾਸ ਪ੍ਰਤੀਸ਼ਤਤਾ 87.74 ਫ਼ੀਸਦੀ ਰਹੀ। ਇਸ ਤੋਂ ਇਲਾਵਾ ਵੋਕੇਸ਼ਨਲ ਸਟ੍ਰੀਮ ਵਿੱਚ 87.80 ਫ਼ੀਸਦੀ ਨਤੀਜਾ ਦਰਜ ਕੀਤਾ ਗਿਆ, ਜਿੱਥੇ 9,008 ਵਿੱਚੋਂ 7,909 ਵਿਦਿਆਰਥੀ ਪਾਸ ਹੋਏ।

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ, “ਇਹ ਨਤੀਜੇ ਸਾਡੇ ਵਿਦਿਆਰਥੀਆਂ ਦੀ ਲਗਾਤਾਰ ਮਿਹਨਤ, ਅਧਿਆਪਕਾਂ ਦੀ ਵਚਨਬੱਧਤਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਗਏ ਇਤਿਹਾਸਕ ਸੁਧਾਰਾਂ ਦੀ ਤਸਵੀਰ ਪੇਸ਼ ਕਰਦੇ ਹਨ।”

watch……Historic Moment: Rural Students Beat Urban in Punjab Class 10th Exams; Jaito’s Harleen Bags Top Spot

ਉਨ੍ਹਾਂ ਤਿੰਨੋਂ ਅੱਵਲ ਰਹਿਣ ਵਾਲੀਆਂ ਵਿਦਿਆਰਥਣਾਂ ਦੀ ਵਿਸ਼ੇਸ਼ ਤੌਰ ’ਤੇ ਸ਼ਲਾਘਾ ਕਰਦਿਆਂ ਸਾਰੇ ਸਫਲ ਵਿਦਿਆਰਥੀਆਂ ਨੂੰ ਰੌਸ਼ਨ ਭਵਿੱਖ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਵੱਖ-ਵੱਖ ਸਟ੍ਰੀਮਾਂ ਵਿੱਚ ਵਿਦਿਆਰਥੀਆਂ ਵੱਲੋਂ ਪੂਰੇ ਅੰਕ ਹਾਸਲ ਕਰਨਾ ਬੇਹੱਦ ਮਾਣ ਵਾਲੀ ਗੱਲ ਹੈ।

ਬੈਂਸ ਨੇ ਬਿਹਤਰ ਨਤੀਜਿਆਂ ਦਾ ਸਿਹਰਾ ਡਿਜ਼ੀਟਲ ਕਲਾਸਰੂਮਾਂ, ਅਧਿਆਪਕਾਂ ਦੀ ਵਿਸ਼ੇਸ਼ ਟ੍ਰੇਨਿੰਗ ਅਤੇ ਸਮੇਂ ਸਿਰ ਸਿਲੇਬਸ ਮੁਕੰਮਲ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਿੱਤਾ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here