Homeਪੰਜਾਬੀਪੰਜਾਬਤ੍ਰਿਪੜੀ ਨੂੰ ਮਿਲੀ ਵੱਡੀ ਸੌਗਾਤ, 5 ਕਰੋੜ ਨਾਲ ਬਣੇਗੀ ਨਵੀਂ ਚੌੜੀ ਸੜਕ

ਤ੍ਰਿਪੜੀ ਨੂੰ ਮਿਲੀ ਵੱਡੀ ਸੌਗਾਤ, 5 ਕਰੋੜ ਨਾਲ ਬਣੇਗੀ ਨਵੀਂ ਚੌੜੀ ਸੜਕ

- Advertisement -spot_img

-1700 ਫੁੱਟ ਲੰਬੀ ਅਤੇ 16 ਫੁੱਟ ਚੌੜੀ ਸੜਕ

ਪਟਿਆਲਾ, 18 ਮਈ:
ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਤ੍ਰਿਪੜੀ ਦੇ ਪ੍ਰੀਤ ਨਗਰ ਇਲਾਕੇ ਵਿੱਚ 1700 ਫੁੱਟ ਲੰਬੀ ਅਤੇ 16 ਫੁੱਟ ਚੌੜੀ ਨਵੀਂ ਸੜਕ ਦੇ ਨਿਰਮਾਣ ਕਾਰਜ ਦਾ ਸ਼ੁਭ ਆਰੰਭ ਕੀਤਾ। ਉਨ੍ਹਾਂ ਦੱਸਿਆ ਕਿ ਲਗਭਗ 5 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ ਨਾਲ ਤਿਆਰ ਹੋ ਰਹੀ ਇਹ ਸੜਕ ਇਲਾਕੇ ਦੀ ਆਵਾਜਾਈ ਨੂੰ ਹੋਰ ਸੁਚੱਜਾ ਅਤੇ ਸੁਗਮ ਬਣਾਏਗੀ।

ਉਦਘਾਟਨ ਸਮਾਗਮ ਦੌਰਾਨ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਭਰ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਧੀਆ ਸੜਕਾਂ ਲੋਕਾਂ ਨੂੰ ਆਵਾਜਾਈ ਵਿੱਚ ਸਹੂਲਤ ਦੇਣ ਦੇ ਨਾਲ ਨਾਲ ਵਪਾਰਕ ਅਤੇ ਸਮਾਜਿਕ ਵਿਕਾਸ ਨੂੰ ਵੀ ਨਵੀਂ ਰਫ਼ਤਾਰ ਦਿੰਦੀਆਂ ਹਨ।

ਉਨ੍ਹਾਂ ਦੱਸਿਆ ਕਿ ਤ੍ਰਿਪੜੀ ਦੇ ਪ੍ਰੀਤ ਨਗਰ ਇਲਾਕੇ ਦੇ ਲੋਕ ਲੰਬੇ ਸਮੇਂ ਤੋਂ ਇਸ ਸੜਕ ਦੀ ਮੰਗ ਕਰ ਰਹੇ ਸਨ, ਜਿਸ ਨੂੰ ਹੁਣ ਪੰਜਾਬ ਸਰਕਾਰ ਵੱਲੋਂ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾ ਰਿਹਾ ਹੈ। ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਹਜ਼ਾਰਾਂ ਲੋਕਾਂ ਨੂੰ ਰੋਜ਼ਾਨਾ ਆਵਾਜਾਈ ਵਿੱਚ ਆ ਰਹੀਆਂ ਦਿੱਕਤਾਂ ਤੋਂ ਵੱਡੀ ਰਾਹਤ ਮਿਲੇਗੀ।

ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਸਿੱਖਿਆ, ਸਿਹਤ, ਸੜਕਾਂ, ਪੀਣ ਵਾਲੇ ਪਾਣੀ ਅਤੇ ਸੀਵਰੇਜ ਵਰਗੀਆਂ ਮੁੱਢਲੀਆਂ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਵੱਡੇ ਪੱਧਰ ‘ਤੇ ਵਿਕਾਸ ਕਾਰਜ ਜਾਰੀ ਹਨ।

watch……ਆਪ ਸਰਕਾਰ ਦੇ 4 ਸਾਲ: ਗਾਰੰਟੀਆਂ ਪੂਰੀਆਂ, ਨਸ਼ੇ ਮੁਕਤ ਪੰਜਾਬ ਨੇੜੇ

ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਪੰਜਾਬ ਨੂੰ ਮੁੜ ਤਰੱਕੀ ਦੇ ਰਾਹ ‘ਤੇ ਲਿਆਉਣਾ ਅਤੇ ਹਰ ਵਰਗ ਦੇ ਲੋਕਾਂ ਤੱਕ ਸੁਵਿਧਾਵਾਂ ਪਹੁੰਚਾਉਣਾ ਹੈ।

ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੰਦਿਆਂ ਕਿਹਾ ਕਿ ਸੜਕ ਨਿਰਮਾਣ ਕਾਰਜ ਨੂੰ ਉੱਚ ਗੁਣਵੱਤਾ ਨਾਲ ਅਤੇ ਨਿਰਧਾਰਤ ਸਮੇਂ ਅੰਦਰ ਪੂਰਾ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਜਲਦੀ ਤੋਂ ਜਲਦੀ ਇਸ ਦਾ ਲਾਭ ਮਿਲ ਸਕੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਲਾਕਾ ਵਾਸੀਆਂ ਨੇ ਸੜਕ ਨਿਰਮਾਣ ਸ਼ੁਰੂ ਹੋਣ ‘ਤੇ ਖੁਸ਼ੀ ਜ਼ਾਹਿਰ ਕਰਦਿਆਂ ਪੰਜਾਬ ਸਰਕਾਰ ਅਤੇ ਡਾ. ਬਲਬੀਰ ਸਿੰਘ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਸੜਕ ਇਲਾਕੇ ਦੀ ਲੰਬੇ ਸਮੇਂ ਤੋਂ ਇੱਕ ਵੱਡੀ ਲੋੜ ਸੀ ਅਤੇ ਇਸ ਦੇ ਬਣਨ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ ਮਿਲੇਗੀ।

ਇਸ ਮੌਕੇ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ, ਨਗਰ ਨਿਗਮ ਕਮਿਸ਼ਨਰ ਪਰਮਜੀਤ ਸਿੰਘ, ਜਸਬੀਰ ਸਿੰਘ ਗਾਂਧੀ, ਇਲਾਕੇ ਦੇ ਪਤਵੰਤੇ ਵਿਅਕਤੀ, ਸਥਾਨਕ ਨਿਵਾਸੀ ਅਤੇ ਹੋਰ ਆਗੂ ਵੀ ਮੌਜੂਦ ਸਨ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here