Homeਪੰਜਾਬੀਪੰਜਾਬਸਕੂਲ ਆਫ ਐਮੀਨੈਂਸ ਭਾਦਸੋਂ ਨੇ ਭਵਿੱਖ ਦੇ ਟਾਪਰਾਂ ਦੀ ਕੀਤੀ ਚੋਣ

ਸਕੂਲ ਆਫ ਐਮੀਨੈਂਸ ਭਾਦਸੋਂ ਨੇ ਭਵਿੱਖ ਦੇ ਟਾਪਰਾਂ ਦੀ ਕੀਤੀ ਚੋਣ

- Advertisement -spot_img

ਭਾਦਸੋਂ, 29 ਮਈ

ਸਕੂਲ ਆਫ ਐਮੀਨੈਂਸ ਭਾਦਸੋਂ ਵਿਖੇ ਅੱਜ ਸੈਸ਼ਨ 2026-27 ਲਈ ਮਿਸ਼ਨ ਐਕਸੀਲੈਂਸ ਤਹਿਤ ਹੋਣਹਾਰ ਵਿਦਿਆਰਥੀਆਂ ਦੀ ਚੋਣ ਕੀਤੀ ਗਈ। ਇਸ ਮੌਕੇ ਚੁਣੇ ਗਏ ਵਿਦਿਆਰਥੀਆਂ ਨੂੰ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਆਪਣੀ ਪੜ੍ਹਾਈ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਿਸ਼ੇਸ਼ ਅਧਿਐਨ ਸਮੱਗਰੀ (ਐਕਸਟਰਾ ਸਟੱਡੀ ਮਟੀਰੀਅਲ) ਵੀ ਪ੍ਰਦਾਨ ਕੀਤੀ ਗਈ, ਤਾਂ ਜੋ ਉਹ ਆਉਣ ਵਾਲੀਆਂ ਬੋਰਡ ਪ੍ਰੀਖਿਆਵਾਂ ਲਈ ਬਿਹਤਰ ਤਿਆਰੀ ਕਰ ਸਕਣ।

ਸਕੂਲ ਦੇ ਪ੍ਰਿੰਸੀਪਲ ਪ੍ਰੀਤਇੰਦਰ ਘਈ ਨੇ ਪਿਛਲੇ ਸਾਲ ਬੋਰਡ ਪ੍ਰੀਖਿਆਵਾਂ ਵਿੱਚ ਸਕੂਲ ਵੱਲੋਂ ਹਾਸਲ ਕੀਤੇ ਸ਼ਾਨਦਾਰ ਨਤੀਜਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਸਾਲ ਵੀ ਵਿਦਿਆਰਥੀਆਂ ਨੂੰ ਸ਼ੁਰੂਆਤੀ ਪੜਾਅ ਤੋਂ ਹੀ ਮਿਸ਼ਨ ਐਕਸੀਲੈਂਸ ਨਾਲ ਜੋੜਿਆ ਜਾ ਰਿਹਾ ਹੈ, ਤਾਂ ਜੋ ਉਹ ਉੱਚ ਪੱਧਰੀ ਤਿਆਰੀ ਕਰਕੇ ਸ਼ਾਨਦਾਰ ਨਤੀਜੇ ਹਾਸਲ ਕਰ ਸਕਣ ਅਤੇ ਸਕੂਲ ਦਾ ਨਾਮ ਹੋਰ ਰੌਸ਼ਨ ਕਰ ਸਕਣ।

watch…..Historic Moment: Rural Students Beat Urban in Punjab Class 10th Exams; Jaito’s Harleen Bags Top Spot

ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਿਹਨਤ, ਲਗਨ, ਅਨੁਸ਼ਾਸਨ ਅਤੇ ਨਿਰੰਤਰ ਅਭਿਆਸ ਹੀ ਸਫਲਤਾ ਦੀ ਅਸਲ ਕੁੰਜੀ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਮੇਂ ਦੀ ਮਹੱਤਤਾ ਸਮਝਦਿਆਂ ਪੂਰੀ ਤਨਦੇਹੀ ਅਤੇ ਸਮਰਪਣ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ।

ਵਿਦਿਆਰਥੀਆਂ ਨੇ ਵੀ ਇਸ ਮੁਹਿੰਮ ਪ੍ਰਤੀ ਪੂਰਾ ਉਤਸ਼ਾਹ ਦਿਖਾਉਂਦਿਆਂ ਆਉਣ ਵਾਲੀਆਂ ਪ੍ਰੀਖਿਆਵਾਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਅਤੇ ਸਕੂਲ ਨੂੰ ਨਵੀਆਂ ਉਚਾਈਆਂ ਤੱਕ ਲੈ ਜਾਣ ਦਾ ਭਰੋਸਾ ਪ੍ਰਗਟਾਇਆ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here