Homeਪੰਜਾਬੀਪੰਜਾਬਵਿਰਾਸਤੀ ਥਾਵਾਂ ਤੋਂ ਸਰਕਾਰੀ ਇਮਾਰਤਾਂ ਤੱਕ, ਸੂਰਜੀ ਊਰਜਾ ਦਾ ਜਾਲ ਵਿਛਾਏਗਾ ਪੰਜਾਬ

ਵਿਰਾਸਤੀ ਥਾਵਾਂ ਤੋਂ ਸਰਕਾਰੀ ਇਮਾਰਤਾਂ ਤੱਕ, ਸੂਰਜੀ ਊਰਜਾ ਦਾ ਜਾਲ ਵਿਛਾਏਗਾ ਪੰਜਾਬ

- Advertisement -spot_img

• ਪਿੰਡਾਂ ਵਿੱਚ 3 ਲੱਖ ਸੋਲਰ ਸਟਰੀਟ ਲਾਈਟਾਂ ਲਗਾਉਣ ਲਈ 6 ਮਹੀਨਿਆਂ ਦਾ ਟੀਚਾ ਤੈਅ

• ਸਾਫ਼, ਹਰਾ-ਭਰਾ ਅਤੇ ਸਿਹਤਮੰਦ ਭਵਿੱਖ ਬਣਾਉਣ ਵੱਲ ਤੇਜ਼ੀ ਨਾਲ ਵਧ ਰਿਹਾ ਹੈ ਪੰਜਾਬ: ਅਮਨ ਅਰੋੜਾ

ਚੰਡੀਗੜ੍ਹ, 1 ਜੂਨ

ਪੰਜਾਬ ਨੂੰ ਹਰੀ ਅਤੇ ਸਾਫ਼-ਸੁਥਰੀ ਊਰਜਾ ਵੱਲ ਅੱਗੇ ਲੈ ਜਾਣ ਲਈ ਇੱਕ ਵੱਡੀ ਪਹਿਲ ਕਰਦਿਆਂ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਅੱਜ ਐਲਾਨ ਕੀਤਾ ਕਿ ਸੂਬੇ ਦੀਆਂ ਮਹੱਤਵਪੂਰਨ ਧਾਰਮਿਕ, ਵਿਰਾਸਤੀ ਅਤੇ ਵਿਦਿਅਕ ਇਮਾਰਤਾਂ ‘ਤੇ 2 ਮੈਗਾਵਾਟ ਸਮਰੱਥਾ ਵਾਲੇ ਸੋਲਰ ਪਾਵਰ ਪ੍ਰੋਜੈਕਟ ਸਥਾਪਿਤ ਕੀਤੇ ਜਾਣਗੇ। ਇਨ੍ਹਾਂ ਵਿੱਚ ਸ੍ਰੀ ਅਨੰਦਪੁਰ ਸਾਹਿਬ ਸਥਿਤ ਵਿਰਾਸਤ-ਏ-ਖਾਲਸਾ (500 ਕਿਲੋਵਾਟ), ਅੰਮ੍ਰਿਤਸਰ ਵਿਖੇ ਭਗਵਾਨ ਵਾਲਮੀਕਿ ਤੀਰਥ ਸਥਲ (400 ਕਿਲੋਵਾਟ) ਅਤੇ ਐਨ.ਆਈ.ਬੀ.ਈ. ਕਪੂਰਥਲਾ (300 ਕਿਲੋਵਾਟ) ਦੇ ਪ੍ਰੋਜੈਕਟ ਸ਼ਾਮਲ ਹਨ।

ਪੇਡਾ ਕੰਪਲੈਕਸ ਵਿੱਚ ਹਰੀ ਊਰਜਾ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਹੋਈ ਸਮੀਖਿਆ ਮੀਟਿੰਗ ਦੀ ਅਗਵਾਈ ਕਰਦਿਆਂ ਅਮਨ ਅਰੋੜਾ ਨੇ ਦੱਸਿਆ ਕਿ ਸੂਬੇ ਦੀਆਂ 661 ਸਰਕਾਰੀ ਇਮਾਰਤਾਂ ਦੀਆਂ ਛੱਤਾਂ ‘ਤੇ 18.6 ਮੈਗਾਵਾਟ ਸਮਰੱਥਾ ਵਾਲੇ ਸੋਲਰ ਪਲਾਂਟ ਲਗਾਉਣ ਲਈ ਵਰਕ ਆਰਡਰ ਜਾਰੀ ਕੀਤੇ ਜਾ ਚੁੱਕੇ ਹਨ।

ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਐਨ.ਆਈ.ਬੀ.ਈ. ਕਪੂਰਥਲਾ ਸਮੇਤ ਸਾਰੇ 2 ਮੈਗਾਵਾਟ ਦੇ ਸੋਲਰਾਈਜ਼ੇਸ਼ਨ ਪ੍ਰੋਜੈਕਟ ਅਗਸਤ 2026 ਦੇ ਅੱਧ ਤੱਕ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਹੁਣ ਤੱਕ 34 ਸਰਕਾਰੀ ਇਮਾਰਤਾਂ ‘ਤੇ 1.413 ਮੈਗਾਵਾਟ ਸਮਰੱਥਾ ਵਾਲੇ ਸੋਲਰ ਪਲਾਂਟ ਸਫਲਤਾਪੂਰਵਕ ਸਥਾਪਿਤ ਕੀਤੇ ਜਾ ਚੁੱਕੇ ਹਨ।

watch……ਆਪ ਸਰਕਾਰ ਦੇ 4 ਸਾਲ: ਗਾਰੰਟੀਆਂ ਪੂਰੀਆਂ, ਨਸ਼ੇ ਮੁਕਤ ਪੰਜਾਬ ਨੇੜੇ

ਪਿੰਡਾਂ ਵਿੱਚ ਰਾਤ ਸਮੇਂ ਬਿਹਤਰ ਰੌਸ਼ਨੀ ਯਕੀਨੀ ਬਣਾਉਣ ਲਈ ਅਮਨ ਅਰੋੜਾ ਨੇ ਪੇਡਾ ਨੂੰ ਅਗਲੇ ਛੇ ਮਹੀਨਿਆਂ ਵਿੱਚ 3 ਲੱਖ ਸੋਲਰ ਸਟਰੀਟ ਲਾਈਟਾਂ ਲਗਾਉਣ ਦਾ ਟੀਚਾ ਦਿੱਤਾ। ਉਨ੍ਹਾਂ ਦੱਸਿਆ ਕਿ ਪੇਡਾ ਵੱਲੋਂ ਪਹਿਲਾਂ ਹੀ ਪੰਜਾਬ ਦੇ 5,835 ਪਿੰਡਾਂ ਵਿੱਚ 1.19 ਲੱਖ ਤੋਂ ਵੱਧ ਸੋਲਰ ਸਟਰੀਟ ਲਾਈਟਾਂ ਲਗਾਈਆਂ ਜਾ ਚੁੱਕੀਆਂ ਹਨ।

ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸੂਰਜੀ ਊਰਜਾ ਨੂੰ ਅਪਣਾ ਕੇ ਇੱਕ ਸਾਫ਼ ਅਤੇ ਸਿਹਤਮੰਦ ਭਵਿੱਖ ਵੱਲ ਕਦਮ ਵਧਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਰਾਸਤੀ ਸਥਾਨਾਂ ਅਤੇ ਸਰਕਾਰੀ ਇਮਾਰਤਾਂ ‘ਤੇ ਸੋਲਰ ਪਲਾਂਟ ਲਗਾਉਣ ਨਾਲ ਬਿਜਲੀ ਦੇ ਖਰਚਿਆਂ ਅਤੇ ਪ੍ਰਦੂਸ਼ਣ ਵਿੱਚ ਕਮੀ ਆਵੇਗੀ, ਨਾਲ ਹੀ ਲੋਕਾਂ ਨੂੰ ਭਰੋਸੇਯੋਗ ਬਿਜਲੀ ਸਪਲਾਈ ਵੀ ਮਿਲੇਗੀ।

ਉਨ੍ਹਾਂ ਅੱਗੇ ਕਿਹਾ ਕਿ 18.6 ਮੈਗਾਵਾਟ ਸਮਰੱਥਾ ਵਾਲੇ ਇਹ ਸੋਲਰ ਪ੍ਰੋਜੈਕਟ ਅਤੇ 3 ਲੱਖ ਸੋਲਰ ਸਟਰੀਟ ਲਾਈਟਾਂ ਨਾ ਸਿਰਫ਼ ਵਾਤਾਵਰਣ ਸੁਰੱਖਿਆ ਵਿੱਚ ਯੋਗਦਾਨ ਪਾਉਣਗੀਆਂ, ਸਗੋਂ ਹਰ ਸਾਲ ਕਰੋੜਾਂ ਰੁਪਏ ਦੀ ਬਚਤ ਵੀ ਯਕੀਨੀ ਬਣਾਉਣਗੀਆਂ।

ਇਸ ਮੌਕੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਜਾਣਕਾਰੀ ਦਿੱਤੀ ਕਿ 129 ਪਿੰਡਾਂ ਵਿੱਚ 2,521 ਸੋਲਰ ਸਟਰੀਟ ਲਾਈਟਾਂ ਲਗਾਉਣ ਦਾ ਕੰਮ ਤੇਜ਼ੀ ਨਾਲ ਜਾਰੀ ਹੈ ਅਤੇ ਇਹ ਜੁਲਾਈ 2026 ਦੇ ਅੰਤ ਤੱਕ ਪੂਰਾ ਹੋਣ ਦੀ ਉਮੀਦ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਵਿੱਤੀ ਸਾਲ 2025-26 ਦੌਰਾਨ 5,000 ਤੋਂ ਵੱਧ ਆਫ-ਗਰਿੱਡ ਸਟੈਂਡਅਲੋਨ ਸੋਲਰ ਵਾਟਰ ਪੰਪ ਸਥਾਪਿਤ ਕੀਤੇ ਗਏ ਹਨ।

ਮੀਟਿੰਗ ਵਿੱਚ ਪੇਡਾ ਦੇ ਸੀਈਓ ਅਭਿਜੀਤ ਕਪਲਿਸ਼ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here