Homeਪੰਜਾਬੀਪੰਜਾਬਉਰਦੂ ਭਾਸ਼ਾ ਸਿੱਖਣ ਦਾ ਸੁਨਹਿਰੀ ਮੌਕਾ, 10 ਜੁਲਾਈ ਤੱਕ ਕਰੋ ਅਰਜ਼ੀ

ਉਰਦੂ ਭਾਸ਼ਾ ਸਿੱਖਣ ਦਾ ਸੁਨਹਿਰੀ ਮੌਕਾ, 10 ਜੁਲਾਈ ਤੱਕ ਕਰੋ ਅਰਜ਼ੀ

- Advertisement -spot_img

ਪਟਿਆਲਾ, 5 ਜੂਨ
ਭਾਸ਼ਾ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਵਿਖੇ ਜੁਲਾਈ 2026 ਤੋਂ ‘ਉਰਦੂ ਆਮੋਜ਼’ ਦੀਆਂ ਸਿਖਲਾਈ ਜਮਾਤਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਰਦੂ ਇੱਕ ਬਹੁਤ ਹੀ ਮਿੱਠੀ, ਸੁਰੀਲੀ ਅਤੇ ਸਾਹਿਤਕ ਮਹੱਤਵ ਵਾਲੀ ਭਾਸ਼ਾ ਹੈ।

ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਅਤੇ ਸਾਹਿਤ ਦੀ ਡੂੰਘੀ ਸਮਝ ਹਾਸਲ ਕਰਨ ਲਈ ਉਰਦੂ ਭਾਸ਼ਾ ਦਾ ਗਿਆਨ ਬਹੁਤ ਜ਼ਰੂਰੀ ਹੈ। ਪੱਛਮੀ ਪੰਜਾਬ ਵਿੱਚ ਪੰਜਾਬੀ ਸਾਹਿਤ ਦਾ ਵੱਡਾ ਹਿੱਸਾ ਸ਼ਾਹਮੁਖੀ ਲਿਪੀ ਵਿੱਚ ਰਚਿਆ ਗਿਆ ਹੈ। ਉੱਥੇ ਦੇ ਕਈ ਵਿਦਿਅਕ ਅਦਾਰਿਆਂ ਵਿੱਚ ਵਿਦਿਆਰਥੀਆਂ ਨੂੰ ਸ਼ਾਹਮੁਖੀ ਦੇ ਨਾਲ-ਨਾਲ ਗੁਰਮੁਖੀ ਲਿਪੀ ਦੀ ਵੀ ਸਿੱਖਿਆ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬੀ ਸਾਹਿਤ ਦੇ ਅਦਾਨ-ਪ੍ਰਦਾਨ ਅਤੇ ਖੋਜ ਕਾਰਜਾਂ ਲਈ ਸ਼ਾਹਮੁਖੀ ਅਤੇ ਗੁਰਮੁਖੀ ਦੋਹਾਂ ਲਿਪੀਆਂ ਦਾ ਗਿਆਨ ਹੋਣਾ ਬੇਹੱਦ ਲਾਭਦਾਇਕ ਹੈ।

watch…..Novelist Nanak Singh’s Personal Belongings Donated to Punjab Language Department

ਅਮਰਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਵਿਖੇ ਉਰਦੂ ਭਾਸ਼ਾ ਦੀ ਸਿਖਲਾਈ ਲਈ ਤਜਰਬੇਕਾਰ ਅਤੇ ਯੋਗ ਅਧਿਆਪਕ ਉਪਲਬਧ ਹਨ। ਇਹ ਕੋਰਸ ਜੁਲਾਈ 2026 ਤੋਂ ਸ਼ੁਰੂ ਹੋ ਕੇ ਦਸੰਬਰ 2026 ਤੱਕ ਚੱਲੇਗਾ ਅਤੇ ਇਸ ਦੀ ਮਿਆਦ ਛੇ ਮਹੀਨੇ ਹੋਵੇਗੀ।

ਉਨ੍ਹਾਂ ਦੱਸਿਆ ਕਿ ਕੋਰਸ ਦੀ ਇੱਕਮੁਸ਼ਤ ਫੀਸ 500 ਰੁਪਏ ਨਿਰਧਾਰਤ ਕੀਤੀ ਗਈ ਹੈ। ਜਮਾਤਾਂ ਦਾ ਸਮਾਂ ਰੋਜ਼ਾਨਾ ਸ਼ਾਮ 5:00 ਵਜੇ ਤੋਂ 6:00 ਵਜੇ ਤੱਕ ਰਹੇਗਾ।

ਉਰਦੂ ਭਾਸ਼ਾ ਸਿੱਖਣ ਦੇ ਚਾਹਵਾਨ ਵਿਅਕਤੀ 10 ਜੁਲਾਈ 2026 ਤੱਕ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ (ਭਾਸ਼ਾ ਭਵਨ), ਸ਼ੇਰਾਂ ਵਾਲਾ ਗੇਟ, ਪਟਿਆਲਾ ਵਿਖੇ ਆਪਣਾ ਦਾਖਲਾ ਫਾਰਮ ਜਮ੍ਹਾਂ ਕਰਵਾ ਸਕਦੇ ਹਨ। ਫਾਰਮ ਦੇ ਨਾਲ ਇੱਕ ਪਾਸਪੋਰਟ ਸਾਈਜ਼ ਫੋਟੋ, ਆਧਾਰ ਕਾਰਡ ਦੀ ਕਾਪੀ ਅਤੇ ਵਿਦਿਅਕ ਯੋਗਤਾ ਦੇ ਸਰਟੀਫਿਕੇਟਾਂ ਦੀ ਫੋਟੋਕਾਪੀ ਲਗਾਉਣੀ ਲਾਜ਼ਮੀ ਹੋਵੇਗੀ।

ਉਰਦੂ ਆਮੋਜ਼ ਕੋਰਸ ਸਬੰਧੀ ਹੋਰ ਜਾਣਕਾਰੀ ਲਈ ਇੱਛੁਕ ਵਿਅਕਤੀ ਦਫ਼ਤਰ ਦੀ ਈ-ਮੇਲ dlo.patiala1@gmail.com ਰਾਹੀਂ ਸੰਪਰਕ ਕਰ ਸਕਦੇ ਹਨ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here