Homeਪੰਜਾਬੀਪੰਜਾਬਬੁਨਿਆਦੀ ਢਾਂਚੇ ਨੂੰ ਮਜ਼ਬੂਤੀ: ਵਿਧਾਇਕ ਕੋਹਲੀ ਨੇ 94 ਲੱਖ ਦੀ ਸੜਕ ਦਾ...

ਬੁਨਿਆਦੀ ਢਾਂਚੇ ਨੂੰ ਮਜ਼ਬੂਤੀ: ਵਿਧਾਇਕ ਕੋਹਲੀ ਨੇ 94 ਲੱਖ ਦੀ ਸੜਕ ਦਾ ਕੀਤਾ ਉਦਘਾਟਨ

- Advertisement -spot_img

ਪਟਿਆਲਾ, 28 ਜੂਨ

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਅੱਜ ਸ੍ਰੀ ਦੁੱਖ ਨਿਵਾਰਨ ਸਾਹਿਬ (ਖੰਡਾ ਚੌਕ) ਤੋਂ ਲੈ ਕੇ ਪੁਰਾਣਾ ਬੱਸ ਅੱਡਾ ਫਲਾਈਓਵਰ ਤੱਕ 94 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਸੜਕ ਦਾ ਉਦਘਾਟਨ ਕੀਤਾ ਗਿਆ।

ਇਸ ਮੌਕੇ ਵਿਧਾਇਕ ਕੋਹਲੀ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਵਿਖੇ ਰੋਜ਼ਾਨਾ ਆਉਣ ਵਾਲੀ ਸੰਗਤ ਨੂੰ ਆਵਾਜਾਈ ਦੌਰਾਨ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਾ ਆਵੇ, ਇਸ ਮੰਤਵ ਨਾਲ ਇਸ ਸੜਕ ਨੂੰ ਪਹਿਲ ਦੇ ਆਧਾਰ ’ਤੇ ਤਿਆਰ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਫਲਾਈਓਵਰ ਤੋਂ ਉਤਰ ਕੇ ਖੰਡਾ ਚੌਕ ਤੱਕ ਜਾਣ ਲਈ ਇਸ ਸੜਕ ਦੀ ਲੋੜ ਕਾਫ਼ੀ ਸਮੇਂ ਤੋਂ ਮਹਿਸੂਸ ਕੀਤੀ ਜਾ ਰਹੀ ਸੀ।

ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਦੀਆਂ ਜਿਹੜੀਆਂ ਸੜਕਾਂ ਲੰਮੇ ਸਮੇਂ ਤੋਂ ਨਹੀਂ ਬਣੀਆਂ ਸਨ, ਉਨ੍ਹਾਂ ਨੂੰ ਵੀ ਨਵਾਂ ਰੂਪ ਦਿੱਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ।

watch….MLA Ajitpal Kohli Dedicates ₹50 Lakh Road Project to Patiala Residents

ਵਿਧਾਇਕ ਨੇ ਕਿਹਾ ਕਿ ਲੋਕਾਂ ਨੂੰ ਵਧੀਆ ਸੜਕਾਂ, ਸੀਵਰੇਜ, ਪੀਣ ਵਾਲਾ ਸਾਫ਼ ਪਾਣੀ ਅਤੇ ਹੋਰ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ਦੇ ਨਿਰਮਾਣ ਨਾਲ ਇਲਾਕਾ ਵਾਸੀਆਂ ਨੂੰ ਆਵਾਜਾਈ ਵਿੱਚ ਵੱਡੀ ਰਾਹਤ ਮਿਲੇਗੀ ਅਤੇ ਇਲਾਕੇ ਦੀ ਸੁੰਦਰਤਾ ਵਿੱਚ ਵੀ ਵਾਧਾ ਹੋਵੇਗਾ।

ਉਨ੍ਹਾਂ ਭਰੋਸਾ ਦਿਵਾਇਆ ਕਿ ਪਟਿਆਲਾ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਨਵੇਂ ਵਿਕਾਸ ਪ੍ਰੋਜੈਕਟਾਂ ਦਾ ਕੰਮ ਲਗਾਤਾਰ ਜਾਰੀ ਰਹੇਗਾ।

ਇਸ ਮੌਕੇ ਕੌਂਸਲਰ ਨੇਹਾ ਸਿੱਧੂ, ਅਮਨ ਜੋਲੀ (ਬਲਾਕ ਪ੍ਰਧਾਨ), ਐਕਸੀਅਨ ਪਿਊਸ ਅਗਰਵਾਲ, ਐੱਸਡੀਓ ਮੁਨੀਸ਼ ਕੁਮਾਰ ਅਤੇ ਸੰਦੀਪ ਵਾਲੀਆ ਸਮੇਤ ਹੋਰ ਅਧਿਕਾਰੀ ਅਤੇ ਆਗੂ ਮੌਜੂਦ ਰਹੇ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here