ਚੰਡੀਗੜ੍ਹ, 1 ਜੁਲਾਈ:
ਪਾਤੜਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਸਿਆਸੀ ਝਟਕਾ ਲੱਗਿਆ ਹੈ। ਸਾਬਕਾ ਵਿਧਾਇਕ ਵਰਿੰਦਰ ਕੌਰ ਲੂੰਬਾ ਅਤੇ ਕਰਨ ਸਿੰਘ ਡੀਟੀਓ ਆਪਣੇ ਸੈਂਕੜੇ ਸਮਰਥਕਾਂ ਸਮੇਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਸ਼ਾਮਲ ਹੋਏ ਆਗੂਆਂ ਅਤੇ ਵਰਕਰਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਇਨ੍ਹਾਂ ਆਗੂਆਂ ਦੇ ਜੁੜਨ ਨਾਲ ਪਾਰਟੀ ਨੂੰ ਪਾਤੜਾਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਹੋਰ ਮਜ਼ਬੂਤੀ ਮਿਲੇਗੀ।
watch…..ਫਰਜ਼ੀ ਵੀਡੀਓ ਮਾਮਲੇ ‘ਤੇ ਆਪ ਦਾ ਸੂਬਾ ਪੱਧਰੀ ਪ੍ਰਦਰਸ਼ਨ, ਅਕਾਲੀ ਦਲ ‘ਤੇ ਤਿੱਖਾ ਹਮਲਾ
ਸੀਐਮ ਮਾਨ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਵਿਰੋਧੀ ਪਾਰਟੀਆਂ ਦੇ ਆਗੂਆਂ ਅਤੇ ਸਮਰਥਕਾਂ ਦਾ ‘ਆਪ’ ਵਿੱਚ ਸ਼ਾਮਲ ਹੋਣਾ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਜਨਹਿਤ ਕਾਰਜਾਂ ਪ੍ਰਤੀ ਲੋਕਾਂ ਦੇ ਵਧਦੇ ਭਰੋਸੇ ਨੂੰ ਦਰਸਾਉਂਦਾ ਹੈ।
ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ਦੇ ਆਗੂਆਂ ਦੇ ਪਾਰਟੀ ਨਾਲ ਜੁੜਨ ਨਾਲ ਆਮ ਆਦਮੀ ਪਾਰਟੀ ਦਾ ਸੰਗਠਨ ਹੋਰ ਮਜ਼ਬੂਤ ਹੋਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਖੇਤਰ ਵਿੱਚ ਪਾਰਟੀ ਦਾ ਆਧਾਰ ਹੋਰ ਵਧੇਗਾ।


