Homeਪੰਜਾਬੀਪੰਜਾਬਰਾਸ਼ਨ ਘੁਟਾਲਿਆਂ 'ਤੇ ਨਕੇਲ ਦੀ ਤਿਆਰੀ, ਤੇਜਿੰਦਰ ਮਹਿਤਾ ਨੇ ਫਲਾਇੰਗ ਸਕੁਐਡ ਬਣਾਉਣ...

ਰਾਸ਼ਨ ਘੁਟਾਲਿਆਂ ‘ਤੇ ਨਕੇਲ ਦੀ ਤਿਆਰੀ, ਤੇਜਿੰਦਰ ਮਹਿਤਾ ਨੇ ਫਲਾਇੰਗ ਸਕੁਐਡ ਬਣਾਉਣ ਦੀ ਕੀਤੀ ਮੰਗ

- Advertisement -spot_img

ਪਟਿਆਲਾ, 3 ਜੁਲਾਈ

ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਤੇਜਿੰਦਰ ਮਹਿਤਾ ਨੇ ਸ਼ੁੱਕਰਵਾਰ ਨੂੰ ਜ਼ਿਲ੍ਹਾ ਯੋਜਨਾ ਕਮੇਟੀ ਦੇ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਕਰਦਿਆਂ ਜਨ ਵੰਡ ਪ੍ਰਣਾਲੀ (ਪੀ.ਡੀ.ਐੱਸ.) ਨੂੰ ਹੋਰ ਪਾਰਦਰਸ਼ੀ ਅਤੇ ਜਵਾਬਦੇਹ ਬਣਾਉਣ ਲਈ ਜ਼ਿਲ੍ਹਾ ਪੱਧਰ ‘ਤੇ ਵਿਸ਼ੇਸ਼ ਫਲਾਇੰਗ ਸਕੁਐਡ ਬਣਾਉਣ ਦੀ ਮੰਗ ਕੀਤੀ। ਇਸ ਸਬੰਧੀ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਪਟਿਆਲਾ ਅਤੇ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਨੂੰ ਭੇਜੇ ਪੱਤਰਾਂ ਦੀਆਂ ਕਾਪੀਆਂ ਵੀ ਮੀਡੀਆ ਨਾਲ ਸਾਂਝੀਆਂ ਕੀਤੀਆਂ।

ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਤੇਜਿੰਦਰ ਮਹਿਤਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ  ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸਰਕਾਰੀ ਯੋਜਨਾਵਾਂ ਦਾ ਲਾਭ ਹਰ ਹੱਕਦਾਰ ਪਰਿਵਾਰ ਤੱਕ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਪਹੁੰਚੇ। ਇਸੇ ਮੰਤਵ ਨਾਲ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਲਿਖਤੀ ਪ੍ਰਸਤਾਵ ਭੇਜ ਕੇ ਮੰਗ ਕੀਤੀ ਹੈ ਕਿ ਰਾਸ਼ਨ ਵੰਡ ਦੌਰਾਨ ਮੌਕੇ ‘ਤੇ ਸ਼ਿਕਾਇਤਾਂ ਦੇ ਨਿਪਟਾਰੇ, ਡਿਪੂਆਂ ਦੀ ਅਚਨਚੇਤ ਜਾਂਚ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਤੁਰੰਤ ਕਾਰਵਾਈ ਲਈ ਵਿਸ਼ੇਸ਼ ਫਲਾਇੰਗ ਸਕੁਐਡ ਦਾ ਗਠਨ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਕਿਸੇ ਇਮਾਨਦਾਰ ਡਿਪੂ ਹੋਲਡਰ ਨੂੰ ਪ੍ਰੇਸ਼ਾਨ ਕਰਨਾ ਨਹੀਂ, ਸਗੋਂ ਇਹ ਯਕੀਨੀ ਬਣਾਉਣਾ ਹੈ ਕਿ ਗਰੀਬ ਅਤੇ ਹੱਕਦਾਰ ਪਰਿਵਾਰਾਂ ਨੂੰ ਉਨ੍ਹਾਂ ਦਾ ਪੂਰਾ ਰਾਸ਼ਨ ਬਿਨਾਂ ਕਿਸੇ ਕਟੌਤੀ ਦੇ ਮਿਲੇ।

ਪੱਤਰਕਾਰਾਂ ਵੱਲੋਂ ਉਨ੍ਹਾਂ ਖ਼ਿਲਾਫ਼ ਲੱਗੇ ਧਰਨੇ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਮਹਿਤਾ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਨੇ ਰਾਸ਼ਨ ਵੰਡ ਪ੍ਰਣਾਲੀ ਵਿੱਚ ਸਾਹਮਣੇ ਆ ਰਹੀਆਂ ਬੇਨਿਯਮੀਆਂ ਨੂੰ ਲੈ ਕੇ ਇੱਕ ਵੀਡੀਓ ਜਾਰੀ ਕੀਤੀ ਸੀ। ਉਸ ਤੋਂ ਬਾਅਦ ਗਰੀਬਾਂ ਦੇ ਹੱਕਾਂ ‘ਤੇ ਡਾਕਾ ਮਾਰਨ ਵਾਲੇ ਕੁਝ ਲੋਕ ਬੇਚੈਨ ਹੋ ਗਏ ਅਤੇ ਕੱਲ੍ਹ ਦਾ ਧਰਨਾ ਉਸੇ ਬੇਚੈਨੀ ਦਾ ਨਤੀਜਾ ਹੈ।

ਉਨ੍ਹਾਂ ਕਿਹਾ, “ਮੈਂ ਡਰਨ ਵਾਲਾ ਨਹੀਂ ਹਾਂ। ਇਸ ਦੇ ਉਲਟ ਮੈਂ ਇੱਕ ਕਦਮ ਹੋਰ ਅੱਗੇ ਵਧਦਿਆਂ ਡੀਸੀ ਅਤੇ ਡੀਐਫਐਸਸੀ ਨੂੰ ਫਲਾਇੰਗ ਸਕੁਐਡ ਬਣਾਉਣ ਲਈ ਲਿਖਤੀ ਪ੍ਰਸਤਾਵ ਭੇਜਿਆ ਹੈ। ਜੇ ਸੱਚ ਬੋਲਣ ਅਤੇ ਗਰੀਬਾਂ ਨੂੰ ਉਨ੍ਹਾਂ ਦਾ ਹੱਕ ਦਿਵਾਉਣ ਦੀ ਕੀਮਤ ਧਰਨੇ ਹਨ ਤਾਂ ਮੈਂ ਅਜਿਹੇ ਸੌ ਧਰਨੇ ਵੀ ਸਵੀਕਾਰ ਕਰਨ ਲਈ ਤਿਆਰ ਹਾਂ। ਮੇਰੀ ਆਵਾਜ਼ ਨਾ ਪਹਿਲਾਂ ਦਬੀ ਸੀ ਅਤੇ ਨਾ ਹੀ ਅੱਗੇ ਦਬੇਗੀ।”

watch……ਕਿਸਾਨਾਂ ਲਈ ਵੱਡੀ ਰਾਹਤ: ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਫੀਡਰਾਂ ਨੂੰ 20 ਘੰਟਿਆਂ ਤੱਕ ਵਾਧੂ ਬਿਜਲੀ ਸਪਲਾਈ

ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮਹਿਤਾ ਨੇ ਕਿਹਾ ਕਿ ਉਨ੍ਹਾਂ ਦੀ ਲੜਾਈ ਕਿਸੇ ਇਮਾਨਦਾਰ ਡਿਪੂ ਹੋਲਡਰ ਨਾਲ ਨਹੀਂ ਹੈ। ਉਨ੍ਹਾਂ ਕਿਹਾ, “ਮੇਰੀ ਲੜਾਈ ਸਿਰਫ਼ ਉਨ੍ਹਾਂ ਲੋਕਾਂ ਨਾਲ ਹੈ ਜੋ ਗਰੀਬਾਂ ਦੇ ਹੱਕਾਂ ਨਾਲ ਖਿਲਵਾੜ ਕਰਦੇ ਹਨ। ਜੇ ਕੋਈ ਫਲਾਇੰਗ ਸਕੁਐਡ ਅਤੇ ਪਾਰਦਰਸ਼ੀ ਜਾਂਚ ਦਾ ਵਿਰੋਧ ਕਰਦਾ ਹੈ ਤਾਂ ਉਸ ਨੂੰ ਦੱਸਣਾ ਚਾਹੀਦਾ ਹੈ ਕਿ ਆਖ਼ਿਰ ਇਮਾਨਦਾਰ ਜਾਂਚ ਤੋਂ ਡਰ ਕਿਉਂ ਲੱਗਦਾ ਹੈ।”

ਤੇਜਿੰਦਰ ਮਹਿਤਾ ਨੇ ਕਿਹਾ ਕਿ ਉਹ ਲੋਕ ਹਿੱਤ ਦੇ ਮੁੱਦਿਆਂ ‘ਤੇ ਕਿਸੇ ਵੀ ਤਰ੍ਹਾਂ ਦੇ ਦਬਾਅ ਅੱਗੇ ਨਹੀਂ ਝੁਕਣਗੇ। ਉਨ੍ਹਾਂ ਦਾ ਮਕਸਦ ਕਿਸੇ ਨਾਲ ਟਕਰਾਅ ਕਰਨਾ ਨਹੀਂ, ਸਗੋਂ ਜਨ ਵੰਡ ਪ੍ਰਣਾਲੀ ਨੂੰ ਹੋਰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਬਣਾਉਣਾ ਹੈ। ਉਨ੍ਹਾਂ ਨੇ ਉਮੀਦ ਜਤਾਈ ਕਿ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਦੇ ਸੁਝਾਅ ‘ਤੇ ਗੰਭੀਰਤਾ ਨਾਲ ਵਿਚਾਰ ਕਰੇਗਾ ਅਤੇ ਲੋੜੀਂਦੇ ਕਦਮ ਚੁੱਕੇਗਾ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here