HomeਪੰਜਾਬੀਪੰਜਾਬSIR ਮੁਹਿੰਮ ਦੌਰਾਨ ਬੀ.ਐਲ.ਓ. ਨਾਲ ਬਦਸਲੂਕੀ ਕਰਨ ਵਾਲੇ ਖ਼ਿਲਾਫ਼ ਸਖ਼ਤ ਕਾਰਵਾਈ

SIR ਮੁਹਿੰਮ ਦੌਰਾਨ ਬੀ.ਐਲ.ਓ. ਨਾਲ ਬਦਸਲੂਕੀ ਕਰਨ ਵਾਲੇ ਖ਼ਿਲਾਫ਼ ਸਖ਼ਤ ਕਾਰਵਾਈ

- Advertisement -spot_img

ਪਟਿਆਲਾ, 10 ਜੁਲਾਈ

ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੱਤੀ ਕਿ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਪੁਨਰ-ਸਮੀਖਿਆ (Special Intensive Revision – SIR) ਮੁਹਿੰਮ ਦੌਰਾਨ ਡਿਊਟੀ ਨਿਭਾ ਰਹੇ ਇੱਕ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਨਾਲ ਬਦਸਲੂਕੀ ਕਰਨ ਵਾਲੇ ਵਿਅਕਤੀ ਨੂੰ ਪਟਿਆਲਾ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਘਟਨਾ ਪਟਿਆਲਾ ਦੇ ਆਨੰਦ ਨਗਰ-ਬੀ ਖੇਤਰ ਵਿੱਚ ਵਾਪਰੀ ਸੀ, ਜਿੱਥੇ ਬੂਥ ਨੰਬਰ 113 ਦੇ ਬੀ.ਐਲ.ਓ. ਨੇ ਐੱਸ.ਆਈ.ਆਰ. ਪ੍ਰਕਿਰਿਆ ਤਹਿਤ ਲੋੜੀਂਦੀ ਜਾਣਕਾਰੀ ਮੰਗੀ ਤਾਂ ਦੋਸ਼ੀ ਨੇ ਉਨ੍ਹਾਂ ਨਾਲ ਬਦਸਲੂਕੀ ਕਰਦੇ ਹੋਏ ਹਮਲਾ ਕਰ ਦਿੱਤਾ।

ਉਨ੍ਹਾਂ ਦੱਸਿਆ ਕਿ ਇਸ ਘਟਨਾ ਨੂੰ ਮੁੱਖ ਚੋਣ ਅਧਿਕਾਰੀ, ਪੰਜਾਬ ਅਨਿੰਦਿਤਾ ਮਿਤਰਾ ਨੇ ਗੰਭੀਰਤਾ ਨਾਲ ਲੈਂਦਿਆਂ ਸਪੱਸ਼ਟ ਨਿਰਦੇਸ਼ ਦਿੱਤੇ ਸਨ ਕਿ ਬੀ.ਐਲ.ਓਜ਼ ਨਾਲ ਕਿਸੇ ਵੀ ਤਰ੍ਹਾਂ ਦੀ ਬਦਸਲੂਕੀ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

watch……55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ, 8.35 ਕਰੋੜ ਦਾ ਫਰਜ਼ੀ ITC ਬੇਨਕਾਬ

ਘਟਨਾ ਤੋਂ ਬਾਅਦ ਥਾਣਾ ਤ੍ਰਿਪੜੀ ਵਿੱਚ ਦੋਸ਼ੀ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ, 2023 ਦੀਆਂ ਧਾਰਾਵਾਂ 115(2), 351(3), 221 ਅਤੇ 132 ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਸੀ, ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ।

ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਮੁੱਖ ਚੋਣ ਅਧਿਕਾਰੀ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਵਿਸ਼ੇਸ਼ ਗਹਿਰੀ ਪੁਨਰ-ਸਮੀਖਿਆ (SIR) ਦੌਰਾਨ ਬੀ.ਐਲ.ਓਜ਼ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।

ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਬੀ.ਐਲ.ਓਜ਼ ਨੂੰ ਆਪਣਾ ਪੂਰਾ ਸਹਿਯੋਗ ਦੇਣ ਅਤੇ ਲੋਕਤੰਤਰੀ ਪ੍ਰਕਿਰਿਆ ਨੂੰ ਸਫ਼ਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਅਣਚਾਹੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here