Homeਪੰਜਾਬੀਪੰਜਾਬ10,500 ਰੁਪਏ ਦੀ ਰਿਸ਼ਵਤ ਲੈਂਦਿਆਂ ਵਿਜੀਲੈਂਸ ਨੇ ਜਲ ਸਰੋਤ ਵਿਭਾਗ ਦੇ ਮੁਲਾਜ਼ਮ...

10,500 ਰੁਪਏ ਦੀ ਰਿਸ਼ਵਤ ਲੈਂਦਿਆਂ ਵਿਜੀਲੈਂਸ ਨੇ ਜਲ ਸਰੋਤ ਵਿਭਾਗ ਦੇ ਮੁਲਾਜ਼ਮ ਨੂੰ ਦਬੋਚਿਆ

- Advertisement -spot_img

ਪਟਿਆਲਾ, 17 ਜੁਲਾਈ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਹੋਰ ਵੱਡੀ ਕਾਰਵਾਈ ਕਰਦਿਆਂ ਜਲ ਸਰੋਤ ਵਿਭਾਗ ਦੇਵੀਗੜ੍ਹ ਮੰਡਲ, ਪਟਿਆਲਾ ਵਿੱਚ ਤਾਇਨਾਤ ਸੁਖਪਾਲ ਸਿੰਘ, ਅਸਿਸਟੈਂਟ ਰੈਵਨਿਊ ਕਲਰਕ (ਵਾਧੂ ਚਾਰਜ ਐਚ.ਆਰ.ਸੀ.) ਨੂੰ 10,500 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕਾਰਵਾਈ ਪਿੰਡ ਗੱਜੂਮਾਜਰਾ, ਤਹਿਸੀਲ ਅਤੇ ਜ਼ਿਲ੍ਹਾ ਪਟਿਆਲਾ ਦੇ ਵਸਨੀਕ ਹਰਜਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ।

watch….Vigilance Bureau Catches Cooperative Inspector Red-Handed Taking ₹50,000 Bribe

ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਸ ਅਤੇ ਉਸ ਦੇ ਭਰਾ ਦੇ ਖੇਤਾਂ ਵਿੱਚ ਨਹਿਰੀ ਪਾਣੀ ਲਈ ਮੋਗਾ ਲਗਾਉਣ ਦੀ ਮਨਜ਼ੂਰੀ ਦੇਣ ਦੇ ਬਦਲੇ ਮੁਲਜ਼ਮ ਨੇ ਪਹਿਲਾਂ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਬਾਅਦ ਵਿੱਚ ਸੌਦਾ 14,000 ਰੁਪਏ ਵਿੱਚ ਤੈਅ ਹੋਇਆ, ਜਿਸ ਵਿੱਚੋਂ 3,500 ਰੁਪਏ ਪਹਿਲਾਂ ਹੀ ਲਏ ਜਾ ਚੁੱਕੇ ਸਨ, ਜਦਕਿ ਬਾਕੀ 10,500 ਰੁਪਏ ਦੀ ਮੰਗ ਕੀਤੀ ਜਾ ਰਹੀ ਸੀ।

ਸ਼ਿਕਾਇਤ ਦੀ ਤਸਦੀਕ ਹੋਣ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਯੋਜਨਾਬੱਧ ਢੰਗ ਨਾਲ ਜਾਲ ਵਿਛਾਇਆ ਅਤੇ ਮੁਲਜ਼ਮ ਨੂੰ 10,500 ਰੁਪਏ ਦੀ ਰਿਸ਼ਵਤ ਲੈਂਦੇ ਸਮੇਂ ਰੰਗੇ ਹੱਥੀਂ ਕਾਬੂ ਕਰ ਲਿਆ। ਮੌਕੇ ਤੋਂ ਰਿਸ਼ਵਤ ਦੀ ਰਕਮ ਵੀ ਬਰਾਮਦ ਕਰ ਲਈ ਗਈ।

ਇਸ ਮਾਮਲੇ ਵਿੱਚ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸੰਬੰਧਿਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਵਿਜੀਲੈਂਸ ਬਿਊਰੋ ਨੇ ਕਿਹਾ ਕਿ ਜਾਂਚ ਦੌਰਾਨ ਜੇਕਰ ਇਸ ਮਾਮਲੇ ਵਿੱਚ ਕਿਸੇ ਹੋਰ ਵਿਅਕਤੀ ਦੀ ਸ਼ਮੂਲੀਅਤ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਵੀ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਬਿਊਰੋ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵੀ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਉਸ ਦੀ ਜਾਣਕਾਰੀ ਤੁਰੰਤ ਵਿਜੀਲੈਂਸ ਬਿਊਰੋ ਨੂੰ ਦਿੱਤੀ ਜਾਵੇ, ਤਾਂ ਜੋ ਭ੍ਰਿਸ਼ਟਾਚਾਰ ਵਿਰੁੱਧ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾ ਸਕੇ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here