Homeਪੰਜਾਬੀਪੰਜਾਬਸੇਫ ਸਕੂਲ ਵਾਹਨ ਪਾਲਿਸੀ ਤਹਿਤ ਪਟਿਆਲਾ 'ਚ ਵੱਡੀ ਕਾਰਵਾਈ, 23 ਵਾਹਨਾਂ ਦੇ...

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਪਟਿਆਲਾ ‘ਚ ਵੱਡੀ ਕਾਰਵਾਈ, 23 ਵਾਹਨਾਂ ਦੇ ਚਲਾਨ, ਦੋ ਵਾਹਨ ਇੰਪਾਊਂਡ

- Advertisement -spot_img

ਪਟਿਆਲਾ, 22 ਜੁਲਾਈ

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਚੱਲ ਰਹੀ ਵਿਸ਼ੇਸ਼ ਐਨਫੋਰਸਮੈਂਟ ਮੁਹਿੰਮ ਦੇ ਤਹਿਤ ਅੱਜ ਰੀਜਨਲ ਟਰਾਂਸਪੋਰਟ ਅਫ਼ਸਰ (ਆਰ.ਟੀ.ਓ.) ਪਟਿਆਲਾ ਡਾ. ਪੂਨਮ ਪ੍ਰੀਤ ਕੌਰ ਦੀ ਅਗਵਾਈ ਹੇਠ ਡੀ.ਐੱਸ.ਪੀ. (ਟਰੈਫਿਕ) ਪੁਨੀਤ ਸਿੰਘ ਚਾਹਲ, ਸਹਾਇਕ ਟਰਾਂਸਪੋਰਟ ਅਫ਼ਸਰ (ਏ.ਟੀ.ਓ.) ਮਨਜੋਤ ਸਿੰਘ, ਚਾਈਲਡ ਪ੍ਰੋਟੈਕਸ਼ਨ ਅਫ਼ਸਰ (ਸੀ.ਪੀ.ਓ.) ਰੂਪਵੰਤ ਕੌਰ ਅਤੇ ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ (ਡਿਪਟੀ ਡੀ.ਈ.ਓ.) ਡਾ. ਰਵਿੰਦਰ ਪਾਲ ਸਿੰਘ ਦੀ ਸਾਂਝੀ ਟੀਮ ਵੱਲੋਂ ਸਕੂਲੀ ਵਾਹਨਾਂ ਦੀ ਵਿਸ਼ੇਸ਼ ਜਾਂਚ ਕੀਤੀ ਗਈ।

ਮੁਹਿੰਮ ਦੌਰਾਨ ਸਕੂਲੀ ਬੱਸਾਂ, ਵੈਨਾਂ, ਆਟੋ ਰਿਕਸ਼ਿਆਂ ਅਤੇ ਈ-ਰਿਕਸ਼ਿਆਂ ਦੀ ਜਾਂਚ ਕਰਕੇ ਇਹ ਯਕੀਨੀ ਬਣਾਇਆ ਗਿਆ ਕਿ ਉਹ ਸੇਫ ਸਕੂਲ ਵਾਹਨ ਪਾਲਿਸੀ ਅਤੇ ਮੋਟਰ ਵਾਹਨ ਐਕਟ ਦੇ ਨਿਯਮਾਂ ਦੀ ਪਾਲਣਾ ਕਰ ਰਹੇ ਹਨ। ਜਿਹੜੇ ਵਾਹਨ ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਦੇ ਮਿਲੇ, ਉਨ੍ਹਾਂ ਦੇ ਮੌਕੇ ‘ਤੇ ਹੀ ਚਲਾਨ ਕੀਤੇ ਗਏ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਗਈ।

ਜਾਂਚ ਦੌਰਾਨ ਸਕੂਲੀ ਵਾਹਨਾਂ ਦੇ ਕੁੱਲ 15 ਚਲਾਨ ਕੀਤੇ ਗਏ, ਜਿਨ੍ਹਾਂ ‘ਤੇ ₹2,14,500 ਦਾ ਜੁਰਮਾਨਾ ਲਗਾਇਆ ਗਿਆ। ਇਸ ਤੋਂ ਇਲਾਵਾ ਇੱਕ ਟਿੱਪਰ ਸਮੇਤ 8 ਹੋਰ ਵਾਹਨਾਂ ਦੇ ਚਲਾਨ ਵੀ ਕੀਤੇ ਗਏ, ਜਿਨ੍ਹਾਂ ‘ਤੇ ₹1,46,000 ਦਾ ਜੁਰਮਾਨਾ ਲਗਾਇਆ ਗਿਆ। ਇਸ ਤਰ੍ਹਾਂ ਕੁੱਲ 23 ਚਲਾਨਾਂ ਰਾਹੀਂ ₹3,60,500 ਦੀ ਕਾਰਵਾਈ ਕੀਤੀ ਗਈ।

ਡਾ. ਪੂਨਮ ਪ੍ਰੀਤ ਕੌਰ ਨੇ ਦੱਸਿਆ ਕਿ ਜਾਂਚ ਦੀ ਕਾਰਵਾਈ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕੀਤੀ ਗਈ। ਈ-ਚਲਾਨ ਤੁਰੰਤ ਜਾਰੀ ਕੀਤੇ ਗਏ ਅਤੇ ਸਕੂਲੀ ਵਾਹਨਾਂ ਨੂੰ ਬੇਲੋੜੇ ਸਮੇਂ ਲਈ ਨਹੀਂ ਰੋਕਿਆ ਗਿਆ, ਤਾਂ ਜੋ ਵਿਦਿਆਰਥੀਆਂ ਨੂੰ ਕਿਸੇ ਤਰ੍ਹਾਂ ਦੀ ਅਸੁਵਿਧਾ ਨਾ ਹੋਵੇ ਅਤੇ ਆਵਾਜਾਈ ਸੁਚਾਰੂ ਬਣੀ ਰਹੇ।

ਮੁਹਿੰਮ ਦੌਰਾਨ ਇੱਕ ਸਕੂਲ ਬੱਸ ਅਤੇ ਇੱਕ ਈ-ਰਿਕਸ਼ਾ, ਜੋ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਸਕੂਲੀ ਬੱਚਿਆਂ ਨੂੰ ਲਿਜਾ ਰਹੇ ਸਨ, ਦਾ ਚਲਾਨ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਇੰਪਾਊਂਡ ਵੀ ਕੀਤਾ ਗਿਆ। ਬੱਚਿਆਂ ਦੀ ਸੁਰੱਖਿਆ ਨੂੰ ਪਹਿਲ ਦਿੰਦਿਆਂ ਚਾਈਲਡ ਪ੍ਰੋਟੈਕਸ਼ਨ ਅਫ਼ਸਰ ਰੂਪਵੰਤ ਕੌਰ ਨੇ ਬੱਚਿਆਂ ਨੂੰ ਖੁਦ ਸੁਰੱਖਿਅਤ ਢੰਗ ਨਾਲ ਉਨ੍ਹਾਂ ਦੇ ਮੰਜ਼ਿਲ ਤੱਕ ਪਹੁੰਚਾਇਆ।

ਚੈਕਿੰਗ ਦੌਰਾਨ ਅਧਿਕਾਰੀਆਂ ਨੇ ਮਾਪਿਆਂ ਅਤੇ ਸਰਪ੍ਰਸਤਾਂ ਨਾਲ ਵੀ ਗੱਲਬਾਤ ਕਰਦਿਆਂ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਕੇਵਲ ਅਧਿਕਾਰਤ, ਸੁਰੱਖਿਅਤ ਅਤੇ ਨਿਯਮਾਂ ਅਨੁਸਾਰ ਚੱਲਣ ਵਾਲੇ ਸਕੂਲੀ ਵਾਹਨਾਂ ਵਿੱਚ ਹੀ ਭੇਜਣ। ਉਨ੍ਹਾਂ ਨੂੰ ਇਹ ਵੀ ਜਾਗਰੂਕ ਕੀਤਾ ਗਿਆ ਕਿ ਗੈਰ-ਅਧਿਕਾਰਤ ਜਾਂ ਅਸੁਰੱਖਿਅਤ ਵਾਹਨਾਂ ਵਿੱਚ ਬੱਚਿਆਂ ਨੂੰ ਭੇਜਣਾ ਉਨ੍ਹਾਂ ਦੀ ਜਾਨ ਲਈ ਗੰਭੀਰ ਖ਼ਤਰਾ ਬਣ ਸਕਦਾ ਹੈ।

ਅਧਿਕਾਰੀਆਂ ਨੇ ਕਿਹਾ ਕਿ ਸੇਫ ਸਕੂਲ ਵਾਹਨ ਪਾਲਿਸੀ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਅਤੇ ਸਕੂਲੀ ਬੱਚਿਆਂ ਲਈ ਸੁਰੱਖਿਅਤ ਆਵਾਜਾਈ ਦਾ ਮਾਹੌਲ ਬਣਾਈ ਰੱਖਣ ਲਈ ਅਜਿਹੀਆਂ ਵਿਸ਼ੇਸ਼ ਚੈਕਿੰਗ ਮੁਹਿੰਮਾਂ ਜ਼ਿਲ੍ਹੇ ਭਰ ਵਿੱਚ ਨਿਯਮਿਤ ਤੌਰ ‘ਤੇ ਜਾਰੀ ਰਹਿਣਗੀਆਂ। ਉਨ੍ਹਾਂ ਨੇ ਸਕੂਲ ਪ੍ਰਬੰਧਕਾਂ, ਵਾਹਨ ਚਾਲਕਾਂ ਅਤੇ ਆਮ ਲੋਕਾਂ ਨੂੰ ਵੀ ਬੱਚਿਆਂ ਦੀ ਸੜਕ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਸ਼ਾਸਨ ਅਤੇ ਐਨਫੋਰਸਮੈਂਟ ਏਜੰਸੀਆਂ ਦਾ ਪੂਰਾ ਸਹਿਯੋਗ ਕਰਨ ਦੀ ਅਪੀਲ ਕੀਤੀ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here