Homeਪੰਜਾਬੀਸਿਹਤਪੰਜਾਬ ਵਿੱਚ 100 ਨਵੇਂ ਆਮ ਆਦਮੀ ਕਲੀਨਿਕ ਸ਼ੁਰੂ, ਗਿਣਤੀ 1,090 ਤੱਕ ਪੁੱਜੀ

ਪੰਜਾਬ ਵਿੱਚ 100 ਨਵੇਂ ਆਮ ਆਦਮੀ ਕਲੀਨਿਕ ਸ਼ੁਰੂ, ਗਿਣਤੀ 1,090 ਤੱਕ ਪੁੱਜੀ

- Advertisement -spot_img
ਪਟਿਆਲਾ, 25 ਜੁਲਾਈ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਪ੍ਰਾਇਮਰੀ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦਿਹਾਤੀ ਦੇ ਵਿਕਾਸ ਨਗਰ (ਸਿਉਣਾ ਚੌਂਕ ਨੇੜੇ) ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ ਸੂਬੇ ਭਰ ਵਿੱਚ ਇਕੋ ਸਮੇਂ 100 ਨਵੇਂ ਆਮ ਆਦਮੀ ਕਲੀਨਿਕ ਸ਼ੁਰੂ ਹੋਣ ਨਾਲ ਪੰਜਾਬ ਵਿੱਚ ਇਨ੍ਹਾਂ ਦੀ ਕੁੱਲ ਗਿਣਤੀ 1,090 ਹੋ ਗਈ ਹੈ।

ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹਰ ਨਾਗਰਿਕ ਨੂੰ ਉਸ ਦੇ ਘਰ ਦੇ ਨੇੜੇ ਹੀ ਮਿਆਰੀ ਅਤੇ ਪੂਰੀ ਤਰ੍ਹਾਂ ਮੁਫ਼ਤ ਸਿਹਤ ਸੇਵਾਵਾਂ ਉਪਲਬਧ ਕਰਵਾਉਣਾ ਹੈ। ਇਸੇ ਮਕਸਦ ਨਾਲ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਇਲਾਜ ਲਈ ਦੂਰ-ਦੁਰਾਡੇ ਨਹੀਂ ਜਾਣਾ ਪਵੇ ਅਤੇ ਸਮੇਂ ਸਿਰ ਇਲਾਜ ਮਿਲ ਸਕੇ।

watch…..ਮੁੱਖ ਮੰਤਰੀ ਸਿਹਤ ਯੋਜਨਾ, 6 ਮਹੀਨਿਆਂ ‘ਚ ਰਚਿਆ ਇਤਿਹਾਸ, 5.12 ਲੱਖ ਲੋਕਾਂ ਨੂੰ ਮਿਲਿਆ 914 ਕਰੋੜ ਦਾ ਮੁਫ਼ਤ ਇਲਾਜ

ਉਨ੍ਹਾਂ ਦੱਸਿਆ ਕਿ ਹਰ ਆਮ ਆਦਮੀ ਕਲੀਨਿਕ ਵਿੱਚ ਯੋਗ ਐਮ.ਬੀ.ਬੀ.ਐਸ. ਡਾਕਟਰ, ਸਿਖਲਾਈ ਪ੍ਰਾਪਤ ਨਰਸਿੰਗ ਸਟਾਫ ਅਤੇ ਹੋਰ ਲੋੜੀਂਦਾ ਸਟਾਫ ਤਾਇਨਾਤ ਹੈ। ਇੱਥੇ ਮਰੀਜ਼ਾਂ ਨੂੰ ਡਾਕਟਰੀ ਸਲਾਹ, ਸਿਹਤ ਜਾਂਚ, ਲੋੜੀਂਦੀਆਂ ਦਵਾਈਆਂ ਅਤੇ ਵੱਖ-ਵੱਖ ਡਾਇਗਨੋਸਟਿਕ ਟੈਸਟਾਂ ਸਮੇਤ ਸਾਰੀਆਂ ਪ੍ਰਾਇਮਰੀ ਸਿਹਤ ਸੇਵਾਵਾਂ 100 ਫੀਸਦੀ ਮੁਫ਼ਤ ਦਿੱਤੀਆਂ ਜਾਂਦੀਆਂ ਹਨ।

ਸਿਹਤ ਮੰਤਰੀ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਸੂਬੇ ਦੀ ਪ੍ਰਾਇਮਰੀ ਸਿਹਤ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਇਨ੍ਹਾਂ ਕਲੀਨਿਕਾਂ ਰਾਹੀਂ ਹਰ ਮਹੀਨੇ 42 ਹਜ਼ਾਰ ਤੋਂ ਵੱਧ ਗਰਭਵਤੀ ਮਹਿਲਾਵਾਂ ਨੂੰ ਲੋੜੀਂਦੀਆਂ ਸਿਹਤ ਜਾਂਚਾਂ, ਡਾਕਟਰੀ ਸਲਾਹ ਅਤੇ ਦੇਖਭਾਲ ਮੁਹੱਈਆ ਕਰਵਾਈ ਜਾਂਦੀ ਹੈ। ਇਸ ਤੋਂ ਇਲਾਵਾ ਸ਼ੂਗਰ ਅਤੇ ਹਾਈ ਬਲੱਡ ਪ੍ਰੈਸ਼ਰ ਵਰਗੀਆਂ ਗੈਰ-ਸੰਚਾਰੀ ਬਿਮਾਰੀਆਂ ਨਾਲ ਪੀੜਤ 1.25 ਲੱਖ ਤੋਂ ਵੱਧ ਮਰੀਜ਼ਾਂ ਨੂੰ ਨਿਯਮਤ ਇਲਾਜ, ਮੁਫ਼ਤ ਦਵਾਈਆਂ ਅਤੇ ਫਾਲੋ-ਅਪ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਨਾਲ ਉਨ੍ਹਾਂ ਦੀ ਸਿਹਤ ਦੀ ਲਗਾਤਾਰ ਨਿਗਰਾਨੀ ਯਕੀਨੀ ਬਣ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਤੱਕ ਆਧੁਨਿਕ, ਗੁਣਵੱਤਾ ਭਰੀਆਂ ਅਤੇ ਮੁਫ਼ਤ ਸਿਹਤ ਸੇਵਾਵਾਂ ਪਹੁੰਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਆਮ ਆਦਮੀ ਕਲੀਨਿਕਾਂ ਨੇ ਨਾ ਸਿਰਫ਼ ਲੋਕਾਂ ਦਾ ਸਮਾਂ ਅਤੇ ਪੈਸਾ ਬਚਾਇਆ ਹੈ, ਸਗੋਂ ਸਰਕਾਰੀ ਸਿਹਤ ਪ੍ਰਣਾਲੀ ‘ਤੇ ਲੋਕਾਂ ਦਾ ਭਰੋਸਾ ਵੀ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਲੋੜ ਅਨੁਸਾਰ ਸਿਹਤ ਸਹੂਲਤਾਂ ਦਾ ਹੋਰ ਵਿਸਥਾਰ ਕੀਤਾ ਜਾਵੇਗਾ, ਤਾਂ ਜੋ ਹਰ ਨਾਗਰਿਕ ਨੂੰ ਸਮੇਂ ਸਿਰ ਅਤੇ ਬਿਹਤਰ ਇਲਾਜ ਮਿਲ ਸਕੇ।

ਇਸ ਮੌਕੇ ਮੌਜੂਦ ਅਧਿਕਾਰੀਆਂ ਅਤੇ ਸਥਾਨਕ ਲੋਕਾਂ ਨੇ ਪੰਜਾਬ ਸਰਕਾਰ ਦੀ ਇਸ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਆਮ ਆਦਮੀ ਕਲੀਨਿਕ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਦੇ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ ਅਤੇ ਇਨ੍ਹਾਂ ਨੇ ਪ੍ਰਾਇਮਰੀ ਸਿਹਤ ਸੇਵਾਵਾਂ ਨੂੰ ਨਵੀਂ ਦਿਸ਼ਾ ਦਿੱਤੀ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਨੁਪ੍ਰਿਤਾ ਜੌਹਲ, ਐਮ.ਸੀ. ਜਸਬੀਰ ਗਾਂਧੀ, ਦੇਵਿੰਦਰ ਕੌਰ, ਸਿਵਲ ਸਰਜਨ ਡਾ. ਸ਼ੈਲੀ ਜੇਟਲੀ, ਐਸ.ਐਮ.ਓ. ਤ੍ਰਿਪੜੀ ਡਾ. ਪਰਨੀਤ ਕੌਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਪਤਵੰਤੇ ਵੀ ਹਾਜ਼ਰ ਸਨ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here