Homeਪੰਜਾਬੀਧਰਮਆਸਥਾ ਨੂੰ ਮਿਲੀ ਨਵੀਂ ਉਡਾਣ, ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਟਿਆਲਾ...

ਆਸਥਾ ਨੂੰ ਮਿਲੀ ਨਵੀਂ ਉਡਾਣ, ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਟਿਆਲਾ ਤੋਂ ਬੱਸਾਂ ਰਵਾਨਾ

- Advertisement -spot_img

ਪਟਿਆਲਾ, 2 ਅਗਸਤ:

ਪੰਜਾਬ ਸਰਕਾਰ ਦੀ ਵਿਰਾਸਤ ਸੇਵਾ ਸੰਗਠਨ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਪਟਿਆਲਾ ਸ਼ਹਿਰ ਦੀ ਮਥੁਰਾ ਕਾਲੋਨੀ ਅਤੇ ਡੋਗਰਾ ਮੁਹੱਲਾ ਤੋਂ ਸ਼ਰਧਾਲੂਆਂ ਨਾਲ ਭਰੀਆਂ ਦੋ ਬੱਸਾਂ ਨੂੰ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਰਵਾਨਾ ਕੀਤਾ।

ਇਸ ਮੌਕੇ ਹਲਕਾ ਕੋਆਰਡੀਨੇਟਰ ਹਰਵਿੰਦਰਪਾਲ ਸਿੰਘ ਵਿੰਟੀ, ਸੀਨੀਅਰ ਆਮ ਆਦਮੀ ਪਾਰਟੀ ਆਗੂ ਸਿਮਰਨਪ੍ਰੀਤ ਸਿੰਘ, ਬਲਾਕ ਪ੍ਰਧਾਨ ਅਮਨ ਬਾਂਸਲ, ਵਾਰਡ ਨੰਬਰ 32 ਦੇ ਐੱਮ.ਸੀ. ਰਣਜੀਤ ਸਿੰਘ, ਵਾਰਡ ਨੰਬਰ 31 ਦੀ ਐੱਮ.ਸੀ. ਪਦਮਜੀਤ ਕੌਰ ਅਤੇ ਬਬਲੀ ਰਾਣੀ ਸਮੇਤ ਹੋਰ ਪਾਰਟੀ ਆਗੂ ਅਤੇ ਇਲਾਕਾ ਵਾਸੀ ਵੀ ਹਾਜ਼ਰ ਸਨ।

ਰਵਾਨਗੀ ਸਮੇਂ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਉਨ੍ਹਾਂ ਨੇ ਪੰਜਾਬ ਸਰਕਾਰ ਦੇ ਇਸ ਵਿਸ਼ੇਸ਼ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦਾ ਧੰਨਵਾਦ ਕੀਤਾ।

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਇਹ ਤਿੰਨ ਦਿਨਾਂ ਦੀ ਤੀਰਥ ਯਾਤਰਾ ਹੈ, ਜਿਸ ਦੌਰਾਨ ਸ਼ਰਧਾਲੂਆਂ ਲਈ ਰਹਿਣ ਅਤੇ ਖਾਣ-ਪੀਣ ਦਾ ਉੱਚ ਪੱਧਰੀ ਪ੍ਰਬੰਧ ਕੀਤਾ ਗਿਆ ਹੈ। ਇਸ ਯਾਤਰਾ ਵਿੱਚ ਜਲਿਆਂਵਾਲਾ ਬਾਗ, ਰਾਮ ਤੀਰਥ ਮੰਦਰ, ਦੁਰਗਿਆਣਾ ਮੰਦਰ ਅਤੇ ਵਾਹਗਾ ਬਾਰਡਰ ਦੇ ਦਰਸ਼ਨ ਕਰਵਾਏ ਜਾਂਦੇ ਹਨ।

ਉਨ੍ਹਾਂ ਕਿਹਾ ਕਿ ਇਸ ਯਾਤਰਾ ਦਾ ਸਾਰਾ ਖ਼ਰਚਾ ਪੰਜਾਬ ਸਰਕਾਰ ਵੱਲੋਂ ਝੱਲਿਆ ਜਾ ਰਿਹਾ ਹੈ ਅਤੇ ਕਿਸੇ ਵੀ ਸ਼ਰਧਾਲੂ ਤੋਂ ਕੋਈ ਫੀਸ ਨਹੀਂ ਲਈ ਜਾਂਦੀ। ਉਨ੍ਹਾਂ ਦੱਸਿਆ ਕਿ ਹੁਣ ਤੱਕ ਹਜ਼ਾਰਾਂ ਸ਼ਰਧਾਲੂ ਇਸ ਯੋਜਨਾ ਦਾ ਲਾਭ ਲੈ ਚੁੱਕੇ ਹਨ, ਜਦਕਿ ਹੋਰ ਵੱਡੀ ਗਿਣਤੀ ਵਿੱਚ ਲੋਕ ਆਪਣੇ ਇਲਾਕਿਆਂ ਦੇ ਨੁਮਾਇੰਦਿਆਂ ਰਾਹੀਂ ਰਜਿਸਟ੍ਰੇਸ਼ਨ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਵਾਸੀ ਸਰਕਾਰ ਦੇ ਇਸ ਲੋਕ-ਹਿਤੈਸ਼ੀ ਉਪਰਾਲੇ ਦੀ ਭਰਪੂਰ ਸ਼ਲਾਘਾ ਕਰ ਰਹੇ ਹਨ।

watch……ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਵਿਸਥਾਰ, ਹੁਣ 68.5 ਲੱਖ ਮਹਿਲਾਵਾਂ ਨੂੰ ਮਿਲ ਰਿਹਾ ਲਾਭ

ਵਿਧਾਇਕ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਧਾਰਮਿਕ ਆਸਥਾ ਰੱਖਣ ਵਾਲੇ ਲੋਕਾਂ ਲਈ ਇੱਕ ਮਹੱਤਵਪੂਰਨ ਪਹਿਲ ਹੈ। ਇਸ ਰਾਹੀਂ ਸ਼ਰਧਾਲੂਆਂ ਨੂੰ ਦੇਸ਼ ਦੇ ਪ੍ਰਸਿੱਧ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਵਧੀਆ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here