Homeਪੰਜਾਬੀਪੰਜਾਬਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, 12...

ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, 12 ਸਤੰਬਰ ਤੱਕ ਦਾਅਵੇ-ਇਤਰਾਜ਼ ਦਾਇਰ ਹੋਣਗੇ

- Advertisement -spot_img

ਚੰਡੀਗੜ੍ਹ, 13 ਅਗਸਤ

ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਲਈ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.)-2026 ਤਹਿਤ ਡਰਾਫਟ ਵੋਟਰ ਸੂਚੀ ਅੱਜ ਪ੍ਰਕਾਸ਼ਿਤ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਐਸ.ਆਈ.ਆਰ.-2026 ਦੇ ਦੂਜੇ ਪੜਾਅ ਦੀ ਸ਼ੁਰੂਆਤ ਹੋ ਗਈ ਹੈ।

ਡਰਾਫਟ ਵੋਟਰ ਸੂਚੀ ਦੇ ਪ੍ਰਕਾਸ਼ਨ ਤੋਂ ਬਾਅਦ 13 ਅਗਸਤ ਤੋਂ 12 ਸਤੰਬਰ 2026 ਤੱਕ ਦਾਅਵੇ ਅਤੇ ਇਤਰਾਜ਼ ਦਾਇਰ ਕੀਤੇ ਜਾ ਸਕਣਗੇ। ਇਸ ਤੋਂ ਇਲਾਵਾ ਨੋਟਿਸ ਜਾਰੀ ਕਰਨ ਅਤੇ ਦਾਅਵਿਆਂ ਤੇ ਇਤਰਾਜ਼ਾਂ ਦੇ ਨਿਪਟਾਰੇ ਦੀ ਪ੍ਰਕਿਰਿਆ 13 ਅਗਸਤ ਤੋਂ 8 ਅਕਤੂਬਰ 2026 ਤੱਕ ਜਾਰੀ ਰਹੇਗੀ।

ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਸੋਧ ਪ੍ਰਕਿਰਿਆ ਦੇ ਸਬੰਧ ਵਿੱਚ ਮੁੱਖ ਚੋਣ ਅਫ਼ਸਰ, ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ, ਆਈ.ਏ.ਐਸ. ਦੀ ਅਗਵਾਈ ਹੇਠ ਅੱਜ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਮੁੱਖ ਚੋਣ ਅਫ਼ਸਰ ਵੱਲੋਂ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਡਰਾਫਟ ਵੋਟਰ ਸੂਚੀ ਸੌਂਪੀ ਗਈ।

ਮੀਟਿੰਗ ਦੌਰਾਨ ਨੁਮਾਇੰਦਿਆਂ ਨੂੰ ਵੋਟਰ ਸੂਚੀ ਨਾਲ ਸਬੰਧਤ ਵੱਖ-ਵੱਖ ਫਾਰਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਫਾਰਮ-6 ਰਾਹੀਂ ਨਵਾਂ ਨਾਮ ਸ਼ਾਮਲ ਕਰਵਾਇਆ ਜਾ ਸਕਦਾ ਹੈ, ਫਾਰਮ-6ਏ ਐਨ.ਆਰ.ਆਈ. ਵੋਟਰਾਂ ਲਈ, ਫਾਰਮ-7 ਨਾਮ ਹਟਾਉਣ ਲਈ ਅਤੇ ਫਾਰਮ-8 ਵੋਟਰ ਵੇਰਵਿਆਂ ਵਿੱਚ ਸੋਧ ਜਾਂ ਪਤਾ ਬਦਲਣ ਲਈ ਵਰਤਿਆ ਜਾਂਦਾ ਹੈ।

watch…..ਪੰਜਾਬ ਪੁਲਿਸ ਦੀ SSF ਨੇ ਕਾਇਮ ਕੀਤੇ ਨਵੇਂ ਮਾਪਦੰਡ, ਸੜਕ ਹਾਦਸਿਆਂ ’ਚ ਮੌਤਾਂ 45-48% ਘਟੀਆਂ

1 ਅਕਤੂਬਰ 2026 ਨੂੰ ਯੋਗਤਾ ਮਿਤੀ

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1 ਅਕਤੂਬਰ 2026 ਦੀ ਯੋਗਤਾ ਮਿਤੀ ਦੇ ਆਧਾਰ ’ਤੇ ਯੋਗ ਨੌਜਵਾਨ ਵੋਟਰ ਵਜੋਂ ਆਪਣਾ ਨਾਮ ਦਰਜ ਕਰਵਾ ਸਕਦੇ ਹਨ। ਇਸ ਮੌਕੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਨਾਗਰਿਕ ਸੇਵਾ ਪੋਰਟਲ ਅਤੇ ‘ਬੁੱਕ ਏ ਕਾਲ ਰਿਕੁਐਸਟ ਵਿਦ ਬੀ.ਐਲ.ਓ.’ ਵਰਗੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ।

16 ਅਗਸਤ ਨੂੰ ਸਾਰੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ

ਵੋਟਰਾਂ ਦੀ ਸਹੂਲਤ ਲਈ 16 ਅਗਸਤ 2026 ਨੂੰ ਸੂਬੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਐਸ.ਆਈ.ਆਰ.-2026 ਤਹਿਤ ਇੱਕ ਰੋਜ਼ਾ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਇਸ ਦੌਰਾਨ ਵੋਟਰ ਆਪਣੇ ਵੇਰਵਿਆਂ ਦੀ ਜਾਂਚ ਕਰ ਸਕਣਗੇ ਅਤੇ ਚੋਣ ਸੇਵਾਵਾਂ ਸਬੰਧੀ ਸਹਾਇਤਾ ਪ੍ਰਾਪਤ ਕਰ ਸਕਣਗੇ।

ਬੀ.ਐਲ.ਓ. ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਪੋਲਿੰਗ ਸਟੇਸ਼ਨਾਂ ’ਤੇ ਮੌਜੂਦ ਰਹਿਣਗੇ।

ਇਸ ਤੋਂ ਇਲਾਵਾ, ਡਰਾਫਟ ਵੋਟਰ ਸੂਚੀ ਨੂੰ ਪ੍ਰਦਰਸ਼ਿਤ ਕਰਨ ਅਤੇ ਵੋਟਰਾਂ ਦੀ ਸਹਾਇਤਾ ਲਈ ਸੂਬੇ ਭਰ ਦੇ ਡੀ.ਈ.ਓ. ਅਤੇ ਈ.ਆਰ.ਓ. ਦਫ਼ਤਰਾਂ ਵਿੱਚ ਹੈਲਪ ਡੈਸਕ ਸਥਾਪਤ ਕੀਤੇ ਜਾਣਗੇ।

ਆਨਲਾਈਨ ਵੀ ਦੇਖੀ ਜਾ ਸਕਦੀ ਹੈ ਵੋਟਰ ਸੂਚੀ

ਵੋਟਰ ਆਪਣਾ ਨਾਮ ਅਤੇ ਹੋਰ ਵੇਰਵੇ ਪ੍ਰਕਾਸ਼ਿਤ ਡਰਾਫਟ ਵੋਟਰ ਸੂਚੀ ਵਿੱਚ ਆਨਲਾਈਨ ਵੀ ਚੈੱਕ ਕਰ ਸਕਦੇ ਹਨ। ਇਹ ਸੂਚੀ ਸੀ.ਈ.ਓ. ਪੰਜਾਬ ਦੀ ਵੈੱਬਸਾਈਟ ਅਤੇ ਸਿਟੀਜਨ ਪੋਰਟਲ ’ਤੇ ਉਪਲਬਧ ਹੈ।

ਜਿਨ੍ਹਾਂ ਨਾਗਰਿਕਾਂ ਦੇ ਨਾਮ ਡਰਾਫਟ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਹਨ, ਉਹ 13 ਅਗਸਤ ਤੋਂ 12 ਸਤੰਬਰ 2026 ਤੱਕ ਦਾਅਵੇ ਅਤੇ ਇਤਰਾਜ਼ਾਂ ਦੀ ਮਿਆਦ ਦੌਰਾਨ ਲੋੜੀਂਦੀ ਘੋਸ਼ਣਾ ਅਤੇ ਸਹਾਇਕ ਦਸਤਾਵੇਜ਼ਾਂ ਸਮੇਤ ਆਪਣਾ ਨਾਮ ਸ਼ਾਮਲ ਕਰਵਾਉਣ ਲਈ ਦਾਅਵਾ ਪੇਸ਼ ਕਰ ਸਕਦੇ ਹਨ।

ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲਈ ਨਾਗਰਿਕ ਵੋਟਰ ਹੈਲਪਲਾਈਨ ਨੰਬਰ 1950 ’ਤੇ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ ECINET ਮੋਬਾਈਲ ਐਪ ’ਤੇ ਉਪਲਬਧ ‘ਬੁੱਕ ਏ ਕਾਲ ਰਿਕੁਐਸਟ ਵਿਦ ਬੀ.ਐਲ.ਓ.’ ਸਹੂਲਤ ਰਾਹੀਂ ਵੀ ਬੀ.ਐਲ.ਓ. ਨਾਲ ਸੰਪਰਕ ਕੀਤਾ ਜਾ ਸਕਦਾ ਹੈ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here