ਸੰਘੋਲ, 16 ਅਗਸਤ (ਔਜਲਾ)
ਨੇੜਲੇ ਪਿੰਡ ਬੁਰਜ ਵਿੱਚ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਾਂਗਰਸੀ ਆਗੂ ਬੀਬੀ ਅਮਨਦੀਪ ਕੌਰ ਧੋਲੇਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਇਸ ਮੌਕੇ ਬੀਬੀ ਅਮਨਦੀਪ ਕੌਰ ਧੋਲੇਵਾਲ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਆਪਣੀ ਅਮੀਰ ਸੱਭਿਆਚਾਰਕ ਵਿਰਾਸਤ ਨਾਲ ਜੋੜੀ ਰੱਖਣ ਲਈ ਅਜਿਹੇ ਉਪਰਾਲੇ ਲਗਾਤਾਰ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਤੀਆਂ ਵਰਗੇ ਰਵਾਇਤੀ ਤਿਉਹਾਰ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਦੀ ਪਹਿਚਾਣ ਹਨ।
watch….ਦੋ ਪੰਥਕ ਪਰਿਵਾਰ, ਇੱਕ ਹਲਕਾ: ਬੱਸੀ ਪਠਾਣਾਂ ‘ਚ ਮੁਕਾਬਲਾ ਹੋਇਆ ਰੋਚਕ
ਪਰਮਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ਦੌਰਾਨ ਔਰਤਾਂ ਨੇ ਰਵਾਇਤੀ ਪਹਿਰਾਵਿਆਂ ਵਿੱਚ ਸਜ ਕੇ ਗਿੱਧਾ ਪਾ ਕੇ ਖੂਬ ਰੌਣਕਾਂ ਲਾਈਆਂ। ਇਸ ਤੋਂ ਇਲਾਵਾ ਔਰਤਾਂ ਲਈ ਕੁਰਸੀ ਦੌੜ ਮੁਕਾਬਲਾ, ਮਿਸ ਤੀਜ, ਮਿਸ ਪੰਜਾਬਣ, ਮਿਸਿਜ਼ ਤੀਜ ਅਤੇ ਮਿਸਿਜ਼ ਪੰਜਾਬਣ ਸਮੇਤ ਵੱਖ-ਵੱਖ ਮੁਕਾਬਲੇ ਕਰਵਾਏ ਗਏ।
ਮੁਕਾਬਲਿਆਂ ਵਿੱਚ ਜੇਤੂ ਰਹੀਆਂ ਔਰਤਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਧੀਆਂ ਨੂੰ ਵਿਸ਼ੇਸ਼ ਤੌਰ ‘ਤੇ ਸੰਧਾਰੇ ਅਤੇ ਸਨਮਾਨ ਭੇਟ ਕੀਤੇ ਗਏ।
ਇਸ ਮੌਕੇ ਬਲਜਿੰਦਰ ਕੌਰ, ਮਨਪ੍ਰੀਤ ਕੌਰ, ਕਿਰਨ ਔਲਖ, ਕਰਨੈਲੋ ਕੌਰ, ਚਰਨਜੀਤ ਕੌਰ, ਜਰਨੈਲ ਸਿੰਘ, ਬਲਬੀਰ ਸਿੰਘ, ਅਰਸ਼ ਬਰਸਾਲਪੁਰ (ਕਬੱਡੀ ਖਿਡਾਰੀ), ਹਰਦੀਪ ਸਿੰਘ ਅਤੇ ਪਾਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।





