Homeਪੰਜਾਬੀਪੰਜਾਬਪੰਜਾਬ ‘ਚ ‘ਆਪ’ ਨੂੰ ਵੱਡਾ ਹੁੰਗਾਰਾ, ਕਾਂਗਰਸ ਦੇ ਕਈ ਆਗੂਆਂ ਨੇ ਫੜ੍ਹਿਆ...

ਪੰਜਾਬ ‘ਚ ‘ਆਪ’ ਨੂੰ ਵੱਡਾ ਹੁੰਗਾਰਾ, ਕਾਂਗਰਸ ਦੇ ਕਈ ਆਗੂਆਂ ਨੇ ਫੜ੍ਹਿਆ ਝਾੜੂ

- Advertisement -spot_img

ਚੰਡੀਗੜ੍ਹ, 17 ਅਗਸਤ

ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਕਾਂਗਰਸ ਨਾਲ ਜੁੜੇ ਕਈ ਪ੍ਰਮੁੱਖ ਆਗੂ, ਸਾਬਕਾ ਅਹੁਦੇਦਾਰ, ਚੁਣੇ ਹੋਏ ਨੁਮਾਇੰਦੇ ਅਤੇ ਸਮਾਜਿਕ ਸ਼ਖਸੀਅਤਾਂ ‘ਆਪ’ ਵਿੱਚ ਸ਼ਾਮਲ ਹੋ ਗਈਆਂ। ਇਨ੍ਹਾਂ ਆਗੂਆਂ ਨੇ ‘ਆਪ’ ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਪੰਜਾਬ ‘ਆਪ’ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਦੀ ਮੌਜੂਦਗੀ ਵਿੱਚ ਪਾਰਟੀ ਦੀ ਮੈਂਬਰਸ਼ਿਪ ਹਾਸਲ ਕੀਤੀ।

ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਸਨਮੀਕ ਸਿੰਘ ਹੈਨਰੀ (ਮੈਂਬਰ, ਪੀਪੀਸੀਸੀ ਅਤੇ ਕੋਆਰਡੀਨੇਟਰ, ਹਲਕਾ ਦਿੜ੍ਹਬਾ), ਪ੍ਰਭ ਨੂਰ ਸਿੱਧੂ (ਸੂਬਾ ਸਕੱਤਰ, ਯੂਥ ਕਾਂਗਰਸ ਅਤੇ ਸਾਬਕਾ ਮੀਤ ਪ੍ਰਧਾਨ, ਜ਼ਿਲ੍ਹਾ ਸੰਗਰੂਰ), ਐਡਵੋਕੇਟ ਰਜਨੀਸ਼ ਗੁਪਤਾ (ਮੈਂਬਰ, ਪੰਜਾਬ ਰਾਜ ਸ਼ਿਕਾਇਤ ਨਿਵਾਰਨ ਕਮੇਟੀ ਅਤੇ ਮਿਉਂਸਪਲ ਕੌਂਸਲਰ, ਵਾਰਡ ਨੰਬਰ 6, ਲਹਿਰਾਗਾਗਾ), ਗੁਰਸੇਵਕ ਸਿੰਘ (ਸਾਬਕਾ ਸਰਪੰਚ, ਰੋੜੇਵਾਲਾ ਅਤੇ ਮੀਤ ਪ੍ਰਧਾਨ, ਜ਼ਿਲ੍ਹਾ ਕਾਂਗਰਸ ਕਮੇਟੀ), ਲਖਵਿੰਦਰ ਸਿੰਘ (ਜਨਰਲ ਸਕੱਤਰ, ਜ਼ਿਲ੍ਹਾ ਕਾਂਗਰਸ ਕਮੇਟੀ), ਮੰਦੀਪ ਸਿੰਘ (ਜਨਰਲ ਸਕੱਤਰ, ਜ਼ਿਲ੍ਹਾ ਕਾਂਗਰਸ ਕਮੇਟੀ ਅਤੇ ਪ੍ਰਧਾਨ, ਐਸਏਪੀ ਸਟੂਡੈਂਟ ਯੂਨੀਅਨ, ਪਟਿਆਲਾ), ਵੀਰ ਸਿੰਘ (ਸਾਬਕਾ ਸਰਪੰਚ, ਸਲੇਮਗੜ੍ਹ), ਸੁਖਵਿੰਦਰ ਸਿੰਘ (ਡੀਪੀ ਮਾਸਟਰ), ਰੋਹਿਤ ਕੁਮਾਰ ਸਿੰਗਲਾ (ਪ੍ਰੋਪਰਟੀ ਐਡਵਾਈਜ਼ਰ), ਰੌਕੀ ਗਰਗ (ਕਾਰੋਬਾਰੀ), ਡਾ. ਬਲਜੀਤ ਸਿੰਘ (ਸਾਬਕਾ ਸਰਪੰਚ ਅਤੇ ਸਾਬਕਾ ਚੇਅਰਮੈਨ, ਐਸਸੀ ਵਿੰਗ), ਗੁਰਪ੍ਰੀਤ ਸਿੰਘ (ਸਾਬਕਾ ਬੀਐਸਐਫ ਜਵਾਨ) ਅਤੇ ਸੁਖਪਾਲ ਸ਼ਰਮਾ (ਕਾਰੋਬਾਰੀ) ਸ਼ਾਮਲ ਹਨ।

ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਨਾਲ ਸੱਚਾ ਪਿਆਰ ਰੱਖਣ ਵਾਲੇ ਦੂਜੀਆਂ ਪਾਰਟੀਆਂ ਦੇ ਆਗੂ ਹੁਣ ਆਮ ਆਦਮੀ ਪਾਰਟੀ ਨੂੰ ਉਮੀਦ ਦੀ ਕਿਰਨ ਵਜੋਂ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਵੱਲੋਂ ਲਗਾਇਆ ਗਿਆ ਪੌਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿਛਲੇ ਚਾਰ ਸਾਲਾਂ ਦੌਰਾਨ ਪੰਜਾਬ ਵਿੱਚ ਮਜ਼ਬੂਤੀ ਨਾਲ ਪਾਲਿਆ ਹੈ ਅਤੇ ਅੱਜ ਸੂਬਾ ਇਸ ਦੀ ਪ੍ਰਗਤੀ ਦੇਖ ਰਿਹਾ ਹੈ।

ਸਿਸੋਦੀਆ ਨੇ ਕਿਹਾ ਕਿ ਕਿਸਾਨਾਂ ਲਈ ਪਾਣੀ ਦੀ ਉਪਲਬਧਤਾ ਯਕੀਨੀ ਬਣਾਉਣ, ਸਿੱਖਿਆ ਅਤੇ ਸਿਹਤ ਖੇਤਰ ਵਿੱਚ ਸੁਧਾਰ, ਮੁਫ਼ਤ ਬਿਜਲੀ ਅਤੇ ਔਰਤਾਂ ਲਈ ਵਿੱਤੀ ਸਹਾਇਤਾ ਵਰਗੇ ਸਰਕਾਰ ਦੇ ਕੰਮ ਲੋਕਾਂ ਦੇ ਸਾਹਮਣੇ ਹਨ। ਉਨ੍ਹਾਂ ਕਿਹਾ ਕਿ ਦੂਜੀਆਂ ਪਾਰਟੀਆਂ ਦੇ ਆਗੂ ਵੀ ਇਹ ਮਹਿਸੂਸ ਕਰ ਰਹੇ ਹਨ ਕਿ ਪੰਜਾਬ ਨੂੰ ਅੱਗੇ ਲਿਜਾਣ ਲਈ ਆਮ ਆਦਮੀ ਪਾਰਟੀ ਹੀ ਇੱਕ ਮਜ਼ਬੂਤ ਵਿਕਲਪ ਹੈ।

watch…..ਦੋ ਪੰਥਕ ਪਰਿਵਾਰ, ਇੱਕ ਹਲਕਾ: ਬੱਸੀ ਪਠਾਣਾਂ ‘ਚ ਮੁਕਾਬਲਾ ਹੋਇਆ ਰੋਚਕ

ਇਸ ਮੌਕੇ ਨਵੇਂ ਸ਼ਾਮਲ ਹੋਏ ਆਗੂਆਂ ਦੀ ਅਗਵਾਈ ਕਰਦਿਆਂ ਸਨਮੀਕ ਸਿੰਘ ਹੈਨਰੀ ਨੇ ਕਿਹਾ ਕਿ ਉਨ੍ਹਾਂ ਨੇ ਅਤੇ ਹੋਰ ਆਗੂਆਂ ਤੇ ਵਰਕਰਾਂ ਨੇ ਕਾਂਗਰਸ ਨਾਲ ਲੰਮਾ ਸਮਾਂ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਤੀਜੀ ਪੀੜ੍ਹੀ ਦੇ ਕਾਂਗਰਸੀ ਆਗੂ ਹਨ, ਪਰ ਪਿਛਲੇ ਸਮੇਂ ਦੌਰਾਨ ਉਨ੍ਹਾਂ ਨੂੰ ਲਗਾਤਾਰ ਅਣਗੌਲਿਆ ਮਹਿਸੂਸ ਹੋਇਆ। ਉਨ੍ਹਾਂ ਅਨੁਸਾਰ ਜ਼ਮੀਨੀ ਪੱਧਰ ‘ਤੇ ਕੰਮ ਕਰਨ ਵਾਲੇ ਵਰਕਰਾਂ ਦੇ ਯੋਗਦਾਨ ਨੂੰ ਉਚਿਤ ਮਾਨਤਾ ਨਹੀਂ ਮਿਲ ਰਹੀ ਸੀ।

ਹੈਨਰੀ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਜ਼ਮੀਨੀ ਪੱਧਰ ਤੋਂ ਕੰਮ ਕਰਨ ਦੀ ਪਹੁੰਚ ਅਪਣਾਈ ਹੈ ਅਤੇ ਉਹ ਅਜਿਹੀ ਸਿਆਸੀ ਸੰਸਥਾ ਦਾ ਹਿੱਸਾ ਬਣਨਾ ਚਾਹੁੰਦੇ ਸਨ, ਜਿੱਥੇ ਹਰ ਵਰਕਰ ਦੇ ਯੋਗਦਾਨ ਦੀ ਕਦਰ ਅਤੇ ਸਤਿਕਾਰ ਹੋਵੇ।

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਗੋਇਲ ਆਪਣੇ ਹਲਕੇ ਦੀ ਨੁਹਾਰ ਬਦਲਣ ਲਈ ਲਗਾਤਾਰ ਕੰਮ ਕਰ ਰਹੇ ਹਨ। ਉਨ੍ਹਾਂ ਮੁਤਾਬਕ ਕਿਸਾਨਾਂ ਲਈ ਪਾਣੀ ਦੇ ਮੁੱਦੇ ਤੋਂ ਲੈ ਕੇ ਸਕੂਲਾਂ ਵਿੱਚ ਸੁਧਾਰ ਤੱਕ, ਮੰਤਰੀ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਕੀਤੇ ਜਾ ਰਹੇ ਕੰਮ ਸ਼ਲਾਘਾਯੋਗ ਹਨ।

ਕਾਂਗਰਸ ‘ਤੇ ਨਿਸ਼ਾਨਾ ਸਾਧਦਿਆਂ ਸਨਮੀਕ ਸਿੰਘ ਹੈਨਰੀ ਨੇ ਕਿਹਾ ਕਿ ਇਹ ਅਫ਼ਸੋਸਨਾਕ ਹੈ ਕਿ ਪਾਰਟੀ ਦੇ ਸੀਨੀਅਰ ਆਗੂ ਇੱਕੋ ਪਰਿਵਾਰ ਨੂੰ ਚਾਰ ਟਿਕਟਾਂ ਦੇਣ ਦੀਆਂ ਗੱਲਾਂ ਕਰ ਰਹੇ ਹਨ, ਜਦਕਿ ਦਹਾਕਿਆਂ ਤੋਂ ਜ਼ਮੀਨੀ ਪੱਧਰ ‘ਤੇ ਕੰਮ ਕਰਨ ਵਾਲੇ ਵਰਕਰਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਵਾਲੰਟੀਅਰਾਂ ਅਤੇ ਜ਼ਮੀਨੀ ਵਰਕਰਾਂ ਨੂੰ ਸਤਿਕਾਰ ਅਤੇ ਮੌਕੇ ਮਿਲਦੇ ਹਨ।

ਨਵੇਂ ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਉਹ ਇਸ ਵਿਸ਼ਵਾਸ ਨਾਲ ਆਮ ਆਦਮੀ ਪਾਰਟੀ ਵਿੱਚ ਆਏ ਹਨ ਕਿ ਪਾਰਟੀ ਜ਼ਮੀਨੀ ਪੱਧਰ ਦੇ ਵਰਕਰਾਂ ਨੂੰ ਮਾਣ-ਸਨਮਾਨ ਅਤੇ ਅੱਗੇ ਵਧਣ ਦੇ ਮੌਕੇ ਦਿੰਦੀ ਹੈ ਅਤੇ ਪੰਜਾਬ ਦੇ ਵਿਕਾਸ ਤੇ ਤਰੱਕੀ ਲਈ ਵਚਨਬੱਧ ਹੈ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here