Homeਪੰਜਾਬੀਖੇਡਾਂਇੰਡੀਅਨ ਕ੍ਰਿਕਟਰ ਮਨਪ੍ਰੀਤ ਗੋਨੀ ਅਤੇ ਗੋਲਡ ਮੈਡਲਿਸਟ ਕੁਨਾਰ ‘ਆਪ’ ਵਿੱਚ ਸ਼ਾਮਲ

ਇੰਡੀਅਨ ਕ੍ਰਿਕਟਰ ਮਨਪ੍ਰੀਤ ਗੋਨੀ ਅਤੇ ਗੋਲਡ ਮੈਡਲਿਸਟ ਕੁਨਾਰ ‘ਆਪ’ ਵਿੱਚ ਸ਼ਾਮਲ

- Advertisement -spot_img

ਚੰਡੀਗੜ੍ਹ, 19 ਅਗਸਤ
ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਇੰਡੀਅਨ ਕ੍ਰਿਕਟਰ ਮਨਪ੍ਰੀਤ ਸਿੰਘ (ਗੋਨੀ) ਅਤੇ ਅੰਤਰਰਾਸ਼ਟਰੀ ਗੋਲਡ ਮੈਡਲਿਸਟ ਐਥਲੀਟ ਕੁਨਾਰ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੋਵੇਂ ਖਿਡਾਰੀਆਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਨੇ ਮਨਪ੍ਰੀਤ ਸਿੰਘ ਗੋਨੀ ਅਤੇ ਕੁਨਾਰ ਨੂੰ ਸਿਰੋਪਾ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਰਸਮੀ ਤੌਰ ’ਤੇ ਪਾਰਟੀ ਵਿੱਚ ਸ਼ਾਮਲ ਕਰਵਾਇਆ। ਇਸ ਦੌਰਾਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੀ ਮੌਜੂਦ ਰਹੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਅੱਜ ਦੋ ਮਾਣਯੋਗ ਖਿਡਾਰੀਆਂ ਦੇ ਸ਼ਾਮਲ ਹੋਣ ਨਾਲ ਇੱਕ ਹੋਰ ਸ਼ਾਨਦਾਰ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਪੰਜਾਬ ਦਾ ਨਾਮ ਦੇਸ਼ ਅਤੇ ਵਿਦੇਸ਼ ਵਿੱਚ ਰੌਸ਼ਨ ਕਰਨ ਵਾਲੇ ਇਹ ਨੌਜਵਾਨ ‘ਰੰਗਲਾ ਪੰਜਾਬ’ ਬਣਾਉਣ ਦੀ ਮੁਹਿੰਮ ਨੂੰ ਹੋਰ ਮਜ਼ਬੂਤੀ ਦੇਣਗੇ। ਉਨ੍ਹਾਂ ਦੇ ਤਜ਼ਰਬੇ ਅਤੇ ਮਾਰਗਦਰਸ਼ਨ ਨਾਲ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਵਿੱਚ ਵੀ ਵੱਡੀ ਮਦਦ ਮਿਲੇਗੀ।

watch…..ਹੱਥਾਂ ਦੀ ਕਾਰੀਗਰੀ ਨਾਲ ਵਿਰਾਸਤ ਨੂੰ ਜਿਊਂਦਾ ਰੱਖਣ ਵਾਲੇ ਤਰਸੇਮ ਸਿੰਘ ਨੂੰ ਮਿਲਿਆ ਮਾਣ

ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਉਪਰੰਤ ਮਨਪ੍ਰੀਤ ਸਿੰਘ ਗੋਨੀ ਅਤੇ ਕੁਨਾਰ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ-ਹਿਤੈਸ਼ੀ ਫੈਸਲਿਆਂ ਅਤੇ ਵਿਕਾਸ ਕਾਰਜਾਂ ਤੋਂ ਬੇਹੱਦ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀ ਵਿਚਾਰਧਾਰਾ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕਰਨਗੇ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here