Homeਪੰਜਾਬੀਪੰਜਾਬਸੁਖਬੀਰ ਬਾਦਲ ਨੇ ਘਨੌਰ ਤੋਂ ਕੀਤਾ 2027 ਦਾ ਬਿਗੁਲ, ਪੰਜਾਬੀਆਂ ਲਈ ਗਿਣਾਏ...

ਸੁਖਬੀਰ ਬਾਦਲ ਨੇ ਘਨੌਰ ਤੋਂ ਕੀਤਾ 2027 ਦਾ ਬਿਗੁਲ, ਪੰਜਾਬੀਆਂ ਲਈ ਗਿਣਾਏ ਵੱਡੇ ਵਾਅਦੇ

- Advertisement -spot_img

ਘਨੌਰ/ਚੰਡੀਗੜ੍ਹ, 30 ਅਗਸਤ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਾਰਿਸ ਪੰਜਾਬ ਦੇ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਇਹ ਪਾਰਟੀ ਪੰਜਾਬ ਵਿੱਚ ਸਿੱਖ ਵੋਟ ਨੂੰ ਵੰਡਣ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਲਈ ਬਣਾਈ ਗਈ ਹੈ। ਉਹ ਅੱਜ ਘਨੌਰ ਵਿੱਚ ‘ਪੰਜਾਬ ਬਚਾਓ ਮੁਹਿੰਮ’ ਤਹਿਤ ਕਰਵਾਈ ਗਈ ਵਿਸ਼ਾਲ ਰੈਲੀ ਨੂੰ ਸੰਬੋਧਨ ਕਰ ਰਹੇ ਸਨ।

ਸੁਖਬੀਰ ਬਾਦਲ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਸੂਬੇ ਵਿੱਚ ਸ਼ਾਂਤੀ, ਭਾਈਚਾਰਕ ਸਾਂਝ ਅਤੇ ਵਿਕਾਸ ਨੂੰ ਮੁੜ ਲੀਹ ’ਤੇ ਲਿਆਉਣ ਲਈ ਉਹ ਅਕਾਲੀ ਦਲ ਦੇ ਝੰਡੇ ਹੇਠ ਇਕਜੁੱਟ ਹੋਣ।

ਉਨ੍ਹਾਂ ਕਿਹਾ ਕਿ ਵਾਰਿਸ ਪੰਜਾਬ ਦੇ ਦਾ ਮਕਸਦ ਸੱਤਾ ਹਾਸਲ ਕਰਨਾ ਜਾਂ ਪੰਜਾਬ ਦੇ ਲੋਕਾਂ ਲਈ ਕੰਮ ਕਰਨਾ ਨਹੀਂ, ਸਗੋਂ ਅਕਾਲੀ ਦਲ ਅਤੇ ਬਾਦਲ ਪਰਿਵਾਰ ਨੂੰ ਕਮਜ਼ੋਰ ਕਰਨਾ ਹੈ। ਉਨ੍ਹਾਂ ਲੋਕਾਂ ਨੂੰ ਅਜਿਹੀਆਂ ਤਾਕਤਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਜੋ ਸਿੱਖੀ ਦਾ ਭੇਸ ਧਾਰ ਕੇ ਲੋਕਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।

ਸੁਖਬੀਰ ਬਾਦਲ ਨੇ ਦਾਅਵਾ ਕੀਤਾ ਕਿ ਵਾਰਿਸ ਪੰਜਾਬ ਦੇ ਨਾਲ ਜੁੜੇ ਲੋਕ ਪਹਿਲਾਂ ਆਮ ਆਦਮੀ ਪਾਰਟੀ ਦੀਆਂ ਸਟੇਜਾਂ ’ਤੇ ਨਜ਼ਰ ਆਉਂਦੇ ਰਹੇ ਹਨ। ਉਨ੍ਹਾਂ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਵਿੱਚ ਹੋਈ ਰੈਲੀ ਦਾ ਹਵਾਲਾ ਦਿੰਦਿਆਂ ਕਿਹਾ ਕਿ ਉੱਥੇ ਵੀ ਅਕਾਲੀ ਦਲ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਕੀਤੀ ਗਈ।

ਉਨ੍ਹਾਂ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਬਾਰੇ ਵੀ ਕਈ ਦੋਸ਼ ਲਗਾਏ ਅਤੇ ਕਿਹਾ ਕਿ ਵਾਰਿਸ ਪੰਜਾਬ ਦੇ ਵੱਲੋਂ ਬੰਦੀ ਸਿੰਘਾਂ ਦੀ ਬਜਾਏ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਮਕਸਦ ਪੰਜਾਬ ਨੂੰ ਮੁੜ 1980ਵਿਆਂ ਦੇ ਕਾਲੇ ਦੌਰ ਵੱਲ ਜਾਣ ਤੋਂ ਰੋਕਣਾ ਹੈ।

watch…ਰੱਖੜ ਪੁੰਨਿਆ ਮੌਕੇ CM ਮਾਨ ਦਾ ਵੱਡਾ ਤੋਹਫ਼ਾ, 5.30 ਲੱਖ ਔਰਤਾਂ ਦੇ ਖਾਤਿਆਂ ’ਚ ਪਹੁੰਚੇ ₹181.50 ਕਰੋੜ

‘ਆਪ’ ਸਰਕਾਰ ’ਤੇ ਵੀ ਵਰ੍ਹੇ ਸੁਖਬੀਰ ਬਾਦਲ

ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਸਰਕਾਰ ’ਤੇ ਪੰਜਾਬ ਨੂੰ ਕਰਜ਼ੇ ਵਿੱਚ ਧੱਕਣ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ‘ਆਪ’ ਨੇ ਸਰਕਾਰ ਬਣਾਉਣ ਤੋਂ ਪਹਿਲਾਂ ਪੰਜਾਬ ਨੂੰ ਕਰਜ਼ਾ ਮੁਕਤ ਕਰਨ ਦਾ ਵਾਅਦਾ ਕੀਤਾ ਸੀ, ਪਰ ਉਨ੍ਹਾਂ ਮੁਤਾਬਕ ਸੂਬੇ ਦਾ ਕਰਜ਼ਾ ਵਧ ਗਿਆ ਹੈ।

ਉਨ੍ਹਾਂ ਸਰਕਾਰ ਵੱਲੋਂ ਕੀਤੇ ਜਾ ਰਹੇ ਇਸ਼ਤਿਹਾਰਾਂ ’ਤੇ ਖਰਚ ਨੂੰ ਵੀ ਨਿਸ਼ਾਨਾ ਬਣਾਇਆ ਅਤੇ ਦੋਸ਼ ਲਾਇਆ ਕਿ ਪੰਜਾਬ ਦਾ ਪੈਸਾ ਗੈਰ-ਜ਼ਰੂਰੀ ਪ੍ਰਚਾਰ ਅਤੇ ਰੈਲੀਆਂ ’ਤੇ ਖਰਚ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੈਡੀਕਲ ਕਾਲਜਾਂ ਦੇ ਨੀਂਹ ਪੱਥਰ ਰੱਖਣ ’ਤੇ ਤੰਜ ਕੱਸਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ’ਤੇ ਅਜੇ ਤੱਕ ਕੰਮ ਸ਼ੁਰੂ ਨਹੀਂ ਹੋਇਆ। ਉਨ੍ਹਾਂ ਵਿਅੰਗ ਕਰਦਿਆਂ ਕਿਹਾ ਕਿ ਜੇਕਰ ਕੱਲ੍ਹ ਨੂੰ ਸਰਕਾਰ ਟਰਾਂਸਫਾਰਮਰਾਂ ਦੇ ਵੀ ਨੀਂਹ ਪੱਥਰ ਰੱਖ ਦੇਵੇ ਤਾਂ ਹੈਰਾਨੀ ਨਹੀਂ ਹੋਵੇਗੀ।

ਘਨੌਰ ਹਲਕੇ ਦੇ ਆਗੂਆਂ ਨੂੰ ਹਮਾਇਤ

ਅਕਾਲੀ ਦਲ ਦੇ ਪ੍ਰਧਾਨ ਨੇ ਯੂਥ ਅਕਾਲੀ ਦਲ ਦੇ ਪ੍ਰਧਾਨ ਅਤੇ ਘਨੌਰ ਹਲਕੇ ਦੇ ਇੰਚਾਰਜ ਸਰਬਜੀਤ ਸਿੰਘ ਝਿੰਜਰ ਦੀ ਰੈਲੀ ਕਰਵਾਉਣ ਅਤੇ ਲੋਕਾਂ ਦੀ ਸੇਵਾ ਲਈ ਕੀਤੀ ਜਾ ਰਹੀ ਮਿਹਨਤ ਦੀ ਸ਼ਲਾਘਾ ਕੀਤੀ।

ਉਨ੍ਹਾਂ ਕਾਂਗਰਸ ਦੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਅਤੇ ‘ਆਪ’ ਵਿਧਾਇਕ ਗੁਰਲਾਲ ਘਨੌਰ ’ਤੇ ਵੀ ਨਿਸ਼ਾਨਾ ਸਾਧਿਆ ਅਤੇ ਉਨ੍ਹਾਂ ਖ਼ਿਲਾਫ਼ ਵੱਖ-ਵੱਖ ਦੋਸ਼ ਲਗਾਏ।

ਉਨ੍ਹਾਂ ਪਟਿਆਲਾ ਜ਼ਿਲ੍ਹੇ ਵਿੱਚ ਭ੍ਰਿਸ਼ਟਾਚਾਰ ਦਾ ਮੁੱਦਾ ਵੀ ਚੁੱਕਿਆ ਅਤੇ ਦੋਸ਼ ਲਾਇਆ ਕਿ ਸਰਕਾਰੀ ਅਹੁਦਿਆਂ ’ਤੇ ਤਾਇਨਾਤੀਆਂ ਵਿੱਚ ਪਾਰਦਰਸ਼ਤਾ ਨਹੀਂ ਵਰਤੀ ਜਾ ਰਹੀ।

ਵਿਜ਼ਨ 2027: ਅਕਾਲੀ ਦਲ ਦੇ ਵਾਅਦੇ

ਸੁਖਬੀਰ ਬਾਦਲ ਨੇ ਅਕਾਲੀ ਦਲ ਦੀ ਸਰਕਾਰ ਬਣਨ ਦੀ ਸੂਰਤ ਵਿੱਚ ਘਨੌਰ ਅਤੇ ਪੰਜਾਬ ਲਈ ਕਈ ਐਲਾਨ ਕੀਤੇ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਹੜ੍ਹਾਂ ਦੀ ਸਮੱਸਿਆ ਨੂੰ ਖਤਮ ਕਰਨ ਲਈ ਘੱਗਰ ਦਰਿਆ ਨੂੰ ਚੈਨਲਾਈਜ਼ ਕੀਤਾ ਜਾਵੇਗਾ ਅਤੇ ਦਰਿਆਵਾਂ ਵਿੱਚ ਪ੍ਰਦੂਸ਼ਿਤ ਪਾਣੀ ਪਾਉਣ ਤੋਂ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣਗੇ।

ਉਨ੍ਹਾਂ ਕਿਸਾਨਾਂ ਲਈ ਟਿਊਬਵੈਲ ਕੁਨੈਕਸ਼ਨ ਅਤੇ ਸਾਰੀਆਂ ਫਸਲਾਂ ਲਈ ਫਸਲ ਬੀਮਾ ਸਕੀਮ ਦਾ ਲਾਭ ਦੇਣ ਦਾ ਵੀ ਭਰੋਸਾ ਦਿੱਤਾ।

ਅਕਾਲੀ ਦਲ ਵੱਲੋਂ ਐਲਾਨੇ ਮੁੱਖ ਵਾਅਦੇ:

  • ਆਟਾ-ਦਾਲ ਸਕੀਮ: ₹4 ਪ੍ਰਤੀ ਕਿਲੋ ਦੇ ਹਿਸਾਬ ਨਾਲ 50 ਕਿਲੋ ਕਣਕ।
  • ਸ਼ਗਨ ਸਕੀਮ: ਲਾਭ ਵਧਾ ਕੇ ₹1 ਲੱਖ ਕਰਨ ਦਾ ਐਲਾਨ।
  • ਬੁਢਾਪਾ ਪੈਨਸ਼ਨ: ₹3,100 ਪ੍ਰਤੀ ਮਹੀਨਾ ਕਰਨ ਦਾ ਵਾਅਦਾ।
  • ਸਰਕਾਰੀ ਨੌਕਰੀਆਂ: ਸਰਕਾਰੀ ਨੌਕਰੀਆਂ ਵਿੱਚ ਪੰਜਾਬੀਆਂ ਨੂੰ ਤਰਜੀਹ ਦੇਣ ਲਈ ਕਾਨੂੰਨ ਲਿਆਉਣ ਦਾ ਐਲਾਨ।
  • ਨਵੇਂ ਉਦਯੋਗ: ਸਰਕਾਰੀ ਸਕੀਮਾਂ ਦਾ ਲਾਭ ਲੈਣ ਵਾਲੇ ਨਵੇਂ ਉਦਯੋਗਾਂ ਵਿੱਚ 75 ਫੀਸਦੀ ਨੌਕਰੀਆਂ ਪੰਜਾਬੀਆਂ ਲਈ ਲਾਜ਼ਮੀ ਕਰਨ ਦਾ ਵਾਅਦਾ।

ਇਸ ਮੌਕੇ ਸਰਬਜੀਤ ਸਿੰਘ ਝਿੰਜਰ ਨੇ ‘ਆਪ’ ਸਰਕਾਰ ’ਤੇ ਘੱਗਰ ਦੇ ਪਾੜ ਪੂਰਨ ਵਿੱਚ ਨਾਕਾਮ ਰਹਿਣ ਅਤੇ ਪੰਚਾਇਤਾਂ ਦੇ ਫੰਡਾਂ ਦੀ ਦੁਰਵਰਤੋਂ ਦੇ ਦੋਸ਼ ਲਗਾਏ।

ਰੈਲੀ ਨੂੰ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ, ਐਨ. ਕੇ. ਸ਼ਰਮਾ, ਸੁਰਜੀਤ ਸਿੰਘ ਗੜ੍ਹੀ, ਜਸਮੇਰ ਸਿੰਘ ਲਾਛੜੂ, ਗੁਰਪ੍ਰੀਤ ਸਿੰਘ ਰਾਜੂਖੰਨਾ, ਅਮਿਤ ਰਾਠੀ ਅਤੇ ਬਲਜੀਤ ਸਿੰਘ ਭੁੱਟਾ ਨੇ ਵੀ ਸੰਬੋਧਨ ਕੀਤਾ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here