Homeਪੰਜਾਬੀਧਰਮਰਾਜਪੁਰਾ ’ਚ ‘ਇੱਕ ਸ਼ਾਮ ਸ਼ਿਵ ਕੇ ਨਾਮ’ ਸਮਾਗਮ, CM ਮਾਨ ਨੇ ਪੰਜਾਬ...

ਰਾਜਪੁਰਾ ’ਚ ‘ਇੱਕ ਸ਼ਾਮ ਸ਼ਿਵ ਕੇ ਨਾਮ’ ਸਮਾਗਮ, CM ਮਾਨ ਨੇ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਦੱਸਿਆ ਤਾਕਤ

- Advertisement -spot_img

ਰਾਜਪੁਰਾ, 1 ਸਤੰਬਰ

ਮੁੱਖ ਮੰਤਰੀ ਭਗਵੰਤ  ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਅਤੇ ਵਿਕਾਸ ਕਾਰਜਾਂ ਰਾਹੀਂ ਲੋਕਾਂ ਦਾ ਇੱਕ-ਇੱਕ ਰੁਪਿਆ ਉਨ੍ਹਾਂ ਨੂੰ ਵਾਪਸ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਦੇ ਕਿਸੇ ਵੀ ਦਬਾਅ ਅੱਗੇ ਸਰਕਾਰ ਆਪਣਾ ਲੋਕ-ਪੱਖੀ ਏਜੰਡਾ ਨਹੀਂ ਛੱਡੇਗੀ।

ਰਾਜਪੁਰਾ ਵਿਖੇ ‘ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਰ ਘਰ ਨੂੰ ਰੋਜ਼ਗਾਰ, ਹਰ ਬਜ਼ੁਰਗ ਨੂੰ ਇਲਾਜ ਅਤੇ ਹਰ ਬੱਚੇ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣਾ ਸਰਕਾਰ ਦੀ ਮੁੱਖ ਜ਼ਿੰਮੇਵਾਰੀ ਹੈ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਜਿਨ੍ਹਾਂ ਔਰਤਾਂ ਨੂੰ ਅਜੇ ਤੱਕ ਸਨਮਾਨ ਰਾਸ਼ੀ ਨਹੀਂ ਮਿਲੀ, ਲੋੜੀਂਦੀਆਂ ਰਸਮਾਂ ਪੂਰੀਆਂ ਹੋਣ ਤੋਂ ਬਾਅਦ ਉਨ੍ਹਾਂ ਨੂੰ ਵੀ ਜੁਲਾਈ ਮਹੀਨੇ ਤੋਂ ਰਾਸ਼ੀ ਦਿੱਤੀ ਜਾਵੇਗੀ।

ਪੰਜਾਬ ਦੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦਾ ਸੱਦਾ

ਮਾਨ ਨੇ ਕਿਹਾ ਕਿ ਪੰਜਾਬ ਸਾਰਿਆਂ ਦਾ ਸਾਂਝਾ ਸੂਬਾ ਹੈ ਅਤੇ ਇੱਥੇ ਹਰ ਧਰਮ ਦੇ ਤਿਉਹਾਰ ਮਿਲ-ਜੁਲ ਕੇ ਮਨਾਉਣ ਦੀ ਸਦੀਆਂ ਪੁਰਾਣੀ ਪਰੰਪਰਾ ਨੂੰ ਕਾਇਮ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਅਜਿਹਾ ਗੁਲਦਸਤਾ ਹੈ ਜਿਸ ਵਿੱਚ ਵੱਖ-ਵੱਖ ਰੰਗਾਂ ਦੇ ਫੁੱਲ ਖਿੜਦੇ ਹਨ ਅਤੇ ਇੱਥੇ ਨਫ਼ਰਤ ਲਈ ਕੋਈ ਥਾਂ ਨਹੀਂ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਹਮੇਸ਼ਾ ਫਿਰਕੂ ਸਦਭਾਵਨਾ ਦੀ ਮਿਸਾਲ ਪੇਸ਼ ਕੀਤੀ ਹੈ। ਇੱਥੇ ਲੋਕ ਰਾਮ ਨੌਮੀ, ਗੁਰਪੁਰਬ, ਈਦ ਸਮੇਤ ਸਾਰੇ ਧਾਰਮਿਕ ਤਿਉਹਾਰ ਆਪਸੀ ਭਾਈਚਾਰੇ ਨਾਲ ਮਨਾਉਂਦੇ ਹਨ।

ਤੀਰਥ ਯਾਤਰਾ ਯੋਜਨਾ ਦਾ ਦਾਇਰਾ ਵਧਾਇਆ

ਮੁੱਖ ਮੰਤਰੀ ਨੇ ਆਪਣੀ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਹੋਰ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਦੀ ਸਹੂਲਤ ਦਿੱਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਹੁਣ ਇਸ ਯੋਜਨਾ ਦਾ ਦਾਇਰਾ ਵਧਾ ਕੇ ਹਰਿਦੁਆਰ, ਰਿਸ਼ੀਕੇਸ਼, ਸਾਲਾਸਰ ਧਾਮ ਅਤੇ ਖਾਟੂ ਸ਼ਿਆਮ ਜੀ ਵਰਗੇ ਪਵਿੱਤਰ ਸਥਾਨਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਯੋਜਨਾ ਤਹਿਤ ਸ਼ਰਧਾਲੂਆਂ ਨੂੰ ਮੁਫ਼ਤ ਆਵਾਜਾਈ, ਰਹਿਣ ਅਤੇ ਖਾਣ-ਪੀਣ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।

ਔਰਤਾਂ ਨੂੰ ਮਹੀਨਾਵਾਰ ਸਨਮਾਨ ਰਾਸ਼ੀ

‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਜੁਲਾਈ ਤੋਂ ਸੂਬੇ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਰਾਸ਼ੀ ਪਾਉਣੀ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਮੁਤਾਬਕ ਹਰ ਯੋਗ ਔਰਤ ਨੂੰ 1,000 ਰੁਪਏ ਪ੍ਰਤੀ ਮਹੀਨਾ, ਜਦਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਦਿੱਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਹੁਣ ਤੱਕ ਕਰੀਬ 75 ਲੱਖ ਔਰਤਾਂ ਨੂੰ ਇਸ ਯੋਜਨਾ ਦਾ ਲਾਭ ਮਿਲਣਾ ਸ਼ੁਰੂ ਹੋ ਚੁੱਕਾ ਹੈ।

19 ਟੌਲ ਪਲਾਜ਼ੇ ਬੰਦ ਕਰਨ ਦਾ ਦਾਅਵਾ

ਵਿਰੋਧੀ ਧਿਰਾਂ ‘ਤੇ ਨਿਸ਼ਾਨਾ ਸਾਧਦਿਆਂ ਭਗਵੰਤ ਮਾਨ ਨੇ ਕਿਹਾ ਕਿ ਜੇਕਰ ਵਿਰੋਧੀ ਸੱਤਾ ਵਿੱਚ ਆਉਂਦੇ ਹਨ ਤਾਂ ਉਹ ‘ਆਪ’ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ-ਪੱਖੀ ਯੋਜਨਾਵਾਂ ਨੂੰ ਬੰਦ ਕਰ ਸਕਦੇ ਹਨ।

ਉਨ੍ਹਾਂ ਆਪਣੀ ਸਰਕਾਰ ਦੀਆਂ ਉਪਲਬਧੀਆਂ ਗਿਣਾਉਂਦਿਆਂ ਕਿਹਾ ਕਿ ਲੋਕਾਂ ਨੂੰ ਰਾਹਤ ਦੇਣ ਲਈ 19 ਟੌਲ ਪਲਾਜ਼ੇ ਬੰਦ ਕੀਤੇ ਗਏ ਹਨ, ਜਿਸ ਨਾਲ ਆਮ ਲੋਕਾਂ ਦੇ ਰੋਜ਼ਾਨਾ ਕਰੀਬ 70 ਲੱਖ ਰੁਪਏ ਬਚ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਪਾਰਦਰਸ਼ੀ ਢੰਗ ਨਾਲ 70,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਕਰੀਬ 90 ਫ਼ੀਸਦੀ ਘਰਾਂ ਨੂੰ ਮੁਫ਼ਤ ਬਿਜਲੀ, ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਅਤੇ ਲਗਭਗ 44,000 ਕਿਲੋਮੀਟਰ ਸੜਕਾਂ ਦੇ ਨਿਰਮਾਣ ਦਾ ਕੰਮ ਚੱਲ ਰਿਹਾ ਹੈ।

watch……ਪੰਜਾਬ ਦੇ 109 ਬਲਾਕਾਂ ’ਚ Groundwater Status ਸੁਧਰਿਆ, ਸੁਰੱਖਿਅਤ ਬਲਾਕ 17 ਤੋਂ ਵਧ ਕੇ 20 ਹੋਏ

ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਕੈਸ਼ਲੈੱਸ ਇਲਾਜ ਦਾ ਦਾਅਵਾ

ਸਿਹਤ ਖੇਤਰ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ਲੋਕਾਂ ਨੂੰ ਕਿਫ਼ਾਇਤੀ ਅਤੇ ਵਿਆਪਕ ਸਿਹਤ ਸਹੂਲਤਾਂ ਦੇਣ ਵੱਲ ਵੱਡਾ ਕਦਮ ਚੁੱਕਿਆ ਗਿਆ ਹੈ।

ਉਨ੍ਹਾਂ ਦਾਅਵਾ ਕੀਤਾ ਕਿ ਇਹ ਯੋਜਨਾ ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਉਂਦੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮੁੱਖ ਮਕਸਦ ਸੂਬੇ ਦੇ ਹਰ ਪਰਿਵਾਰ ਤੱਕ ਸਿਹਤ ਸਹੂਲਤ ਪਹੁੰਚਾਉਣਾ ਹੈ ਅਤੇ ਲੱਖਾਂ ਲੋਕ ਇਸ ਦਾ ਲਾਭ ਲੈ ਚੁੱਕੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਧਿਆਨ ਲੋਕਾਂ ਦੀ ਭਲਾਈ, ਰੋਜ਼ਗਾਰ, ਸਿੱਖਿਆ, ਸਿਹਤ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ‘ਤੇ ਕੇਂਦਰਿਤ ਹੈ ਅਤੇ ਸਰਕਾਰ ਆਪਣੇ ਲੋਕ-ਪੱਖੀ ਫ਼ੈਸਲਿਆਂ ਨੂੰ ਲਗਾਤਾਰ ਅੱਗੇ ਵਧਾਉਂਦੀ ਰਹੇਗੀ।

- Advertisement -spot_img
- Advertisement -spot_img
Stay Connected
16,985FansLike
2,458FollowersFollow
61,453SubscribersSubscribe
Must Read
- Advertisement -spot_img
Related News
- Advertisement -spot_img

LEAVE A REPLY

Please enter your comment!
Please enter your name here